Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਡੀਜੀਪੀ ਗੌਰਵ ਯਾਦਵ ਨੇ ਐਮਰਜੈਂਸੀ ਰਿਸਪਾਂਸ ਸਮੇਂ ਨੂੰ 7-8 ਮਿੰਟ ਤੱਕ ਘਟਾਉਣ ਲਈ ਸਮਰਪਿਤ ਡਾਇਲ 112 ਬਿਲਡਿੰਗ, ਵਾਹਨਾਂ ਦੇ ਫਲੀਟ ਚ ਵਾਧੇ ਅਤੇ ਐਡਵਾਂਸਡ ਜ਼ਿਲ੍ਹਾ ਕੰਟਰੋਲ ਰੂਮਾਂ ਦਾ ਬਲੂਪ੍ਰਿੰਟ ਪੇਸ਼ ਕੀਤਾ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 31 Dec 2025

Last updated on: Dec 31, 2025, 19:31 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ "ਵਿਜ਼ਨ 2026" ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ 'ਤੇ ਕੇਂਦ੍ਰਿਤ ਹੈ।

ਇਸ ਵਿਜ਼ਨ ਤਹਿਤ ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ.) ਨੂੰ ਹੋਰ ਵਧੇਰੇ ਕਾਰਗਰ ਬਣਾਉਣਾ ਸ਼ਾਮਲ ਹੈ, ਜਿਸ ਤਹਿਤ ਮੋਹਾਲੀ ਵਿਖੇ ₹52 ਕਰੋੜ ਦੀ ਲਾਗਤ ਨਾਲ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਸਥਾਪਿਤ ਕੀਤੀ ਜਾਵੇਗੀ ਅਤੇ 50 ਕਰੋੜ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ। ਡੀਜੀਪੀ ਨੇ ਕਿਹਾ ਕਿ  ਕਿ ਸਾਡਾ ਟੀਚਾ ਮੌਜੂਦਾ ਔਸਤਨ ਰਿਸਪਾਂਸ ਟਾਈਮ ਨੂੰ 12-13 ਮਿੰਟਾਂ ਤੋਂ ਘਟਾ ਕੇ ਸਿਰਫ਼ 7-8 ਮਿੰਟ ਕਰਨਾ ਹੈ। 

ਇਸ ਦੇ ਨਾਲ ਹੀ ਪੰਜਾਬ ਭਰ ਦੇ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਨਿਰਵਿਘਨ ਤਾਲਮੇਲ ਅਤੇ ਕਿਸੇ ਵੀ ਘਟਨਾ ਦੇ ਫੌਰੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਸਿੱਧੇ ਤੌਰ 'ਤੇ ਰਿਸਪਾਂਸ ਟਾਈਮ ਨੂੰ ਘਟਾਉਣ ਦੇ ਟੀਚੇ ਵਿੱਚ ਯੋਗਦਾਨ ਪਾ ਰਿਹਾ ਹੈ। ਡੀਜੀਪੀ ਗੌਰਵ ਯਾਦਵ, ਜਿਨ੍ਹਾਂ ਨਾਲ ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਇਥੇ ਪੰਜਾਬ ਪੁਲਿਸ ਦੇ ਭਵਿੱਖੀ ਰੋਡਮੈਪ ਨੂੰ ਸਾਂਝਾ ਕਰਨ ਲਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਲਈ ਦੂਜੀ ਸੁਰੱਖਿਆ ਪੰਕਤੀ ਵਿੱਚ 49.58 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨਾਲ 585 ਥਾਵਾਂ 'ਤੇ 2,367 ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜੋ ਕਿ ਪੁਲਿਸ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਦੇਣਗੇ। ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਸਿਸਟਮ (ਏਡੀਐਸ) ਫਲੀਟ ਨੂੰ ਮੌਜੂਦਾ ਤਿੰਨ ਕਾਰਜਸ਼ੀਲ ਪ੍ਰਣਾਲੀਆਂ ਤੋਂ ਵਧਾ ਕੇ ਛੇ ਤੱਕ ਕੀਤਾ ਜਾਵੇਗਾ ਅਤੇ ਪੜਾਅਵਾਰ ਢੰਗ ਨਾਲ ਬਾਅਦ ਵਿੱਚ 10 ਹੋਰ ਦੀ ਖਰੀਦ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਡਰੋਨ ਰਿਸਪਾਂਸ ਟੀਮਾਂ (ਡੀਆਰਟੀ) ਨੂੰ ਵੀ ਕੰਮ ਵਿੱਚ ਲਗਾਇਆ ਗਿਆ ਹੈ ਅਤੇ ਆਉਣ ਵਾਲੇ ਸਾਲ ਵਿੱਚ ਇਹ ਟੀਮਾਂ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ। ਆਧੁਨਿਕੀਕਰਨ ਦੀ ਇਸ ਨਿਰੰਤਰ ਮੁਹਿੰਮ ਨੂੰ ਉਜਾਗਰ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਪੁਲਿਸ ਦੇ ਆਧੁਨਿਕੀਕਰਨ 'ਤੇ 800 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। 

ਉਨ੍ਹਾਂ ਕਿਹਾ ਕਿ ਫੀਲਡ ਵਿੱਚ ਸਾਰੇ ਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਨਵੇਂ ਵਾਹਨ ਦੇਣ ਦੇ ਨਾਲ-ਨਾਲ ਸਾਰੇ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ ਨੂੰ ਵੀ ਨਵੇਂ ਵਾਹਨ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਤਿੰਨ ਸਾਲਾਂ ਵਿੱਚ 426 ਕਰੋੜ ਦੀ ਲਾਗਤ ਵਾਲੇ ਮੈਗਾ ਪੁਲਿਸ ਬਿਲਡਿੰਗ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਇਸ ਵਿੱਚ ਮੋਹਾਲੀ ਦੇ ਫੇਜ਼ 4 ਵਿਖੇ ਸਾਈਬਰ ਕ੍ਰਾਈਮ ਡਿਵੀਜ਼ਨ ਲਈ ਨਵਾਂ ਹੈੱਡਕੁਆਰਟਰ, ਨਵਾਂਸ਼ਹਿਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਨਵੀਆਂ ਪੁਲਿਸ ਲਾਈਨਾਂ ਅਤੇ 11 ਹੋਰ ਨਵੀਆਂ ਪੁਲਿਸ ਸਟੇਸ਼ਨ ਇਮਾਰਤਾਂ ਸ਼ਾਮਲ ਹਨ। ਲੁਧਿਆਣਾ, ਫਿਰੋਜ਼ਪੁਰ ਅਤੇ ਜਲੰਧਰ ਵਿੱਚ ਨਵੇਂ ਏਐਨਟੀਐਫ ਰੇਂਜ ਦਫਤਰ ਖੋਲ੍ਹੇ ਜਾਣਗੇ, ਅਤੇ ਮੌਜੂਦਾ ਦਫਤਰਾਂ ਨੂੰ ਆਧੁਨਿਕ ਯੰਤਰਾਂ ਅਤੇ ਫੋਰੈਂਸਿਕ ਟੂਲਜ਼ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਅਨੁਸਾਰ, ਪੰਜਾਬ ਸਰਕਾਰ ਦੁਆਰਾ ਵਿਟਨੈਸ ਪ੍ਰੋਟੈਕਸ਼ਨ ਸਕੀਮ ਨੂੰ ਪਹਿਲਾਂ ਹੀ ਨੋਟੀਫ਼ਾਈ ਕੀਤਾ ਜਾ ਚੁੱਕਾ ਹੈ ਜੋ ਸਜ਼ਾ ਦਰ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੋਵੇਗਾ। ਕੰਮ ਦੇ ਬੋਝ ਦੇ ਆਧਾਰ 'ਤੇ ਸਾਰੇ ਥਾਣਿਆਂ 'ਤੇ ਨੈੱਟਵਰਕ ਕਨੈਕਟੀਵਿਟੀ ਨੂੰ 50 ਐਮਬੀਪੀਐਸ ਤੋਂ ਲੈ ਕੇ 100 ਐਮਬੀਪੀਐਸ ਤੱਕ ਅਪਗ੍ਰੇਡ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਏਜੀਟੀਐਫ ਨੇ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ.ਏ.ਆਈ.ਐਸ. 2.0) ਨਾਲ ਆਪਣੀਆਂ ਤਕਨੀਕੀ ਸਮਰੱਥਾਵਾਂ ਨੂੰ ਹੋਰ ਅਪਗ੍ਰੇਡ ਕੀਤਾ ਹੈ ਜੋ ਹੋਰਨਾਂ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਤੋਂ ਇਲਾਵਾ ਹੁਣ ਆਵਾਜ਼ ਵਿਸ਼ਲੇਸ਼ਣ ਵਿੱਚ ਵੀ ਸਮਰੱਥ ਹੈ। ਇਸਦੇ ਨਾਲ ਹੀ ਸੰਗਠਿਤ ਅਪਰਾਧਕ ਸੂਚਨਾ ਪ੍ਰਣਾਲੀ (ਓ.ਸੀ.ਆਈ.ਐਸ.) ਅਪਰਾਧਿਕ ਰਿਕਾਰਡਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਡਿਜੀਟਲ ਸਲਿਊਸ਼ਨ ਨੂੰ ਹੋਰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧੀਆਂ ਲਈ ਜਾਅਲੀ ਵੇਰਵੇ ਦੇ ਕੇ ਪਾਸਪੋਰਟ ਪ੍ਰਾਪਤ ਕਰਨ/ਸਹੂਲਤ ਦੇਣ ਵਿੱਚ ਸ਼ਾਮਲ ਟ੍ਰੈਵਲ ਏਜੰਟਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਸਬੰਧੀ ਜਾਂਚ 'ਤੇ ਧਿਆਨ ਕੇਂਦਰਿਤ ਕਰੇਗੀ। ਡੀਜੀਪੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਟ੍ਰੈਫਿਕ ਪ੍ਰਬੰਧਨ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਬਿਹਤਰ ਬਣਾਉਣ ਲਈ ਸਮਰਪਿਤ ਟ੍ਰੈਫਿਕ ਅਤੇ ਸੜਕ ਸੁਰੱਖਿਆ ਥਾਣੇ ਸਥਾਪਤ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਸ਼ਹਿਰ ਦੇ ਸੀਸੀਟੀਵੀ ਫੀਡਜ਼ ਅਤੇ ਅਨੁਕੂਲ ਟ੍ਰੈਫਿਕ ਸਿਗਨਲਾਂ ਦੀ ਵਰਤੋਂ ਕਰਕੇ ਅਸਲ-ਸਮੇਂ ਦੀ ਨਿਗਰਾਨੀ ਲਈ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.3) ਨਾਲ ਜੋੜਿਆ ਜਾਵੇਗਾ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD