Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੈਂਤੀਪੁਰ ਵਿੱਚ ਹਾਈਵੇ ਜਾਮ ਕਰ ਰਹੇ ਲੋਕਾਂ ਨਾਲ ਮਿਲੇ ਗੁਰਜੀਤ ਸਿੰਘ ਔਜਲਾ

ਪ੍ਰਾਈਵੇਟ ਬਿਜਲੀ ਕਰਮਚਾਰੀਆਂ ’ਤੇ ਬਦਸਲੂਕੀ ਦੇ ਗੰਭੀਰ ਦੋਸ਼

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 31 Dec 2025

Last updated on: Dec 31, 2025, 19:49 IST

ਮਜੀਠਾ ਹਲਕੇ ਦੇ ਜੈਂਤੀਪੁਰ ਇਲਾਕੇ ਵਿੱਚ ਪ੍ਰਾਈਵੇਟ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਗਈ ਕਥਿਤ ਬਦਸਲੂਕੀ ਦੇ ਵਿਰੋਧ ਵਿੱਚ ਹਾਈਵੇ ਜਾਮ ਕਰ ਕੇ ਧਰਨੇ ’ਤੇ ਬੈਠੇ ਲੋਕਾਂ ਨਾਲ ਮਿਲਣ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਕੇ ’ਤੇ ਪਹੁੰਚੇ। ਧਰਨਾਕਾਰੀ ਲੋਕਾਂ ਨੇ ਬਿਜਲੀ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5 ਵਜੇ ਕੁਝ ਪ੍ਰਾਈਵੇਟ ਬਿਜਲੀ ਕਰਮਚਾਰੀ, ਜਿਨ੍ਹਾਂ ਨਾਲ ਇੱਕ-ਦੋ ਅਧਿਕਾਰੀ ਵੀ ਦੱਸੇ ਜਾ ਰਹੇ ਹਨ, ਪਿੰਡ ਜੈਂਤੀਪੁਰ ਪਹੁੰਚੇ ਅਤੇ ਕਥਿਤ ਤੌਰ ’ਤੇ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋ ਗਏ। ਉਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਨੇ ਲੋਕਾਂ ਨਾਲ ਬਦਸਲੂਕੀ ਸ਼ੁਰੂ ਕਰ ਦਿੱਤੀ। 

ਮਹਿਲਾਵਾਂ ਨਾਲ ਵੀ ਦੁੁਰਵਿਵਹਾਰ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਔਜਲਾ ਨੇ ਕਿਹਾ ਕਿ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਪਰ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ, ਜਿਸ ਕਾਰਨ ਲੋਕਾਂ ਨੂੰ ਮਜਬੂਰ ਹੋ ਕੇ ਧਰਨਾ ਦੇਣਾ ਪਿਆ ਅਤੇ ਹਾਈਵੇ ਜਾਮ ਕਰਨਾ ਪਿਆ। ਲਗਭਗ ਚਾਰ ਘੰਟਿਆਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਬਿਆਨ ਦਰਜ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ।

ਸੰਸਦ ਮੈਂਬਰ ਔਜਲਾ ਨੇ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਾਂ ਨੂੰ ਤੰਗ-ਪਰੇਸ਼ਾਨ ਕਰਕੇ ਰਾਜ ਨਹੀਂ ਕੀਤਾ ਜਾ ਸਕਦਾ। ਸਮਾਂ ਹਮੇਸ਼ਾਂ ਇੱਕੋ ਜਿਹਾ ਨਹੀਂ ਰਹਿੰਦਾ। ਜੇ ਲੋਕ ਕਿਸੇ ਨੂੰ ਸੱਤਾ ਵਿੱਚ ਚੜ੍ਹਾਉਣਾ ਜਾਣਦੇ ਹਨ, ਤਾਂ ਹੇਠਾਂ ਉਤਾਰਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ’ਤੇ ਲੋਕ ਧਾਰਮਿਕ ਸਥਾਨਾਂ ’ਤੇ ਅਰਦਾਸ ਕਰ ਰਹੇ ਹਨ, ਪਰ ਸਰਕਾਰ ਨੇ ਜੈਂਤੀਪੁਰ ਦੇ ਲੋਕਾਂ ਲਈ ਬਹੁਤ ਮਾੜੇ ਹਾਲਾਤ ਪੈਦਾ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਕੋਈ ਕਾਰਵਾਈ ਕਰਨੀ ਹੀ ਹੈ, ਤਾਂ ਘੱਟੋ-ਘੱਟ ਦਿਨ ਅਤੇ ਤਿਉਹਾਰ ਦਾ ਧਿਆਨ ਰੱਖਿਆ ਜਾਵੇ। ਜੈਂਤੀਪੁਰ ਦੇ ਲੋਕ 600 ਯੂਨਿਟ ਤੋਂ ਵੱਧ ਬਿਜਲੀ ਵਰਤਣ ਵਾਲੇ ਨਹੀਂ ਹਨ। ਇਸ ਦੇ ਬਾਵਜੂਦ ਇਸ ਤਰ੍ਹਾਂ ਦੀ ਕਾਰਵਾਈ ਅਤੇ ਬਦਸਲੂਕੀ ਨਿੰਦਣਯੋਗ ਹੈ। 

ਉਨ੍ਹਾਂ ਮੰਗ ਕੀਤੀ ਕਿ ਜੇ ਕੋਈ ਕਾਰਵਾਈ ਕਰਨੀ ਹੈ ਤਾਂ ਕਾਨੂੰਨ ਅਤੇ ਵਿਵਸਥਾ ਦੇ ਤਹਿਤ ਕੀਤੀ ਜਾਵੇ, ਨਾ ਕਿ ਲੋਕਾਂ ਨੂੰ ਡਰਾ-ਧਮਕਾ ਕੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਨੂੰ ਬਿਨਾਂ ਕਾਰਨ ਤੰਗ ਕੀਤਾ ਜਾ ਰਿਹਾ ਹੈ। ਜੇ ਲੋਕਾਂ ਨੂੰ ਨਿਆਂ ਨਹੀਂ ਮਿਲਿਆ ਤਾਂ ਉਹ ਮਜਬੂਰ ਹੋ ਕੇ ਸੜਕਾਂ ’ਤੇ ਉਤਰਣਗੇ। 

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੰਸਦ ਮੈਂਬਰ ਔਜਲਾ ਨੇ ਯੁਵਾ ਦੇਹਾਤੀ ਸੰਸਥਾ ਦੇ ਪ੍ਰਧਾਨ ਜਰਮਨ ਗਿੱਲ, ਅਮਨ, ਹੈਰੀ, ਰਾਹੁਲ ਸਮੇਤ ਸਾਰੇ ਨੌਜਵਾਨਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਨਿੱਜੀ ਪ੍ਰੋਗਰਾਮ ਛੱਡ ਕੇ ਗਰੀਬ ਅਤੇ ਪੀੜਤ ਲੋਕਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦਾ ਸਾਥ ਦਿੱਤਾ।

ਔਜਲਾ ਨੇ ਕਿਹਾ ਕਿ ਇਹ ਮਾਮਲਾ ਜਾਂ ਤਾਂ ਸਿਆਸੀ ਰੰਜਿਸ਼ ਦਾ ਨਤੀਜਾ ਹੈ ਜਾਂ ਫਿਰ ਪੁਲਿਸ ਦੀ ਘੋਰ ਲਾਪਰਵਾਹੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿਆਸੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਵੋਟ ਡਰ ਨਾਲ ਨਹੀਂ, ਸਗੋਂ ਵਿਕਾਸ ਅਤੇ ਲੋਕ-ਹਿਤ ਦੇ ਕੰਮਾਂ ਨਾਲ ਮਿਲਦੀਆਂ ਹਨ। ਸਰਕਾਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ, ਕਿਉਂਕਿ ਲੋਕ 2027 ਵਿੱਚ ਹਰ ਗੱਲ ਦਾ ਜਵਾਬ ਦੇਣਗੇ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD