Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ : ਭਗਵੰਤ ਸਿੰਘ ਮਾਨ

ਸਿਆਸੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ, ਪਿਛਲੇ 3 ਸਾਲਾਂ ਵਿੱਚ 85,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਚੰਡੀਗੜ੍ਹ , 27 Dec 2025

Last updated on: Dec 27, 2025, 18:31 IST

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ 'ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ। ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨਸ਼ਾ ਤਸਕਰਾਂ ਵਿਰੁੱਧ 63053 ਮਾਮਲੇ ਦਰਜ ਕੀਤੇ ਗਏ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ 2025 ਵਿੱਚ ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 40,302 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਵਿਰੁੱਧ ਆਪਣੀ ਕਿਸਮ ਦੀ ਇਹ ਨਿਵੇਕਲੀ ਮੁਹਿੰਮ ਪਹਿਲੀ ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੀ, ਜੋ ਨਸ਼ਿਆਂ ਨੂੰ ਰੋਕਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਮੁਕਾਬਲਾ ਕਰਨ ਲਈ ਤਿੰਨ ਸਿਧਾਂਤਾਂ - ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ 'ਤੇ ਅਧਾਰਤ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਸੀ, ਜਿਸ ਦੇ ਨਤੀਜੇ ਬਹੁਤ ਹੀ ਵਧੀਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਸਪਲਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਤਸਕਰੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 5119.94 ਕਿਲੋ ਹੈਰੋਇਨ, 3458.53 ਕਿਲੋ ਅਫੀਮ, 5.82 ਕਿਲੋ ਕੋਕੀਨ, 82.04 ਕਿਲੋ ਆਈਸ ਅਤੇ 4.98 ਕਰੋੜ ਕੈਪਸੂਲਾਂ ਦੇ ਨਾਲ-ਨਾਲ 52.46 ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ 2022 ਤੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਜਿਸ ਤਹਿਤ ਵਿਆਪਕ, ਨਿਰੰਤਰ ਅਤੇ ਨਤੀਜਾ-ਮੁਖੀ ਪਹੁੰਚ ਅਪਣਾਈ ਗਈ ਹੈ, ਜਿਸ ਵਿੱਚ ਇਨਫੋਰਸਮੈਂਟ, ਵਿੱਤੀ ਰੁਕਾਵਟ, ਤਕਨਾਲੋਜੀ ਆਧਾਰਿਤ ਪੁਲਿਸਿੰਗ, ਸਜ਼ਾ ਯਕੀਨੀ ਬਣਾਉਣ, ਜਨਤਕ ਭਾਗੀਦਾਰੀ ਅਤੇ ਮੁੜ-ਵਸੇਬਾ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਇਸ ਰਣਨੀਤੀ ਨੂੰ ਲਾਗੂ ਕਰਨ ਵਿੱਚ ਸਭ ਤੋਂ ਅੱਗੇ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਾਰੇ ਮੁੱਖ ਸੂਚਕਾਂ ‘ਤੇ ਸਾਰਥਕ ਪ੍ਰਭਾਵ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨਫੋਰਸਮੈਂਟ ਦੇ ਯਤਨ ਇੱਕਾ-ਦੁੱਕਾ ਜ਼ਬਤੀਆਂ ਤੋਂ ਵਪਾਰਕ ਮਾਤਰਾ ਦੇ ਮਾਮਲਿਆਂ ਵਾਲੇ ਅਪਰਾਧੀਆਂ, ਆਦਤਨ ਅਪਰਾਧੀਆਂ ਅਤੇ ਸੰਗਠਿਤ ਤਸਕਰੀ ਨੈੱਟਵਰਕਾਂ ਵਿਰੁੱਧ ਨਿਸ਼ਾਨਾਬੱਧ ਕਾਰਵਾਈ ਵੱਲ ਤਬਦੀਲ ਹੋ ਗਏ ਹਨ, ਜਿਸ ਨਾਲ ਉੱਚ ਪੱਧਰਾਂ 'ਤੇ ਨਸ਼ਾ ਸਪਲਾਈ ਨੂੰ ਤੋੜਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਜਾਂਚ ਰਾਹੀਂ ਸਭ ਤੋਂ ਅਹਿਮ ਨਤੀਜੇ ਨਿਕਲੇ ਹਨ ਕਿਉਂਕਿ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 1,400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ 2022 ਤੋਂ 2025 ਦੌਰਾਨ 2730 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਸਪੱਸ਼ਟ ਸੰਦੇਸ਼ ਗਿਆ ਹੈ ਕਿ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਅਪਰਾਧ ਤੋਂ ਕਮਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਗੁਣਵੱਤਾ ਅਤੇ ਕਾਨੂੰਨੀ ਪੈਰਵੀ ਦੇ ਨਤੀਜੇ ਵਜੋਂ ਅਦਾਲਤਾਂ ਦੁਆਰਾ 25,000 ਤੋਂ ਵੱਧ ਐਨ.ਡੀ.ਪੀ.ਐਸ. ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਸ ਵਿੱਚ 21,600 ਤੋਂ ਵੱਧ ਸਜ਼ਾਵਾਂ ਹੋਈਆਂ। 

ਉਨ੍ਹਾਂ ਕਿਹਾ ਕਿ ਸਮੁੱਚੀ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ ਸਾਲ 2025 ਵਿੱਚ ਇਹ ਦਰ ਤਕਰੀਬਨ 88 ਫੀਸਦੀ ਤੱਕ ਪਹੁੰਚ ਗਈ ਹੈ, ਜੋ ਕਿ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਅਤੇ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੀ.ਏ.ਆਈ.ਐਸ. ਆਧਾਰਤ ਵਿਸ਼ਲੇਸ਼ਣ, ਤਕਨੀਕੀ ਸੈੱਲਾਂ, ਡਿਜੀਟਲ ਫੋਰੈਂਸਿਕ ਅਤੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਰਾਹੀਂ ਤਕਨੀਕੀ ਸਮਰੱਥਾ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ 'ਸੇਫ਼ ਪੰਜਾਬ ਵਟਸਐਪ ਚੈਟਬੋਟ’ ਇੱਕ ਪ੍ਰਮੁੱਖ ਨਾਗਰਿਕ-ਭਾਗੀਦਾਰੀ ਪਹਿਲਕਦਮੀ ਵਜੋਂ ਉਭਰਿਆ, ਜਿਸ ਰਾਹੀਂ ਲਗਪਗ 30,000 ਕਾਰਵਾਈਯੋਗ ਸੁਝਾਅ, 11,000 ਤੋਂ ਵੱਧ ਐਫ.ਆਈ.ਆਰ. ਅਤੇ ਲਗਪਗ 14,000 ਗ੍ਰਿਫਤਾਰੀਆਂ ਕੀਤੀਆਂ, ਜਿਸ ਦੀ ਸਜ਼ਾਯੋਗ ਦਰ ਤਕਰੀਬਨ 38 ਫੀਸਦੀ ਹੈ, ਜੋ ਲੋਕਾਂ ਦੇ ਵਿਸ਼ਵਾਸ਼ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਵਿਧੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨ-ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਆਪਣੀ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਹੈ, ਜਿਸ ਦੇ ਨਤੀਜੇ ਵਜੋਂ ਹਾਲ ਹੀ ਦੇ ਸਾਲਾਂ ਵਿੱਚ ਸੈਂਕੜੇ ਡਰੋਨ ਬਰਾਮਦ ਹੋਏ ਹਨ ਅਤੇ ਸਾਲ 2025 ਵਿੱਚ ਡਰੋਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ ਹੈ। 

ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਜਨਵਰੀ ਤੋਂ 17 ਦਸੰਬਰ ਤੱਕ, ਪੰਜਾਬ ਪੁਲਿਸ ਨੇ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, 13 ਨੂੰ ਮੁਕਾਬਲਿਆਂ ਵਿੱਚ ਖ਼ਤਮ ਕੀਤਾ, 389 ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ 594 ਹਥਿਆਰ ਬਰਾਮਦ ਕੀਤੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD