Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਇੰਦਰਬੀਰ ਸਿੰਘ ਨਿੱਜਰ ਤੇ ਜਤਿੰਦਰ ਸਿੰਘ ਭਾਟੀਆ ਨੇ ਨਵੀਂ ਉਸਾਰੀ ਸਕੀਮ ਤਹਿਤ 114 ਲਾਭਪਾਤਰੀਆਂ ਨੂੰ 2.85 ਕਰੋੜ ਰੁਪਏ ਦੇ ਚੈੱਕ ਵੰਡੇ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 27 Dec 2025

Last updated on: Dec 27, 2025, 17:11 IST

ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਨ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਪੀਐਮਏਵਾਈ (PMAY) ਦੇ ਤਹਿਤ ਨਵੀਂ ਉਸਾਰੀ ਲਈ 114 ਲਾਭਪਾਤਰੀਆਂ ਨੂੰ ਕੁੱਲ 2 ਕਰੋੜ 85 ਲੱਖ ਰੁਪਏ ਦੇ ਚੈੱਕ ਵੰਡੇ। ਡਾ. ਨਿੱਜਰ ਨੇ ਇਸ ਮੌਕੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹਲਕੇ ਵਿੱਚ ਸਰਕਾਰ ਦੀਆਂ ਹਾਊਸਿੰਗ ਸਕੀਮਾਂ ਬਾਰੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਸੀ। ਲੋੜਵੰਦ ਪਰਿਵਾਰਾਂ ਕੋਲੋਂ ਸਰਕਾਰੀ ਹਿਸੇਦਾਰੀ ਲਈ ਬਿਨੈ ਪੱਤਰ ਭਰਵਾਏ ਗਏ ਅਤੇ ਨਗਰ ਨਿਗਮ ਦੀ ਟੀਮ ਦੇ ਨਿਰੰਤਰ ਫਾਲੋਅਪ ਨਾਲ ਅੱਜ ਇਹ ਮਹੱਤਵਪੂਰਨ ਪ੍ਰਾਪਤੀ ਹਾਸਲ ਹੋਈ ਹੈ। 

ਉਨ੍ਹਾਂ ਕਿਹਾ ਕਿ ਇਹ ਰਕਮ ਗਰੀਬ ਪਰਿਵਾਰਾਂ ਨੂੰ ਆਪਣੇ ਸੁਪਨੇ ਦਾ ਘਰ ਬਣਾਉਣ ਵਿੱਚ ਵੱਡੀ ਸਹਾਇਤਾ ਦੇਵੇਗੀ। ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਮਾਨ ਸਰਕਾਰ ਨੇ ਇਸ ਸਕੀਮ ਵਿੱਚ ਇੱਕ ਇਤਿਹਾਸਕ ਫ਼ੈਸਲਾ ਕੀਤਾ ਹੈ। ਜਿੱਥੇ ਪਿਛਲੀਆਂ ਸਰਕਾਰਾਂ ਦੇ ਸਮੇਂ ਪੰਜਾਬ ਸਰਕਾਰ ਦਾ ਹਿੱਸਾ ਸਿਰਫ਼ 25 ਹਜ਼ਾਰ ਰੁਪਏ ਹੁੰਦਾ ਸੀ, ਮਾਨ ਸਰਕਾਰ ਨੇ ਇਸਨੂੰ ਵਧਾ ਕੇ 1 ਲੱਖ ਰੁਪਏ ਕਰ ਦਿੱਤਾ ਹੈ। 

ਇਸ ਨਾਲ ਹਜ਼ਾਰਾਂ ਗਰੀਬ ਪਰਿਵਾਰਾਂ ਲਈ ਨਵੀਂ ਉਸਾਰੀ ਹੁਣ ਹੋਰ ਵੀ ਆਸਾਨ ਅਤੇ ਸੁਗਮ ਬਣੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕ-ਪੱਖੀ ਨੀਤੀਆਂ ਰਾਹੀਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਕਰਨਾ ਹੈ। ਮਕਾਨ, ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਮਾਨ ਸਰਕਾਰ ਦੀ ਪ੍ਰਾਥਮਿਕਤਾ ਹੈ। 

ਉਹਨਾਂ ਨੇ ਕਿਹਾ ਕਿ ਹਰ ਹੱਕਦਾਰ ਦੇ ਘਰ ਤੱਕ ਯੋਜਨਾ ਦਾ ਲਾਭ ਪਹੁੰਚੇ, ਇਸਨੂੰ ਯਕੀਨੀ ਬਣਾਉਣ ਲਈ ਅੱਗੇ ਵੀ ਸਖ਼ਤ ਮਿਹਨਤ ਜਾਰੀ ਰਹੇਗੀ। ਅੰਤ ਵਿੱਚ ਡਾ. ਨਿੱਜਰ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸਿਰਫ਼ ਵਿੱਤੀ ਮਦਦ ਨਹੀਂ, ਸਗੋਂ ਗਰੀਬ ਪਰਿਵਾਰਾਂ ਨੂੰ ਇਜ਼ਤਦਾਰ ਜੀਵਨ ਦੇਣਾ ਹੈ। 

ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਪੈਂਡਿੰਗ ਕੇਸਾਂ ਨੂੰ ਵੀ ਜਲਦੀ ਪ੍ਰੋਸੈਸ ਕਰਕੇ ਹੋਰ ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਦਾ ਫ਼ਾਇਦਾ ਪਹੁੰਚਾਇਆ ਜਾਵੇਗਾ। ਡਾ. ਨਿੱਜਰ ਅਤੇ ਮੇਅਰ ਭਾਟੀਆ ਨੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD