Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਤਿੰਨ ਸਾਲਾਂ ਤੋਂ ਮਨਰੇਗਾ ਹੇਠ ਹੋ ਰਹੇ ਭ੍ਰਿਸ਼ਟਾਚਾਰ ’ਤੇ ਭਗਵੰਤ ਮਾਨ ਚੁੱਪ ਕਿਉਂ ਹਨ? : ਅਸ਼ਵਨੀ ਸ਼ਰਮਾ

ਵੀ.ਬੀ.–ਜੀ. ਰੈਮ–ਜੀ ਐਕਟ ਦੇ ਖ਼ਿਲਾਫ਼ ਸਰਕਾਰੀ ਤੰਤਰ ਦਾ ਦੁਰੁਪਯੋਗ ਕਰਕੇ ਆਪ ਸਰਕਾਰ ਮਨਰੇਗਾ ਮਜ਼ਦੂਰਾਂ ਤੋਂ ਵਿਰੋਧ ਪੱਤਰਾਂ ’ਤੇ ਦਸਤਖ਼ਤ ਕਰਵਾ ਰਹੀ ਹੈ — ਅਸ਼ਵਨੀ ਸ਼ਰਮਾ

Web Admin

Web Admin

5 Dariya News

ਚੰਡੀਗੜ੍ਹ , 29 Dec 2025

Last updated on: Dec 29, 2025, 20:11 IST

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕੇਂਦਰ ਸਰਕਾਰ ਦੇ “ਵਿਕਸਤ ਭਾਰਤ – ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਅਧਿਨਿਯਮ 2025 (VB–G RAM G Act, 2025)” ਦੇ ਖ਼ਿਲਾਫ਼ ਸਰਕਾਰੀ ਤੰਤਰ ਦਾ ਦੁਰੁਪਯੋਗ ਕਰ ਰਹੀ ਹੈ। ਇਹ ਗੰਭੀਰ ਦੋਸ਼ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲਗਾਏ। ਉਨ੍ਹਾਂ ਕਿਹਾ ਕਿ ਆਪ ਸਰਕਾਰ ਮਨਰੇਗਾ ਮਜ਼ਦੂਰਾਂ ਨੂੰ ਗੁਮਰਾਹ ਕਰਕੇ ਅਤੇ ਧੋਖੇ ਨਾਲ ਇਸ ਕਾਨੂੰਨ ਦੇ ਵਿਰੋਧ ਵਿੱਚ ਜ਼ਬਰਦਸਤੀ ਦਸਤਖ਼ਤ ਕਰਵਾ ਰਹੀ ਹੈ।

ਸ਼ਰਮਾ ਨੇ ਸਬੂਤ ਵਜੋਂ ਉਹ ਫਾਰਮ ਜਨਤਕ ਕੀਤਾ, ਜੋ ਪੰਜਾਬ ਸਰਕਾਰ ਗ੍ਰਾਮ ਸੇਵਕਾਂ ਰਾਹੀਂ ਮਜ਼ਦੂਰਾਂ ਤੋਂ ਭਰਵਾ ਰਹੀ ਹੈ, ਤਾਂ ਜੋ ਇਹ ਝੂਠਾ ਨੈਰੇਟਿਵ ਬਣਾਇਆ ਜਾ ਸਕੇ ਕਿ ਪੰਜਾਬ ਦੇ ਮਜ਼ਦੂਰ VB–G RAM G Act, 2025 ਦੇ ਖ਼ਿਲਾਫ਼ ਹਨ, ਜਦਕਿ ਹਕੀਕਤ ਇਸਦੇ ਬਿਲਕੁਲ ਉਲਟ ਹੈ। ਸ਼ਰਮਾ ਦੇ ਨਾਲ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਬੁਲਾਰੇ ਏਸ ਏਸ ਚੰਨੀ ਮੋਜੂਦ ਸਨ ।

ਉਨ੍ਹਾਂ ਕਿਹਾ ਕਿ ਸ਼ਰਾਬ ਘੋਟਾਲੇ ਵਿੱਚ ਮਹੀਨਿਆਂ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਅਤੇ ਦਿੱਲੀ ਦੀ ਜਨਤਾ ਵੱਲੋਂ ਚੋਣਾਂ ਵਿੱਚ ਭਾਰੀ ਹਾਰ ਝੱਲ ਚੁੱਕੇ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਹੀਂ ਕੇਂਦਰ ਸਰਕਾਰ ਦੇ ਖ਼ਿਲਾਫ਼ ਬਗਾਵਤੀ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਨਾ ਸਿਰਫ਼ ਦੁੱਖਦਾਈ ਹੈ, ਸਗੋਂ ਦੇਸ਼ ਦੇ ਸੰਘੀ ਢਾਂਚੇ ਲਈ ਵੀ ਗੰਭੀਰ ਖ਼ਤਰਾ ਹੈ।

ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਨਵੇਂ ਕਾਨੂੰਨ ਅਧੀਨ ਗ੍ਰਾਮੀਣ ਮਜ਼ਦੂਰਾਂ ਨੂੰ ਹੁਣ 100 ਦਿਨਾਂ ਦੀ ਥਾਂ 125 ਦਿਨਾਂ ਦਾ ਰੋਜ਼ਗਾਰ ਮਿਲੇਗਾ ਅਤੇ ਜੇ ਸਮੇਂ ’ਤੇ ਕੰਮ ਉਪਲਬਧ ਨਾ ਕਰਵਾਇਆ ਗਿਆ ਤਾਂ ਬੇਰੋਜ਼ਗਾਰੀ ਭੱਤੇ ਦੀ ਵੀ ਵਿਵਸਥਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੋ ਕਾਨੂੰਨ ਮਜ਼ਦੂਰਾਂ ਦੇ ਹਿੱਤ ਵਿੱਚ ਹੈ, ਉਸਦਾ ਵਿਰੋਧ ਮੁੱਖ ਮੰਤਰੀ ਭਗਵੰਤ ਮਾਨ ਆਖ਼ਰ ਕਿਉਂ ਕਰ ਰਹੇ ਹਨ?ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਮੌਜੂਦਾ ਮਨਰੇਗਾ ਕਾਨੂੰਨ ਹੇਠ ਵੀ ਪਿਛਲੇ ਤਿੰਨ ਸਾਲਾਂ ਵਿੱਚ ਮਜ਼ਦੂਰਾਂ ਨੂੰ 100 ਦਿਨਾਂ ਦਾ ਰੋਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ, ਪਰ ਇਸ ਗੰਭੀਰ ਨਾਕਾਮੀ ’ਤੇ ਮੁੱਖ ਮੰਤਰੀ ਪੂਰੀ ਤਰ੍ਹਾਂ ਚੁੱਪ ਹਨ।

ਸ਼ਰਮਾ ਨੇ ਦੱਸਿਆ ਕਿ ਮਨਰੇਗਾ ਕਾਨੂੰਨ ਮੁਤਾਬਕ ਮਜ਼ਦੂਰ ਵੱਲੋਂ ਕੰਮ ਦੀ ਮੰਗ ਕਰਨ ਤੋਂ 15 ਦਿਨਾਂ ਅੰਦਰ ਰਾਜ ਸਰਕਾਰ ਲਈ ਕੰਮ ਦੇਣਾ ਲਾਜ਼ਮੀ ਹੈ। ਜੇ ਕੰਮ ਉਪਲਬਧ ਨਾ ਕਰਵਾਇਆ ਜਾਵੇ ਤਾਂ ਬੇਰੋਜ਼ਗਾਰੀ ਭੱਤਾ ਦੇਣਾ ਪੈਂਦਾ ਹੈ—ਪਰ ਪੰਜਾਬ ਸਰਕਾਰ ਨਾ ਤਾਂ ਸਮੇਂ ’ਤੇ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੋਜ਼ਗਾਰੀ ਭੱਤਾ। ਮਨਰੇਗਾ ਦੀ ਧਾਰਾ 25 ਅਧੀਨ ਐਸੇ ਮਾਮਲਿਆਂ ਵਿੱਚ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਪੁੱਛਿਆ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅੱਜ ਤੱਕ ਕਿੱਥੇ-ਕਿੱਥੇ ਕਾਰਵਾਈ ਕੀਤੀ ਗਈ ਹੈ?ਉਨ੍ਹਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਮਜ਼ਦੂਰਾਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਐਸ.ਸੀ. ਐਕਟ ਤਹਿਤ ਕਾਰਵਾਈ ਲਾਜ਼ਮੀ ਹੈ, ਪਰ ਮੁੱਖ ਮੰਤਰੀ ਦੱਸਣ ਕਿ ਅਜਿਹੇ ਕਿੰਨੇ ਮਾਮਲਿਆਂ ਵਿੱਚ ਦੋਸ਼ੀ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਗਈ ਹੈ।

ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਮਨਰੇਗਾ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਨੂੰ ਛੁਪਾਉਣ ਲਈ ਲਾਜ਼ਮੀ ਸੋਸ਼ਲ ਆਡਿਟ ਤੱਕ ਨਹੀਂ ਕਰਵਾ ਰਹੀ। ਸਾਲ 2024–25 ਵਿੱਚ 6,095 ਗ੍ਰਾਮ ਪੰਚਾਇਤਾਂ ਅਤੇ 2025–26 ਵਿੱਚ 7,389 ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਨਹੀਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਪੈਸ਼ਲ ਆਡਿਟ ਯੂਨਿਟ ਵੱਲੋਂ ਫੜੇ ਗਏ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚੋਂ 3,986 ਮਾਮਲਿਆਂ ’ਤੇ ਅਜੇ ਤੱਕ ਪੰਜਾਬ ਸਰਕਾਰ ਨੇ ਕੋਈ ਐਕਸ਼ਨ ਟੇਕਨ ਰਿਪੋਰਟ ਜਾਰੀ ਨਹੀਂ ਕੀਤੀ, ਜਿਸ ਨਾਲ ਸਾਫ਼ ਹੁੰਦਾ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ, ਲੋਕਪਾਲ/ਓਮਬਡਸਪਰਸਨ ਵੱਲੋਂ ਜਾਂਚ ਤੋਂ ਬਾਅਦ ਜਾਰੀ ਕੀਤੇ 2 ਕਰੋੜ 35 ਲੱਖ ਰੁਪਏ ਦੀ ਰਿਕਵਰੀ ਦੇ ਹੁਕਮ ਵੀ ਅਜੇ ਤੱਕ ਲਾਗੂ ਨਹੀਂ ਕੀਤੇ ਗਏ, ਜੋ ਆਪ ਸਰਕਾਰ ਦੀ ਨੀਅਤ ਅਤੇ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।ਪੰਜਾਬ ਕਾਂਗਰਸ ਦੇ ਨੇਤਾਵਾਂ ‘ਤੇ ਤੰਜ ਕਸਦਿਆਂ ਅਸ਼ਵਨੀ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਮੰਨਦੇ ਹਨ ਕਿ ਮਨਰੇਗਾ / ਨਰੇਗਾ ਵਿੱਚ ਭ੍ਰਿਸ਼ਟਾਚਾਰ ਹੈ, ਅਸੀਂ ਤਾਂ ਉਸੇ ਨੂੰ ਹੀ ਠੀਕ ਕਰ ਰਹੇ ਹਾਂ, ਫਿਰ ਕਾਂਗਰਸੀ ਸ਼ੋਰ ਕਿਉਂ ਪਾ ਰਹੇ ਹਨ। 

ਸ਼ਰਮਾ ਨੇ ਇੱਕ ਵੀਡੀਓ ਵੀ ਦਿਖਾਈ, ਜਿਸ ਵਿੱਚ ਸੋਨੀਆ ਗਾਂਧੀ ਮੰਨਦੀ ਹੈ ਕਿ ਇਸ ਐਕਟ ਦੇ 7 ਸਾਲ ਬਾਅਦ ਵੀ ਭ੍ਰਿਸ਼ਟਾਚਾਰ ਮੌਜੂਦ ਹੈ ਅਤੇ ਇਸਨੂੰ ਰੋਕਣ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨਾਕਾਮ ਰਹੀਆਂ ਹਨ। ਸੋਨੀਆ ਨੇ ਇਹ ਵੀ ਕਿਹਾ ਕਿ ਨਾ ਤਾਂ 15 ਦਿਨਾਂ ਵਿੱਚ ਕੰਮ ਮਿਲਦਾ ਹੈ ਅਤੇ ਨਾ ਹੀ ਸਮੇਂ ‘ਤੇ ਦਿਹਾਡੀ ਦੀ ਅਦਾਇਗੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ 2252 ਕਰੋੜ ਰੁਪਏ ਦੇ ਐਸੇ ਕੰਮ ਕੀਤੇ ਗਏ, ਜਿਨ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਸੀ।

 

Tags: Ashwani Sharma , BJP , Bharatiya Janata Party , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD