Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, SBS Nagar Police, SBS Nagar, Nawanshahr

Web Admin

Web Admin

5 Dariya News

ਹੁਸ਼ਿਆਰਪੁਰ , 31 Dec 2025

Last updated on: Dec 31, 2025, 18:47 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ 'ਤੇ ਸੌਦਾ 15,000  ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ਮੌਕੇ 'ਤੇ ਹੀ ਲੈ ਲਏ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਰਾਜਪਾਲ ਸਿੰਘ ਬਲਾਚੌਰ ਵਿਖੇ ਸ਼ਿਕਾਇਤਕਰਤਾ ਦੇ ਘਰ ਜਾ ਕੇ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਵੀ ਲੈ ਲਈ। ਇਸਦੀ ਵੀਡੀਓ ਸ਼ਿਕਾਇਤਕਰਤਾ ਦੇ ਘਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਤਸਦੀਕ ਦੌਰਾਨ ਉਕਤ ਦੋਸ਼ ਸਹੀ ਪਾਏ ਗਏ। 

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , SBS Nagar Police , SBS Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD