Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਨਰੇਗਾ ਵਿੱਚ ਭ੍ਰਿਸ਼ਟਾਚਾਰ ਕਰਕੇ ਆਪ ਨੇਤਾਵਾਂ ਤੇ ਵਿਧਾਇਕਾਂ ਨੇ ਗਰੀਬਾਂ ਦੇ ਮੂੰਹੋਂ ਨਿਵਾਲਾ ਛੀਨਿਆ ਹੈ : ਅਸ਼ਵਨੀ ਸ਼ਰਮਾ

ਮਨਰੇਗਾ ਦੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਨਾ ਕਰਕੇ ਮਾਨ ਆਪ ਨਾਲ ਜੁੜੇ ਨੇਤਾਵਾਂ ਨੂੰ ਬਚਾ ਰਹੇ ਹਨ :- ਅਸ਼ਵਨੀ

Vineet Joshi, Bharatiya Janata Party, BJP, BJP Punjab, Ashwani Sharma, Dr Subhash Sharma

Web Admin

Web Admin

5 Dariya News

ਚੰਡੀਗੜ੍ਹ , 31 Dec 2025

Last updated on: Dec 31, 2025, 17:28 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਲਗਭਗ ਚਾਰ ਸਾਲਾਂ ਵਿੱਚ ਲੱਖਾਂ ਕਮਜ਼ੋਰ, ਵੰਚਿਤ ਵਰਗਾਂ, ਮਜ਼ਦੂਰਾਂ ਅਤੇ ਦਲਿਤ ਪਰਿਵਾਰਾਂ ਨੂੰ ਮਨਰੇਗਾ ਤਹਿਤ ਕਾਨੂੰਨੀ 100 ਦਿਨਾਂ ਦਾ ਰੋਜ਼ਗਾਰ ਉਪਲਬਧ ਨਹੀਂ ਕਰਵਾਇਆ। ਇਸ ਤਰ੍ਹਾਂ ਉਨ੍ਹਾਂ ਨੇ ਨਾ ਸਿਰਫ਼ ਰੋਜ਼ਗਾਰ ਦੀ ਗਾਰੰਟੀ ਛੀਨੀ, ਸਗੋਂ ਗਰੀਬਾਂ ਦੀ ਥਾਲੀ ਤੋਂ ਰੋਟੀ ਖਿੱਚ ਕੇ ਉਨ੍ਹਾਂ ਦੀ ਇੱਜ਼ਤ ਅਤੇ ਆਤਮ-ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ  ਚੰਡੀਗੜ੍ਹ ਚ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਕੇਹਾ । ਇਸ ਮੋਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਮੀਡੀਆ ਮੁਖੀ ਉਨ੍ਹਾਂ ਨਾਲ ਮੋਜੂਦ ਸਨ। ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਪੀਕਰ ਵੱਲੋਂ ਸੀਮਤ ਸਮਾਂ ਦਿੱਤਾ ਜਾਂਦਾ ਹੈ ਅਤੇ ਜੋ ਵੀ ਸਮਾਂ ਮਿਲਦਾ ਹੈ, ਉਸ ਵਿੱਚ ਸੱਤਾ ਪੱਖ ਦੇ ਮੈਂਬਰ ਵਾਰ-ਵਾਰ ਵਿਘਨ ਪਾਉਂਦੇ ਹਨ। 

ਇਸੇ ਕਾਰਨ ਉਨ੍ਹਾਂ ਨੇ 29 ਦਸੰਬਰ ਨੂੰ ਮਨਰੇਗਾ ਨਾਲ ਜੁੜੇ ਗੰਭੀਰ ਸਵਾਲਾਂ ’ਤੇ ਪੱਤਰਕਾਰ ਵਾਰਤਾ ਕਰਕੇ ਜਨਤਾ ਸਾਹਮਣੇ ਤੱਥ ਰੱਖੇ ਸਨ। ਉਨ੍ਹਾਂ ਕਿਹਾ ਕਿ ਜਿਵੇਂ ਉਮੀਦ ਸੀ, ਓਸੇ ਤਰ੍ਹਾਂ ਮੁੱਖ ਮੰਤਰੀ ਨੇ ਇਨ੍ਹਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ। ਜੇ ਉਨ੍ਹਾਂ ਕੋਲ ਜਵਾਬ ਹੁੰਦੇ ਤਾਂ ਉਹ ਜ਼ਰੂਰ ਦਿੰਦੇ—ਕਿਉਂਕਿ ਜਵਾਬ ਦੇਣ ਨਾਲ ਸਾਰੇ ਪੰਜਾਬ ਨੂੰ ਪਤਾ ਲੱਗ ਜਾਂਦਾ ਕਿ ਮਨਰੇਗਾ ਤਹਿਤ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਪੰਜਾਬ ਦੀ ਆਪ ਸਰਕਾਰ ਨੇ ਛੀਨੀ ਹੈ।

ਸ਼ਰਮਾ ਨੇ ਮੀਡੀਆ ਰਾਹੀਂ ਮੁੱਖ ਮੰਤਰੀ ਤੋਂ ਮੁੜ ਸਵਾਲ ਕੀਤਾ ਕਿ ਜਦੋਂ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਹਰ ਮਜ਼ਦੂਰ ਲਈ 100 ਦਿਨਾਂ ਦੇ ਰੋਜ਼ਗਾਰ ਦੀ ਰਕਮ ਭੇਜਦੀ ਹੈ, ਤਾਂ ਰਾਜ ਸਰਕਾਰ ਮਜ਼ਦੂਰਾਂ ਨੂੰ ਪੂਰਾ ਰੋਜ਼ਗਾਰ ਕਿਉਂ ਨਹੀਂ ਦਿੰਦੀ? ਉਨ੍ਹਾਂ ਅੱਗੇ ਸਵਾਲ ਉਠਾਇਆ ਕਿ ਸਾਲ 2024–25 ਵਿੱਚ 6,095 ਗ੍ਰਾਮ ਪੰਚਾਇਤਾਂ ਅਤੇ 2025–26 ਵਿੱਚ 7,389 ਗ੍ਰਾਮ ਪੰਚਾਇਤਾਂ ਵਿੱਚ ਮਨਰੇਗਾ ਤਹਿਤ ਲਾਜ਼ਮੀ ਸੋਸ਼ਲ ਆਡਿਟ ਕਿਉਂ ਨਹੀਂ ਕਰਵਾਏ ਗਏ—ਕਿਸ ਦਾ ਭ੍ਰਿਸ਼ਟਾਚਾਰ ਛੁਪਾਇਆ ਜਾ ਰਿਹਾ ਹੈ? 

ਇਸਦੇ ਨਾਲ ਹੀ, ਸਪੈਸ਼ਲ ਆਡਿਟ ਯੂਨਿਟ ਵੱਲੋਂ ਫੜੇ ਗਏ 10,653 ਭ੍ਰਿਸ਼ਟਾਚਾਰ ਮਾਮਲਿਆਂ ’ਚ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਦੋਸ਼ੀਆਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ? ਸ਼ਰਮਾ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਅਤੇ ਉਨ੍ਹਾਂ ਦੇ ਜਥੇਬੰਦੀਆਂ ਲਗਾਤਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਸਥਾਨਕ ਨੇਤਾਵਾਂ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾ ਰਹੇ ਹਨ। 

ਇਸ ਦੇ ਬਾਵਜੂਦ ਸਰਕਾਰ ਅਤੇ ਮੁੱਖ ਮੰਤਰੀ ਵੱਲੋਂ ਕਾਰਵਾਈ ਨਾ ਕਰਨਾ ਸਪੱਸ਼ਟ ਕਰਦਾ ਹੈ ਕਿ ਮਨਰੇਗਾ ਵਿੱਚ ਭ੍ਰਿਸ਼ਟਾਚਾਰ ਕਰਕੇ ਗਰੀਬਾਂ ਦੇ ਮੂੰਹੋਂ ਆਪ ਨੇਤਾਵਾਂ ਅਤੇ ਵਿਧਾਇਕਾਂ ਨੇ ਨਿਵਾਲਾ ਛੀਨਿਆ ਹੈ।

 

Tags: Vineet Joshi , Bharatiya Janata Party , BJP , BJP Punjab , Ashwani Sharma , Dr Subhash Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD