Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਪੁਲਿਸ ਵੱਲੋਂ 9 ਕਿਲੋਗ੍ਰਾਮ ਚਰਸ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Crime News Punjab, Punjab Police, Police, Crime News, SAS Nagar Police, Mohali Police

Web Admin

Web Admin

5 Dariya News

ਲਾਲੜੂ (ਐੱਸ.ਏ.ਐੱਸ. ਨਗਰ) , 27 Dec 2025

Last updated on: Dec 29, 2025, 15:06 IST

ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਨੇਪਾਲੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 9 ਕਿਲੋਗ੍ਰਾਮ ਚਰਸ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਐੱਸ.ਪੀ. (ਰੂਰਲ) ਮਨਪ੍ਰੀਤ ਸਿੰਘ ਅਤੇ ਡੀ.ਐੱਸ.ਪੀ. (ਆਰਜ਼ੀ ਚਾਰਜ) ਨਵੀਨਪਾਲ ਸਿੰਘ ਲਹਿਲ ਦੀ ਦੇਖ-ਰੇਖ ਹੇਠ ਥਾਣਾ ਲਾਲੜੂ ਦੀ ਪੁਲਿਸ ਟੀਮ ਨੇ, ਐੱਸ.ਐੱਚ.ਓ. ਰਣਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਇਸ ਸਫਲ ਕਾਰਵਾਈ ਨੂੰ ਅੰਜਾਮ ਦਿੱਤਾ।

ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਕੀਤੀ ਜਾ ਰਹੀ ਗਸ਼ਤ ਅਤੇ ਤਲਾਸ਼ੀ ਮੁਹਿੰਮ ਦੌਰਾਨ 26 ਦਸੰਬਰ 2025 ਨੂੰ ਦੁਪਹਿਰ ਕਰੀਬ 3.20 ਵਜੇ, ਝਰਮੜੀ ਬੈਰੀਅਰ ਨੇੜੇ ਇੱਕ ਪੁਰਸ਼ ਅਤੇ ਇੱਕ ਔਰਤ ਬੱਸ ਤੋਂ ਉਤਰ ਕੇ ਭਾਰੀ ਪਿਠੂ ਬੈਗ਼ਾਂ ਸਮੇਤ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਮਰਦ ਮੁਲਜ਼ਮ ਦੇ ਕਬਜ਼ੇ ਵਿਚੋਂ 5 ਕਿਲੋਗ੍ਰਾਮ ਚਰਸ ਅਤੇ ਉਸਦੇ ਨਾਲ ਮੌਜੂਦ ਔਰਤ ਦੇ ਕਬਜ਼ੇ ਵਿਚੋਂ 4 ਕਿਲੋਗ੍ਰਾਮ ਚਰਸ ਬਰਾਮਦ ਹੋਈ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਹਿਚਾਣ ਬਾਜਬਿਰ ਬੁੱਢਾ ਪੁੱਤਰ ਭਗਤ ਬਹਾਦਰ ਬੁੱਢਾ, ਵਾਸੀ ਪਿੰਡ ਕਈਆ, ਥਾਣਾ ਬਗਾਨੇ, ਜ਼ਿਲ੍ਹਾ ਪਿਉਠਣ (ਨੇਪਾਲ) ਅਤੇ ਔਰਤ ਦੀ ਪਛਾਣ ਜਯੋਤੀ ਬੁੱਢਾ ਮਗਰ ਪਤਨੀ ਨਰਾਇਣ ਬੁੱਢਾ ਮਗਰ, ਵਾਸੀ ਪਿੰਡ ਸਦਵਰੀਆ, ਥਾਣਾ ਡਾਂਗ (ਨੇਪਾਲ) ਵਜੋਂ ਹੋਈ ਹੈ।ਇਸ ਸਬੰਧ ਵਿੱਚ ਐਫ਼.ਆਈ.ਆਰ. ਨੰਬਰ 217 ਮਿਤੀ 26.12.2025 ਅਧੀਨ ਧਾਰਾਵਾਂ 20, 29-61-85 ਆਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਲਾਲੜੂ ਵਿਖੇ ਦਰਜ ਕੀਤੀ ਗਈ ਹੈ।

ਦੋਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਸਰੋਤ ਅਤੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

 

Tags: Crime News Punjab , Punjab Police , Police , Crime News , SAS Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD