Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ : ਭਗਵੰਤ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਨਾ ਹੋਣ 'ਤੇ ਸਮੁੱਚੀ ਸੰਗਤ ਨਾਰਾਜ਼ ਹੈ: ਭਗਵੰਤ ਮਾਨ

Web Admin

Web Admin

5 Dariya News

ਚੰਡੀਗੜ੍ਹ , 29 Dec 2025

Last updated on: Dec 29, 2025, 20:38 IST

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪਣੇ ਗਲਤ ਕੰਮਾਂ ਦੀ ਜਵਾਬਦੇਹੀ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਵਰਗੀਆਂ ਪਵਿੱਤਰ ਸੰਸਥਾਵਾਂ ਨੂੰ ਢਾਲ ਵਜੋਂ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਲਗਾਤਾਰ ਕਾਰਵਾਈ ਨਾ ਹੋਣ ਕਾਰਨ ਸੰਗਤ ਵਿੱਚ ਡੂੰਘਾ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਅਕਾਲੀ ਲੀਡਰਸ਼ਿਪ ਦੇ ਨੇੜਲੇ ਧਨਾਢਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜੋ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਹਨ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਫ.ਆਈ.ਆਰ. ਤੋਂ ਤੁਰੰਤ ਬਾਅਦ ਆਪਣੇ ਆਕਾਵਾਂ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਨੂੰ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਲਈ ਸੂਬਾ ਸਰਕਾਰ ਵਿਰੁੱਧ ਜ਼ਹਿਰ ਉਗਲਦੇ ਹੋਏ ਦੋਸ਼ਾਂ ਦਾ ਖੰਡਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੇ ਮੰਨਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਰੋਜ਼ਾਨਾ 10-12 ਘੁਟਾਲੇ ਹੁੰਦੇ ਹਨ, ਜੋ ਦਰਸਾਉਂਦੇ ਹਨ ਕਿ ਸ਼ਰਧਾਲੂਆਂ ਦੁਆਰਾ ਚੜ੍ਹਾਏ ਗਏ ਗੋਲਕ ਦੇ ਪੈਸੇ ਦੀ ਦੁਰਵਰਤੋਂ ਹੁੰਦੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ 2020 ਦੌਰਾਨ ਆਪਣੀ ਮੀਟਿੰਗ ਵਿੱਚ ਕਮੇਟੀ ਦੇ ਦੋਸ਼ੀ ਕਰਮਚਾਰੀਆਂ ਅਤੇ ਪ੍ਰਕਾਸ਼ਕਾਂ ਵਿਰੁੱਧ ਇਸੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਈ ਬੇਨਿਯਮੀਆਂ ਦੇ ਬਾਵਜੂਦ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਖ਼ੁਦ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਵਰਗੇ ਧਨਾਢਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰਨ ਲਈ ਮਤਾ ਪਾਸ ਕੀਤਾ ਸੀ। 

ਉਨ੍ਹਾਂ ਕਿਹਾ ਕਿ ਐਸ.ਐਸ. ਕੋਹਲੀ ਐਂਡ ਐਸੋਸੀਏਟਸ (ਚਾਰਟਰਡ ਅਕਾਊਂਟੈਂਟ ਫਰਮ) ਨਾਲ ਸਾਰੀਆਂ ਸੇਵਾਵਾਂ ਖ਼ਤਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ ਅਤੇ ਜ਼ਿੰਮੇਵਾਰੀ ਵਿੱਚ ਅਸਫ਼ਲ ਰਹਿਣ ਕਾਰਨ ਕੀਤੇ ਗਏ 75 ਫੀਸਦੀ ਭੁਗਤਾਨ ਦੀ ਵਸੂਲੀ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਕੋਹਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਸੀ.ਏ. ਵਜੋਂ ਵੀ ਸੇਵਾਵਾਂ ਨਿਭਾ ਰਿਹਾ ਸੀ, ਇਸ ਲਈ ਕਾਰਵਾਈ ਅਜੇ ਵੀ ਲਟਕ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਆਕਾਵਾਂ ਦੇ ਇਸ਼ਾਰੇ 'ਤੇ ਦਾਅਵਾ ਕਰਦੀ ਹੈ ਕਿ ਸੂਬਾ ਸਰਕਾਰ ਪੰਥ ਦੇ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ, ਜੋ ਕਿ ਸੱਚ ਨਹੀਂ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਅਪਰਾਧਿਕ ਕਾਰਵਾਈ ਲਈ ਮਤਾ ਪਾਸ ਕੀਤਾ ਹੈ, ਜਿਸ ਲਈ ਸੂਬਾ ਸਰਕਾਰ ਹੀ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਪ ਵਿੱਚ ਸ਼ਾਮਲ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਬਾਅਦ ਵਿੱਚ ਆਪਣੇ ਸਾਰੇ ਮਤੇ ਵਾਪਸ ਲੈ ਲਏ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦੇ ਸਾਰੇ ਅਧਿਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 (ਪੰਜਾਬ ਐਕਟ) ਰਾਹੀਂ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਸਨ ਪਰ ਹੁਣ ਜਦੋਂ ਸੂਬਾ ਸਰਕਾਰ ਇਨ੍ਹਾਂ ਸਰੂਪਾਂ ਦੀ ਬਰਾਮਦਗੀ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ ਤਾਂ ਜੋ ਕੋਈ ਬੇਅਦਬੀ ਜਾਂ ਇਸ ਤਰ੍ਹਾਂ ਦਾ ਕੋਈ ਹੋਰ ਘਿਨਾਉਣਾ ਅਪਰਾਧ ਨਾ ਹੋਵੇ ਤਾਂ ਇਹ ਲੋਕ ਇਸ ਨੂੰ ਧਾਰਮਿਕ ਰੰਗਤ ਦੇ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਾਕਤ ਚਾਹੁੰਦੀ ਹੈ ਪਰ ਲੋਕਾਂ ਪ੍ਰਤੀ ਜਵਾਬਦੇਹ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਆਕਾਵਾਂ ਦੇ ਨੇੜਲਿਆਂ ਨੂੰ ਬਚਾਉਣ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ, ਅਕਾਲੀ ਲੀਡਰਸ਼ਿਪ ਦੇ ਹੱਥਾਂ ਦੀਆਂ ਕਠਪੁਤਲੀਆਂ ਹਨ, ਜੋ ਇਸ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਟ ਤੋਂ ਡਰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਦੇ ਆਕਾ ਜਾਣਦੇ ਹਨ ਕਿ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਉਨ੍ਹਾਂ ਦੇ ਘਿਣਾਉਣੇ ਚਿਹਰੇ ਬੇਨਕਾਬ ਕਰੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲਾਪਤਾ ਸਰੂਪਾਂ ਨੂੰ ਲੱਭਣ ਵਿੱਚ ਆਪਣੀ ਡਿਊਟੀ ਵਿੱਚ ਅਸਫ਼ਲ ਰਹੀ ਹੈ ਪਰ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ ਇਸ ਮਾਣਮੱਤੀ ਸੰਸਥਾ ਦੀਆਂ ਚੋਣਾਂ ਨਹੀਂ ਹੋਈਆਂ ਹਨ ਅਤੇ ਇਨ੍ਹਾਂ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਦੀ ਮੰਗ ਵੀ ਨਹੀਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਕਾਰਨ ਹਰ ਸਿੱਖ ਦੀ ਮਾਨਸਿਕਤਾ ਨੂੰ ਠੇਸ ਪਹੁੰਚੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ 'ਤੇ ਮਹਾਨ ਸਿੱਖ ਗੁਰੂਆਂ ਦਾ ਕਾਰਟੂਨ ਪੋਸਟ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਕਿਉਂਕਿ ਸੂਬੇ ਦੀਆਂ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਸਿਰਫ਼ ਕੁਰਸੀ ਹਥਿਆਉਣਾ ਚਾਹੁੰਦੇ ਹਨ ਅਤੇ ਸੂਬੇ ਤੇ ਲੋਕਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਕਰਦੇ। ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ, ਐਸ.ਵਾਈ.ਐਲ., ਕਾਲੇ ਕਾਨੂੰਨਾਂ ਅਤੇ ਹੋਰ ਰਾਜ ਵਿਰੋਧੀ ਫੈਸਲਿਆਂ ਨੂੰ ਸਿਰਫ਼ ਆਪਣੇ ਪਰਿਵਾਰ ਨੂੰ ਲਾਭ ਪਹੁੰਚਾਉਣ ਲਈ ਸਹਿਮਤੀ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ 1920 ਵਿੱਚ ਜਦੋਂ ਅਕਾਲੀ ਦਲ ਬਣਿਆ ਸੀ ਤਾਂ ਇਸ ਨੂੰ ਸ਼ੇਰਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਇਨ੍ਹਾਂ ਆਗੂਆਂ ਨੇ ਪਾਰਟੀ ਨੂੰ ਡਾਇਨਾਸੋਰਾਂ ਦੀ ਪਾਰਟੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਅਕਾਲੀ ਲੀਡਰਸ਼ਿਪ, ਕੇਂਦਰ ਸਰਕਾਰ ਸਾਹਮਣੇ ਸੂਬੇ ਦੇ ਮੁੱਦੇ ਚੁੱਕਣ ਤੋਂ ਝਿਜਕਦੀ ਹੈ, ਜਦੋਂ ਕਿ ਸੂਬਾ ਸਰਕਾਰ ਨੇ ਇਸ ਲਈ ਕੋਈ ਕਸਰ ਨਹੀਂ ਛੱਡੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਅਕਾਲੀ ਲੀਡਰਸ਼ਿਪ ਸੱਤਾ ਦੀ ਲਾਲਚੀ ਹੈ, ਜਿਸ ਕਾਰਨ ਉਹ ਹਰ ਰਾਜ ਵਿਰੋਧੀ ਸਟੈਂਡ ਲੈਣ ਤੋਂ ਝਿਜਕਦੇ ਨਹੀਂ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD