Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਘੀ ਮੇਲੇ ਸਬੰਧੀ ਅਭਿਜੀਤ ਕਪਲਿਸ਼ ਅਤੇ ਅਭਿਮੰਨਿਊ ਰਾਣਾ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਟ੍ਰੈਫ਼ਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 31 Dec 2025

Last updated on: Dec 31, 2025, 18:30 IST

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਲਾ ਮਾਘੀ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੁੰਦੀ ਹੈ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣ। ਟ੍ਰੈਫ਼ਿਕ ਦਾ ਵੱਖ-ਵੱਖ ਥਾਵਾਂ ਵਿੱਚ ਫੇਰ ਬਦਲ ਕੀਤਾ ਜਾਵੇ ਅਤੇ ਐਬੂਲੈਂਸ ਦੇ ਆਉਣ-ਜਾਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਗਰੀਨ ਕੋਰੀਡੌਰ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਸ ਵਾਰ ਅਧਿਕਾਰੀਆਂ ਦਾ ਡਰੈੱਸ ਕੋਡ ਯਕੀਨੀ ਬਣਾਇਆ ਜਾਵੇ ਤਾਂ ਜੋ ਬਾਹਰੋਂ ਆਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਅਮਲੇ ਦੀ ਪਛਾਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਆਰਜ਼ੀ ਪਖਾਨਿਆਂ ਦੀ ਥਾਂ ’ਤੇ ਵੀ.ਆਈ.ਪੀ. ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਏ ਜਾਵੇ ਅਤੇ ਸੀਵਰੇਜ ਦੀ ਸਮੱਸਿਆ ਨੂੰ ਸਮੇਂ ਰਹਿੰਦੇ ਠੀਕ ਕੀਤਾ ਜਾਵੇ ਅਤੇ ਮੇਲੇ ਦੌਰਾਨ ਆਰ.ਓ ਸਿਸਟਮ ਵਾਲੇ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ ।

ਉਨ੍ਹਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ। ਉਹਨਾਂ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਪਲਾਸਟਿਕ ਰਹਿਤ ਲੰਗਰ ਵਰਤਾਇਆ ਜਾਵੇ ਅਤੇ ਸਾਫ ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। 

ਉਹਨਾਂ ਸੈਕਟਰ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰ ਵਿੱਚ ਪਲਾਸਟਿਕ ਦੀ ਨਿਰੰਤਰ ਚੈਕਿੰਗ ਕਰਦੇ ਰਹੇ ਤਾਂ ਜੋ ਮੇਲੇ ਨੂੰ ਪਲਾਸਟਿਕ ਮੁਕਤ ਸਬੰਧੀ ਢੁਕਵੇਂ ਪ੍ਰਬੰਧ ਮੁਕੰਮਲ ਹੋ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜੋ ਮਾਘੀ ਮੇਲੇ ’ਤੇ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸਬੰਧੀ ਆਪਣੀਆਂ ਗਤੀਵਿਧੀਆਂ ਬਾਰੇ ਰਿਪੋਰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਬੀ.ਐਂਡ.ਆਰ.(ਸੜਕਾਂ),ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਜੋੜਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਨੇਪਰੇ ਚਾੜਿਆ ਜਾਵੇ। ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਮੇਲਾ ਮਾਘੀ ਮੌਕੇ 5000 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਮਾਘੀ ਮੇਲੇ ਦੌਰਾਨ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ  ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿੱਚ ਸਖ਼ਤ ਅਤੇ ਸੁਚੱਜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਸ਼ਹਿਰ ਦੇ ਹਰ ਮੁੱਖ ਰਸਤੇ, ਚੌਕ ਅਤੇ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਨਾਕੇ ਸਥਾਪਿਤ ਕੀਤੇ ਜਾਣਗੇ। 

ਇਸਦੇ ਨਾਲ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿੱਥੇ 24 ਘੰਟੇ ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸਹਾਇਤਾ ਲਈ ਤਾਇਨਾਤ ਰਹਿਣਗੇ। ਐਸ.ਐਸ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਭੀੜ ‘ਤੇ ਨਿਗਰਾਨੀ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਾਚ ਟਾਵਰ ਲਗਾਏ ਜਾਣਗੇ, ਜਿੱਥੋਂ ਪੁਲਿਸ ਮੁਲਾਜ਼ਮ ਦੂਰਬੀਨਾਂ ਦੀ ਮਦਦ ਨਾਲ ਹਰ ਵੇਲੇ ਨਿਗਰਾਨੀ ਕਰਦੇ ਰਹਿਣਗੇ। 

ਕਿਸੇ ਵੀ ਅਣਚਾਹੀ ਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਕਿਸਮ ਦੇ ਵਾਹਨਾਂ ਲਈ ਅਲੱਗ-ਅਲੱਗ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਜਾਣਗੇ। ਸ਼ਹਿਰ ਅੰਦਰ ਹੈਵੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਰਹੇਗੀ ਅਤੇ ਦੂਜੇ ਸ਼ਹਿਰਾਂ ਵੱਲ ਜਾਣ ਵਾਲੇ ਵਾਹਨਾਂ ਲਈ ਸ਼ਹਿਰ ਤੋਂ ਬਾਹਰ ਹੀ ਬਾਈਪਾਸ ਰੂਟਾਂ ਰਾਹੀਂ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਟ੍ਰੈਫਿਕ ਜਾਮ ਦੀ ਸਥਿਤੀ ਨਾ ਬਣੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਸਿਵਲ ਸਰਜਨ ਡਾ. ਰਾਜ ਕੁਮਾਰ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ  ਸ. ਨਿਰਮਲਜੀਤ ਸਿੰਘ, ਵਾਈਸ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸ. ਸੁਖਦੇਵ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD