Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਲਵਿੰਦਰ ਸਿੰਘ ਕੰਗ ਵੱਲੋਂ ਮਨਰੇਗਾ ਦਾ ਨਾਂ ਬਦਲਣ ’ਤੇ ਤਿੱਖੀ ਆਲੋਚਨਾ, ਕਿਹਾ, ਯੋਜਨਾ ਦਾ ਮੂਲ ਉਦੇਸ਼ ਕੀਤਾ ਗਿਆ ਖ਼ਤਮ

ਜ਼ਮੀਨੀ ਹਕੀਕਤ ਅਨੁਸਾਰ ਕੇਂਦਰੀ ਸਕੀਮਾਂ ਤਹਿਤ ਰਾਜਾਂ ਨੂੰ ਵਧੇਰੇ ਫੰਡ ਦਿੱਤੇ ਜਾਣ: ਐਮ ਪੀ ਮਾਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Dec 2025

Last updated on: Jan 01, 2026, 11:17 IST

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਦਾ ਨਾਂ ਬਦਲਣ ਦੇ ਫ਼ੈਸਲੇ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਯੋਜਨਾ ਦਾ ਮੂਲ ਮਕਸਦ ਹੀ ਖ਼ਤਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ ਪੀ ਕੰਗ ਨੇ ਕਿਹਾ ਕਿ ਮਨਰੇਗਾ ਦਾ ਸਿਰਫ਼ ਨਾਂ ਬਦਲਣ ਨਾਲ ਇਸ ਯੋਜਨਾ ਨਾਲ ਜੁੜੀਆਂ ਅਸਲ ਸਮੱਸਿਆਵਾਂ ਦਾ ਹੱਲ ਨਹੀਂ ਨਿਕਲਦਾ।

ਉਨ੍ਹਾਂ ਕਿਹਾ, “ਨਾਮ ਬਦਲਣ ਜਿਹੀਆਂ ਤਬਦੀਲੀਆਂ ਦੀ ਥਾਂ ਮੌਜੂਦਾ ਢਾਂਚੇ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਧੇਰੇ ਲੋਕਾਂ ਅਤੇ ਰਾਜਾਂ ਨੂੰ ਲਾਭ ਮਿਲ ਸਕੇ। ਨਵਾਂ ਮਾਡਲ ਰਾਜਾਂ ’ਤੇ ਵਿੱਤੀ ਬੋਝ ਵਧਾ ਰਿਹਾ ਹੈ, ਜਦਕਿ ਕਈ ਰਾਜ ਪਹਿਲਾਂ ਹੀ ਸੀਮਿਤ ਸਰੋਤਾਂ ਨਾਲ ਜੂਝ ਰਹੇ ਹਨ।” ਐਮ ਪੀ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਫ਼ੈਸਲੇ ਵਿਰੁੱਧ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ ਵਿੱਚ ਵੀ ਮਨਰੇਗਾ ਦਾ ਸਰੂਪ ਬਦਲ ਕੇ ਰਾਜਾਂ ਤੇ ਵਿੱਤੀ ਬੋਝ ਵਧਾਉਣ ਅਤੇ ਕੇਂਦਰ ਸਰਕਾਰ ਦੇ ਸੰਘੀ ਢਾਂਚੇ ਵਿਰੋਧੀ ਰੁਖ ਖ਼ਿਲਾਫ਼ ਮਜ਼ਬੂਤੀ ਨਾਲ ਆਵਾਜ਼ ਉਠਾਈ ਹੈ। ਦਿਸ਼ਾ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਪ੍ਰਾਯੋਜਿਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਐਮ ਪੀ ਕੰਗ ਨੇ ਕਿਹਾ ਕਿ ਰਾਜਾਂ ਲਈ ਮੌਜੂਦਾ ਫੰਡ ਵੰਡ ਬਿਲਕੁਲ ਨਾਕਾਫ਼ੀ ਹੈ। 

ਉਨ੍ਹਾਂ ਕਿਹਾ, “ਜ਼ਮੀਨੀ ਪੱਧਰ ’ਤੇ ਲੋੜਾਂ ਦੇ ਅਨੁਸਾਰ ਕੇਂਦਰ ਵੱਲੋਂ ਫੰਡਿੰਗ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਵਰਗੇ ਰਾਜ, ਜੋ ਦੇਸ਼ ਦੀ ਅੰਨ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਉਨ੍ਹਾਂ ਪ੍ਰਤੀ ਕੇਂਦਰ ਸਰਕਾਰ ਨੂੰ ਵਧੇਰੇ ਸਹਿਯੋਗੀ ਅਤੇ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ।” ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਐਮ ਪੀ ਕੰਗ ਨੇ ਸੰਸਦ ਮੈਂਬਰ ਲੋਕਲ ਏਰੀਆ ਡਿਵੈਲਪਮੈਂਟ (ਐਮ ਪੀ ਲੈਡ) ਫੰਡਾਂ ਦੀ ਵਰਤੋਂ ਵਿੱਚ ਮਾਨਵੀ ਅਤੇ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਅਪਣਾਉਣ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਸਮਾਂ-ਬੱਧ, ਪਾਰਦਰਸ਼ੀ ਅਤੇ ਇਮਾਨਦਾਰਾਨਾ ਢੰਗ ਨਾਲ ਵਰਤੀਆਂ ਜਾਣ ਤਾਂ ਜੋ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਐਮ ਪੀ ਨੇ ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਥਾਨਕ ਸਰਕਾਰਾਂ, ਮਹਿਲਾ ਅਤੇ ਬਾਲ ਵਿਕਾਸ, ਪੀਣ ਵਾਲਾ ਪਾਣੀ, ਠੋਸ ਅਤੇ ਤਰਲ ਕਚਰਾ ਪ੍ਰਬੰਧਨ, ਮਾਈਕ੍ਰੋ-ਇਰੀਗੇਸ਼ਨ, ਫ਼ਸਲ ਰਹਿੰਦ-ਖੂਹੰਦ ਪ੍ਰਬੰਧਨ (ਪਰਾਲੀ ਸਮਾਭਲ) ਮਸ਼ੀਨਰੀ, ਵੱਖ-ਵੱਖ ਸਬਸਿਡੀ ਯੋਜਨਾਵਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ ਅਤੇ ਗ੍ਰਾਮੀਣ), ਮਨਰੇਗਾ, ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਆਦਿ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

ਉਨ੍ਹਾਂ ਨੇ ਖਰੜ ਲਈ ਕਜੌਲੀ ਪਾਣੀ ਸਪਲਾਈ ਪ੍ਰੋਜੈਕਟ, ਜੈਯੰਤੀ ਕੀ ਰਾਓ ’ਤੇ ਮਾਨਸੂਨ ਦੌਰਾਨ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਉੱਚ ਪੱਧਰੀ ਪੁਲਾਂ ਦੀ ਲੋੜ, ਅਤੇ ਐਮ ਪੀ ਲੈਡ ਫੰਡਾਂ ਅਧੀਨ ਚੱਲ ਰਹੇ ਕੰਮਾਂ ’ਤੇ ਵਿਸ਼ੇਸ਼ ਪੁੱਛ ਗਿੱਛ ਕੀਤੀ। ਐਮ ਪੀ ਕੰਗ ਨੇ ਨਵਾਂ ਗਾਉਂ ਵਿੱਚ ਵਿਕਾਸ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਲਾਕੇ ਦੀ ਵਧਦੀ ਆਬਾਦੀ ਕਾਰਨ ਇੱਥੇ ਮੁਢਲੀਆਂ ਨਾਗਰਿਕ ਲੋੜਾਂ 'ਤੇ ਖ਼ਾਸ ਧਿਆਨ ਦੇਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਐਮ ਪੀ ਕੰਗ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫੰਡਾਂ ਦੀ ਵਰਤੋਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਤਰਜੀਹੀ ਅਧਾਰ ’ਤੇ ਦੂਰ ਕੀਤਾ ਜਾ ਰਿਹਾ ਹੈ ਅਤੇ ਗੁਣਵੱਤਾ ਤੇ ਨਿਰਧਾਰਤ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਪੂਰੇ ਨਿਗਰਾਨ ਪ੍ਰਬੰਧ ਲਾਗੂ ਹਨ।

ਮੀਟਿੰਗ ਵਿੱਚ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਢਿੱਲੋਂ, ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD