Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਤਿੰਨ ਦਿਨਾਂ ਸ਼ਹੀਦੀ ਸਭਾ ਸੰਪੰਨ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਏ ਗਏ ਇਤਿਹਾਸਕ ਸ਼ਹੀਦੀ ਨਗਰ ਕੀਰਤਨ ‘ਚ ਲੱਖਾਂ ਦੀ ਗਿਣਤੀ 'ਚ ਸੰਗਤ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ

Religious, Shaheedi Sabha, Shaheedi Sabha Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Dec 2025

Last updated on: Dec 27, 2025, 17:40 IST

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੁੜੀ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ 'ਤੇ ਸੰਪੰਨ ਹੋਈ। ਇਸ ਦੌਰਾਨ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਵਿੱਚੋਂ ਪਹੁੰਚੀ ਸੰਗਤ ਨੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਜ਼ੀਮ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ. ਐਸ.ਪੀ ਸ਼ੁਭਮ ਅਗਰਵਾਲ, ਏ ਡੀ ਸੀ ਪੂਜਾ ਸਿਆਲ ਗਰੇਵਾਲ ਤੇ ਹੋਰ ਅਧਿਕਾਰੀਆਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। 

ਸ਼ਹੀਦੀ ਸਭਾ ਦੀ ਸਮਾਪਤੀ ਦੀ ਅਰਦਾਸ ਸਮੇਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਇਰਨ ਵਜਾਇਆ ਗਿਆ। ਇਸ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਆਪਕ ਪ੍ਰਬੰਧਾਂ ਤੇ ਪੁਲਿਸ ਵੱਲੋਂ ਕੀਤੇ ਸੁਰੱਖਿਆ ਇੰਤਜਾਮਾਂ ਦੀ ਸ਼ਰਧਾਲੂਆਂ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਬਿਹਤਰੀਨ ਪ੍ਰਬੰਧਾਂ ਦੇ ਚਲਦਿਆਂ ਸਭਾ ਸ਼ਾਤਮਈ ਤੇ ਸਫਲਤਾਪੂਰਵਕ ਸੰਪੰਨ ਹੋ ਗਈ ਹੈ। 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ. ਐਸ.ਪੀ ਸ਼ੁਭਮ ਅਗਰਵਾਲ ਨੇ ਸਮੁੱਚੀ ਸੰਗਤ, ਅਧਿਕਾਰੀਆਂ, ਕਰਮਚਾਰੀਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਸਮੇਤ ਵੱਖ-ਵੱਖ ਸੇਵਾ ਜੱਥੇਬੰਦੀਆਂ ਤੇ ਸ਼ਰਧਾਲੂਆਂ ਵੱਲੋਂ ਨਿਭਾਈਆਂ ਸੇਵਾਵਾਂ ਤੇ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਮਾਗਮਾਂ ਦੌਰਾਨ ਸੰਗਤਾਂ ਵੱਲੋਂ ਸਵੈ-ਅਨੁਸ਼ਾਸਨ ਬਣਾਈ ਰੱਖਣ ਦੀ ਸ਼ਲਾਘਾ ਕਰਦਿਆਂ ਸੰਗਤਾਂ ਦਾ ਧੰਨਵਾਦ ਪ੍ਰਗਟਾਇਆ।

ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਅਤੇ ਸ਼ਹੀਦੀ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਕੀਤੀ। ਇਸ ਦੌਰਾਨ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਲਿਆ। 

ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸ਼ਰਧਾਲੂ ਸੰਗਤਾਂ ਦੀ ਵਿਸ਼ਾਲ ਸ਼ਮੂਲੀਅਤ ਨਾਲ ਸ਼ਹੀਦੀ ਨਗਰ ਕੀਰਤਨ ਅਰੰਭ ਹੋਇਆ। ਨਗਰ ਕੀਰਤਨ ਦੌਰਾਨ ਧਾਰਮਿਕ ਅਤੇ ਨਿਹੰਗ ਜਥੇਬੰਦੀਆਂ ਸਮੇਤ ਹੋਰ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। 

ਸੋਹਿਲਾ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਸ਼ਹੀਦੀ ਸਭਾ ਦੀ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਹੁਕਮਨਾਮਾ ਲਿਆ।

 

Tags: Religious , Shaheedi Sabha , Shaheedi Sabha Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD