Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਨਵਜੋਤ ਕੌਰ

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਵਿਚ ਸਹੂਲਤਾਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਮੀਟਿੰਗ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 31 Dec 2025

Last updated on: Dec 31, 2025, 17:11 IST

ਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ 'ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀ ਇਮਾਰਤ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ ਸਾਰੀਆਂ ਸਹੂਲਤਾਂ ਰਹਿਣਾ, ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਅਤੇ ਡੇਅ ਕੇਅਰ ਦਾ ਜਾਇਜ਼ਾ ਲਿਆ।

ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸੁਚੱਜੇ ਤਰੀਕੇ ਨਾਲ ਸਾਰੀਆਂ ਸਹੂਲਤਾ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ ਅਤੇ ਉਹ ਘਰ ਵਰਗਾ ਮਾਹੌਲ ਮਹਿਸੂਸ ਕਰ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੇਲੇ ਬਿਰਧ ਆਸ਼ਰਮ ਵਿਖੇ 8 ਬਜ਼ੁਰਗ ਰਹਿ ਰਹੇ ਹਨ ਅਤੇ ਹੋਰ ਲੋੜਵੰਦ ਬਜ਼ੁਰਗ ਜਿਹੜੇ ਇਥੇ ਆ ਕੇ ਰਹਿਣਾ ਚਾਹੁੰਦੇ ਹਨ, ਉਹ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।    

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਨੇ ਕਿਹਾ ਕਿ ਲੋੜਵੰਦ ਬਜ਼ੁਰਗ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗਰਾਊਂਡ ਫਲੋਰ, ਕਮਰਾ ਨੰਬਰ 12 ਵਿਖੇ ਜਾਂ ਮੋਬਾਇਲ ਨੰਬਰ 70092 12466 'ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਆਪਣੇ ਨਜ਼ਦੀਕੀ ਸੀਡੀਪੀਓ ਦਫ਼ਤਰ ਅਤੇ ਆਂਗਨਵਾੜੀ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਆਈ ਏ ਐੱਸ (ਅੰਡਰ ਟ੍ਰੇਨਿੰਗ) ਗੁਰਲੀਨ ਕੌਰ, ਐੱਸ.ਡੀ.ਐੱਮ. ਮਾਨਸਾ ਕਾਲਾ ਰਾਮ ਕਾਂਸਲ, ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਮਯੰਕਜੋਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD