Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਵਿਸ਼ਵ ਪੱਧਰੀ ਖੇਡ ਉਪਲਬਧੀ ਨੂੰ ਸਨਮਾਨ

ਵਰਲਡ ਕੱਪ ਗੋਲਡ ਮੈਡਲਿਸਟ ਬ੍ਰਾਂਡ ਐਂਬੈਸਡਰ ਨੁਪੁਰ ਨੂੰ ਦੱਸ ਲੱਖ ਦਾ ਨਕਦ ਇਨਾਮ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, CGC University Mohali

Web Admin

Web Admin

5 Dariya News

ਮੋਹਾਲੀ , 28 Dec 2025

Last updated on: Dec 29, 2025, 18:00 IST

ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ  ਸੀ ਜੀ ਸੀ  ਯੂਨੀਵਰਸਿਟੀ ਮੋਹਾਲੀ ਵੱਲੋਂ ਆਪਣੀ ਬ੍ਰਾਂਡ ਅੰਬੈਸਡਰ ਅਤੇ ਵਰਲਡ ਕੱਪ ਗੋਲਡ ਮੈਡਲ ਜੇਤੂ ਮੁੱਕੇਬਾਜ਼ ਕੁਮਾਰੀ ਨੂਪੁਰ ਦੀ ਲਾਸਾਨੀ ਪ੍ਰਾਪਤੀ ਦਾ ਜਸ਼ਨ ਮਨਾਉਂਦੇ ਹੋਏ ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਨੂਪੁਰ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ 16 ਤੋਂ 20 ਨਵੰਬਰ 2025 ਤੱਕ ਹੋਏ ਵਰਲਡ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ।

ਇਹ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਯੋਗਿਤਾ ਬਾਕਸਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਵਰਲਡ ਬਾਕਸਿੰਗ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿੱਚ 18 ਦੇਸ਼ਾਂ ਦੇ 130 ਤੋਂ ਵੱਧ ਉੱਚ-ਸਤ੍ਹਾ ਦੇ ਖਿਡਾਰੀਆਂ ਨੇ ਭਾਗ ਲਿਆ। ਇਸ  ਦੌਰਾਨ ਫਾਈਨਲ ਦੇ ਸਖਤ ਮੁਕਾਬਲੇ ਵਿੱਚ ਮਿਸ ਨੁਪੁਰ ਦੀ ਸੋਨੇ ਦੀ ਜਿੱਤ ਨੇ ਭਾਰਤ ਦੇ ਨਾਲ-ਨਾਲ ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਦਾ ਨਾਮ ਅੰਤਰਰਾਸ਼ਟਰੀ ਮੰਚ 'ਤੇ ਰੌਸ਼ਨ ਕੀਤਾ ਹੈ।

ਇਸ ਮੌਕੇ ਸੀ.ਜੀ.ਸੀ. ਯੂਨੀਵਰਸਿਟੀ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ  ਮਾਨਯੋਗ ਸੰਸਥਾਪਕ  ਚਾਂਸਲਰ  ਰਸ਼ਪਾਲ ਸਿੰਘ ਧਾਲੀਵਾਲ (ਫਾਦਰ ਆਫ ਐਜੂਕੇਸ਼ਨ) ਅਤੇ ਮੈਨੇਜਿੰਗ ਡਾਇਰੈਕਟਰ ਮਿਸਟਰ ਅਰਸ਼ ਧਾਲੀਵਾਲ ਨੇ ਨੂਪੁਰ ਨੂੰ 10 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਸਮਾਰੋਹ ਵਿੱਚ ਡਾ. ਸੁਸ਼ੀਲ ਪਰਾਸ਼ਰ ਐਗਜ਼ੀਕਿਊਟਿਵ ਡਾਇਰੈਕਟਰ , ਸਤੀਸ਼ ਕੇ. ਸਰਹੱਦੀ ,ਸੀਨੀਅਰ ਸਪੋਰਟਸ ਡਾਇਰੈਕਟਰ) ਅਤੇ  ਲਵਦੀਪ ਮਾਨ , ਹੈੱਡ ਸਪੋਰਟਸ  ਵੀ ਹਾਜ਼ਰ ਸਨ।

ਇਸ ਮੌਕੇ 'ਤੇ  ਚਾਂਸਲਰ  ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ ਜੀ ਸੀ ਯੂਨੀਵਰਸਿਟੀ ਮੁਹਾਲੀ ਦਾ ਮੁੱਖ ਉਦੇਸ਼ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰ 'ਤੇ ਚੈਂਪੀਅਨ ਬਣਾਉਣਾ ਹੈ। ਨੂਪੁਰ ਦੀ ਇਹ ਵਿਸ਼ਵ ਪੱਧਰੀ ਪ੍ਰਾਪਤੀ ਸਾਡੀ ਯੂਨੀਵਰਸਿਟੀ ਦੇ ਮੁੱਲਾਂ ਨੂੰ ਦਰਸਾਉਂਦੀ ਹੈ। ਸੀ  ਜੀ ਸੀ ਯੂਨੀਵਰਸਿਟੀ ਦਾ ਹਮੇਸ਼ਾ ਇਹ ਟੀਚਾ ਰਿਹਾ ਹੈ ਕਿ ਅਸੀਂ ਅਜਿਹੇ ਚੈਂਪੀਅਨ ਪੈਦਾ ਕਰੀਏ ਜੋ ਦੇਸ਼ ਦਾ ਮਾਣ ਵਧਾਉਣ।

ਮੈਨੇਜਿੰਗ ਡਾਇਰੈਕਟਰ ਮਿਸਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਜਿੱਤ ਸੀ.ਜੀ.ਸੀ. ਯੂਨੀਵਰਸਿਟੀ ਲਈ ਇੱਕ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਖਿਡਾਰੀਆਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ। ਯੂਨੀਵਰਸਿਟੀ ਪ੍ਰਬੰਧਨ ਨੇ ਜ਼ੋਰ ਦੇ ਕੇ ਕਿਹਾ ਕਿ ਖੇਡ ਵਿਕਾਸ, ਵਿਸ਼ਵ-ਸਤ੍ਹਾ ਦੇ ਇਨਫਰਾਸਟਰਕਚਰ ਅਤੇ ਖਿਡਾਰੀ-ਕੇਂਦਰਿਤ ਪਹਲਾਂ ਰਾਹੀਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਕਾਦਮਿਕ ਉਤਕ੍ਰਿਸ਼ਟਤਾ ਦੇ ਨਾਲ-ਨਾਲ ਖੇਡਾਂ ਵਿੱਚ ਵੀ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਦੇਸ਼ ਨੂੰ ਵਿਸ਼ਵ ਪੱਧਰ ਦੇ ਖਿਡਾਰੀ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , CGC University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD