Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Cross-Border Drug Smuggling Network Busted In Fazilka

5 Dariya News

5 Dariya News

5 Dariya News

ਫਾਜ਼ਿਲਕਾ , 27 Dec 2025

Last updated on: Dec 27, 2025, 19:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਲਾਲਾਬਾਦ ਖੇਤਰ ਵਿੱਚ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾਇਆ। 

ਇਸ ਆਪਰੇਸ਼ਨ ਦੌਰਾਨ, ਸ਼ੱਕੀ ਵਿਅਕਤੀ ਨੂੰ ਫਾਜ਼ਿਲਕਾ ਦੇ ਪਿੰਡ ਢਾਂਡੀ ਕਦੀਮ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਨਿੱਜੀ ਤਲਾਸ਼ੀ ਦੌਰਾਨ, ਉਸ ਕੋਲੋਂ 5.11 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ, ਐਫਆਈਆਰ ਨੰਬਰ 21 ਮਿਤੀ 27-12-2025 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD