Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਸ਼ਾਹ ਨੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ ਵਿਸ਼ਵ ਉਮੀਆ ਫਾਊਂਡੇਸ਼ਨ ਦੁਆਰਾ ਆਯੋਜਿਤ ‘ਯੁਵਾ ਬਿਜਨਸ ਮਹਾ ਸੰਮੇਲਨ-2025’ ਨੂੰ ਸੰਬੋਧਨ ਕੀਤਾ

ਉਮੀਆ ਫਾਊਂਡੇਸ਼ਨ ਨੇ ਉਮੀਆ ਮਾਤਾ ਦੇ ਪ੍ਰਤੀ ਲੋਕਾਂ ਵਿੱਚ ਸ਼ਰਧਾ ਜਗਾਉਣ ਦਾ ਕੰਮ ਕੀਤਾ ਹੈ

Amit Shah, Union Home Minister, BJP, Bharatiya Janata Party, Minister of Cooperation, Bhupendra Patel, Bhupendrabhai Rajnikantbhai Patel, Chief Minister of Gujarat, Yuva Business Maha Sammelan 2025

Web Admin

Web Admin

5 Dariya News

ਅਹਿਮਦਾਬਾਦ , 28 Dec 2025

Last updated on: Dec 29, 2025, 16:08 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ ਵਿਸ਼ਵ ਉਮੀਆ ਫਾਊਂਡੇਸ਼ਨ ਦੁਆਰਾ ਆਯੋਜਿਤ ‘ਯੁਵਾ ਬਿਜਨਸ ਮਹਾ ਸੰਮੇਲਨ-2025’ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਸਮੇਤ ਕਈ ਪਤਵੰਤੇ ਮੌਜੂਦ ਸਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵਿਸ਼ਵ ਉਮੀਆ ਫਾਊਂਡੇਸ਼ਨ ਦੁਆਰਾ ਆਯੋਜਿਤ ਯੁਵਾ ਬਿਜਨਸ ਮਹਾ ਸੰਮੇਲਨ-2025 ਵਿੱਚ ਕਰੀਬ 15 ਹਜ਼ਾਰ ਨੌਜਵਾਨ ਇਕੱਠੇ ਹੋਏ ਹਨ। 

ਉਨ੍ਹਾਂ ਨੇ ਕਿਹਾ ਕਿ ਅੱਜ ਇੱਥੇ ਵਿਸ਼ਵ ਉਮੀਆ ਫਾਊਂਡੇਸ਼ਨ ਦੇ ਇੱਕ ਐਪ ਦਾ ਵੀ ਉਦਘਾਟਨ ਹੋਇਆ ਹੈ, ਜਿਸ ਦੇ ਰਾਹੀਂ ਗੁਜਰਾਤ ਸਰਕਾਰ ਨੇ ਬੇਹੱਦ ਪ੍ਰੋਫੈਸ਼ਨਲ ਤਰੀਕੇ ਨਾਲ ਪਾਟੀਦਾਰ ਸਮਾਜ ਦੇ ਨੌਜਵਾਨਾਂ ਲਈ ਬਿਜਨਸ ਦੀ ਸੁਰੱਖਿਆ, ਪ੍ਰਮੋਸ਼ਨ ਅਤੇ ਵਾਧੇ ਦੇ ਲਈ ਸਾਰੀਆਂ ਜ਼ਰੂਰਤਾਂ ਪੂਰੀ ਕਰਨ ਦਾ ਯਤਨ ਕੀਤਾ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਇਨਫਾਰਮੇਸ਼ਨ ਬਹੁਤ ਵੱਡੀ ਤਾਕਤ ਹੈ। 

ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਮਨ ਵਿੱਚ ਉਮੰਗ, ਉਤਸ਼ਾਹ ਅਤੇ ਸਮਰੱਥਾ ਹੋਵੇ, ਲੇਕਿਨ ਜੇਕਰ ਮਾਰਗਦਰਸ਼ਨ ਨਾ ਹੋਵੇ ਤਾਂ ਬਹੁਤ ਦਿੱਕਤਾਂ ਹੁੰਦੀਆਂ ਹਨ। ਅੱਜ ਇਸ ਪ੍ਰੋਗਰਾਮ ਵਿੱਚ ਸਮਾਜ ਇਕੱਠਾ ਹੋਇਆ ਹੈ, ਸਮਾਜ ਦੀ ਸਿੱਖਿਆ ਦੀ ਚਿੰਤਾ ਕਰਨ ਵਾਲਾ ਸੰਗਠਨ ਵੀ ਮੌਜੂਦ ਹੈ ਅਤੇ ਗੁਜਰਾਤ ਅਤੇ ਦੇਸ਼ ਦੇ ਅਰਥਤੰਤਰ ਨੂੰ ਗਤੀ ਦੇਣ ਦਾ ਉਦੇਸ਼ ਵੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਮਾਂ ਉਮੀਆ ਦਾ ਮੰਦਿਰ ਸਨਾਤਨ ਧਰਮ ਦਾ ਅਜਿਹਾ ਕੇਂਦਰ ਬਣਨ ਵਾਲਾ ਹੈ, ਜਿਸ ਨੇ ਸੱਭਿਆਚਾਰ ਨੂੰ ਵੀ ਜ਼ਮੀਨ ‘ਤੇ ਉਤਾਰਿਆ ਹੈ।

ਇੱਕ ਹੀ ਸਥਾਨ ‘ਤੇ ਸਮਾਜ, ਸਿੱਖਿਆ, ਅਰਥਵਿਵਸਥਾ ਅਤੇ ਸੱਭਿਆਚਾਰ ਦਾ ਸੁੰਦਰ ਤਾਲਮੇਲ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਤਕਨੀਕੀ ਐਕਸਪੋਜ਼ਰ ਦਾ ਮੌਕਾ ਮਿਲੇਗਾ। ਅੱਜ ਲਾਂਚ ਹੋਏ ਐਪ ਰਾਹੀਂ ਕਲਾਇੰਟ, ਮੈਂਟੋਰ, ਕਰੀਅਰ, ਮੌਕੇ ਅਤੇ ਮਾਰਕਿਟ ਦਰਮਿਆਨ ਸਿੱਧਾ ਸੰਪਰਕ ਹੋ ਜਾਵੇਗਾ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਮੀਆ ਫਾਊਂਡੇਸ਼ਨ ਦੀ ਸਥਾਪਨਾ 16 ਦਸੰਬਰ, 2016 ਨੂੰ ਹੋਈ ਸੀ ਅਤੇ ਤਦ ਤੋਂ ਅੱਜ ਤੱਕ ਨਿਰੰਤਰ ਇਸ ਦਾ ਕੰਮ ਅੱਗੇ ਵਧਿਆ ਹੈ। 

ਉਮੀਆ ਫਾਊਂਡੇਸ਼ਨ ਨੇ ਮਾਂ ਉਮੀਆ ਦੇ ਪ੍ਰਤੀ ਗੁਜਰਾਤ ਅਤੇ ਗੁਜਰਾਤ ਦੇ ਬਾਹਰ ਸਾਰੇ ਲੋਕਾਂ ਵਿੱਚ ਅਸੀਮ ਸ਼ਰਧਾ ਜਗਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਟੀਦਾਰ ਸਮਾਜ ਅਤੇ ਪੂਰੇ ਗੁਜਰਾਤ ਨੂੰ ਮਾਂ ਉਮੀਆ ਦੇ ਤਹਿਤ ਇਕੱਠੇ ਹੋ ਕੇ ਸਨਾਤਨ ਧਰਮ ਦੀ ਮਜ਼ਬੂਤ ਵਿਰਾਸਤ ਅਤੇ ਸ਼ਾਖਾ ਬਣਾਉਣ ਲਈ ਉਮੀਆ ਫਾਊਂਡੇਸ਼ਨ ਨੇ ਬਹੁਤ ਸੁੰਦਰ ਕੰਮ ਕੀਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਫਾਊਂਡੇਸ਼ਨ ਨੇ ਸੈਂਕੜੇ ਨੌਜਵਾਨਾਂ ਨੂੰ ਸਕੌਲਰਸ਼ਿਪ ਦੇ ਕੇ ਉੱਚ ਸਿੱਖਿਆ ਅਤੇ ਉੱਜਵਲ ਭਵਿੱਖ ਵੱਲ ਅੱਗੇ ਵਧਾਉਣ, ਵਿਕਾਸ ਅਤੇ ਕੁਦਰਤ ਦੇ ਸੰਤੁਲਨ ਲਈ ਰੁੱਖ ਲਗਾਉਣਾ ਪ੍ਰੋਗਰਾਮ ਚਲਾਉਣ ਅਤੇ ਸਮਾਜ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਲਈ ਪ੍ਰਸ਼ੰਸਾਯੋਗ ਪੁਰਸ਼ਾਰਥ ਕੀਤਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ 2014 ਤੋਂ 2025 ਤੱਕ ਦੇਸ਼ ਨੇ ਆਰਥਿਕ ਵਿਕਾਸ ਦੇ ਖੇਤਰ ਵਿੱਚ ਲੰਬੀ ਛਾਲ ਲਗਾਈ ਹੈ। ਪ੍ਰਧਾਨ ਮੰਤਰੀ ਮੋਦੀ ਜੀ ਨੇ ਦੇਸ਼ ਦੇ ਨੌਜਵਾਨਾਂ ਲਈ ਢੇਰ ਸਾਰੇ ਮੌਕੇ ਉਪਲਬਧ ਕਰਵਾਏ ਹਨ। ਉਨ੍ਹਾਂ ਨੇ ਕਿਹਾ ਕਿ 2014 ਵਿੱਚ ਜਦੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਦੇਸ਼ ਦੀ ਅਗਵਾਈ ਸੰਭਾਲੀ ਉਸ ਸਮੇਂ ਅਸੀਂ ਵਿਸ਼ਵ ਦੀ 11ਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ, ਅਤੇ 2014 ਤੋਂ 2025 ਦੇ 11 ਵਰ੍ਹਿਆਂ ਵਿੱਚ ਅਸੀਂ 11ਵੇਂ ਤੋਂ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਏ ਹਾਂ। 

ਸ਼੍ਰੀ ਸ਼ਾਹ ਨੇ ਵਿਸ਼ਵਾਸ ਵਿਅਕਤ ਕੀਤਾ ਕਿ 2027 ਤੱਕ ਅਸੀਂ ਦੁਨੀਆ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵਾਂਗੇ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਨੌਜਵਾਨਾਂ ਦੇ ਵਿਕਾਸ ਲਈ ਸਟਾਰਟਅੱਪਸ ਇੰਡੀਆ, ਸਟੈਂਡ ਅੱਪ ਇੰਡੀਆ, ਮੁਦਰਾ ਯੋਜਨਾ, ਵੋਕਲ ਫੋਰ ਲੋਕਲ ਅਤੇ ਲੋਕਲ ਫੋਰ ਗਲੋਬਲ ਤੱਕ ਦੀ ਚੇਨ ਤਿਆਰ ਕੀਤੀ ਹੈ। 

ਸ਼੍ਰੀ ਸ਼ਾਹ ਨੇ ਕਿਹਾ ਕਿ 2014 ਵਿੱਚ ਪੂਰੇ ਦੇਸ਼ ਵਿੱਚ ਸਟਾਰਟਅੱਪਸ ਦੀ ਸੰਖਿਆ 500 ਸੀ, ਅੱਜ ਇਹ 2 ਲੱਖ 6 ਹਜ਼ਾਰ ਹੋ ਚੁੱਕੀ ਹੈ। ਇਨ੍ਹਾਂ 2.06 ਲੱਖ ਸਟਾਰਟਅੱਪਸ ਰਾਹੀਂ ਅੱਜ 18 ਲੱਖ ਸਥਾਈ ਰੁਜ਼ਗਾਰ ਦਾ ਸਿਰਜਣ ਹੋਇਆ ਅਤੇ ਲੱਖਾਂ ਲੋਕਾਂ ਨੂੰ ਅਸਥਾਈ ਰੁਜ਼ਗਾਰ ਮਿਲਿਆ ਹੈ। ਉਨ੍ਹਾਂ  ਨੇ ਕਿਹਾ ਕਿ 2014 ਵਿੱਚ 500 ਵਿੱਚੋਂ ਚਾਰ ਯੂਨੀਕੌਰਨ ਸਟਾਰਟਅੱਪਸ ਭਾਰਤ ਵਿੱਚ ਸਨ, ਅੱਜ ਦੇਸ਼ ਵਿੱਚ 120 ਯੂਨੀਕੋਰਨ ਸਟਾਰਟਅੱਪਸ ਹਨ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ 2047 ਵਿੱਚ ਜਦੋਂ ਦੇਸ਼ ਦੀ ਆਜ਼ਾਦੀ ਦਾ ਸ਼ਤਾਬਦੀ ਉਤਸਵ ਮਨਾਇਆ ਜਾਵੇ ਤਦ ਪੂਰੇ ਵਿਸ਼ਵ ਵਿੱਚ ਭਾਰਤ ਨੰਬਰ  ਇੱਕ ‘ਤੇ ਹੋਵੇ। ਅਜਿਹੇ ਭਾਰਤ ਦੀ ਰਚਨਾ ਕਰਨ ਲਈ ਦੋ ਬਹੁਤ ਮਹੱਤਵਪੂਰਨ ਮੁੱਦੇ ਹਨ- ਪਹਿਲਾਂ ਆਤਮਨਿਰਭਰ ਭਾਰਤ ਅਤੇ ਦੂਸਰਾ ਸਵਦੇਸ਼ੀ ਦਾ ਸੱਦਾ। ਜੇਕਰ ਅਸੀਂ ਇਨ੍ਹਾਂ ਨੂੰ ਪੂਰਾ ਕਰ ਲਿਆ ਤਾਂ ਸਾਨੂੰ ਦੁਨੀਆ ਵਿੱਚ ਹਰ ਖੇਤਰ ਵਿੱਚ ਨੰਬਰ ਇੱਕ ‘ਤੇ ਪਹੁੰਚਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਕਿਹਾ ਕਿ ਦੁਨੀਆ ਭਰ ਵਿੱਚ ਭਾਰਤ ਦੇ ਉਤਪਾਦਾਂ ਦਾ ਨਿਰਯਾਤ ਹੋਵੇ ਅਤੇ ਭਾਰਤ ਦੇਸ਼ ਵਿੱਚ ਬਣੀਆਂ ਚੀਜ਼ਾਂ ਦੀ ਵਰਤੋਂ ਕਰੇ ਤਾਂ ਭਾਰਤ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਬਹੁਤ ਫਾਇਦਾ ਹੋਵੇਗਾ।

 

Tags: Amit Shah , Union Home Minister , BJP , Bharatiya Janata Party , Minister of Cooperation , Bhupendra Patel , Bhupendrabhai Rajnikantbhai Patel , Chief Minister of Gujarat , Yuva Business Maha Sammelan 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD