Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਰਵਿੰਦਰ ਸਿੰਘ ਦੀ ਸ਼ਲਾਘਾ

Arvinder Singh, Information and Public Relations Department, Public Relations Department, Punjab

Web Admin

Web Admin

5 Dariya News

ਚੰਡੀਗੜ੍ਹ , 31 Dec 2025

Last updated on: Jan 01, 2026, 12:46 IST

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ, ਜੋ ਆਪਣੇ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਸੇਵਾਕਾਲ ਤੋਂ ਬਾਅਦ ਅੱਜ ਸੇਵਾਮੁਕਤ ਹੋਏ ਹਨ। ਵਿਭਾਗ ਨਾਲ ਅਰਵਿੰਦਰ ਸਿੰਘ ਦਾ ਸਫ਼ਰ 9 ਅਗਸਤ, 1993 ਨੂੰ ਸ਼ੁਰੂ ਹੋਇਆ ਸੀ, ਜਦੋਂ ਉਹ ਇੱਕ ਜੂਨੀਅਰ ਫੋਟੋਗ੍ਰਾਫਰ ਵਜੋਂ ਭਰਤੀ ਹੋਏ ਸਨ। 

ਇੰਨੇ ਸਾਲਾਂ ਦੇ ਸਮਰਪਣ, ਤਕਨੀਕੀ ਮੁਹਾਰਤ ਅਤੇ ਫੋਟੋਗ੍ਰਾਫੀ ਲਈ ਜਨੂੰਨ ਨੇ ਉਨ੍ਹਾਂ ਨੂੰ ਕਈ ਵੱਡੀਆਂ ਅਤੇ ਮੁੱਖ ਭੂਮਿਕਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਹੁਨਰ ਅਤੇ ਸਖ਼ਤ ਮਿਹਨਤ ਸਦਕਾ ਸਾਲ 2001 ਵਿੱਚ ਸੀਨੀਅਰ ਫੋਟੋਗ੍ਰਾਫਰ ਵਜੋਂ ਪਦਉੱਨਤ ਕੀਤਾ ਗਿਆ ਸੀ। 

ਉਨ੍ਹਾਂ ਨੂੰ ਹਾਲ ਹੀ ਵਿੱਚ ਫੋਟੋ ਸਿਨੇਮਾ ਅਫ਼ਸਰ ਵਜੋਂ ਤਰੱਕੀ ਵੀ ਮਿਲੀ।ਆਪਣੇ ਕਾਰਜਕਾਲ ਦੌਰਾਨ ਸ. ਅਰਵਿੰਦਰ ਸਿੰਘ ਨੇ ਕਈ ਵੱਡੇ ਅਤੇ ਅਹਿਮ ਸਰਕਾਰੀ  ਸਮਾਗਮਾਂ ਦੇ ਨਾਲ-ਨਾਲ ਸੱਭਿਆਚਾਰ ਅਤੇ ਕਈ ਹੋਰ ਸਮਾਗਮਾਂ ਚ ਡਿਊਟੀ ਕਰਦਿਆਂ ਸ਼ਾਨਦਾਰ ਭੂਮਿਕਾ ਨਿਭਾਈ। ਵਿਭਾਗ ਵੱਲੋਂ ਸ. ਅਰਵਿੰਦਰ ਸਿੰਘ ਦੇ ਸ਼ਾਨਦਾਰ ਯੋਗਦਾਨ ਦੇ ਸਨਮਾਨ ਵਿੱਚ ਸੇਵਾਮੁਕਤੀ ਸਮਾਰੋਹ ਰੱਖਿਆ ਗਿਆ ਸੀ, ਜਿਸ ਵਿੱਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਅਰਵਿੰਦਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। 

ਸਮੂਹ ਬੁਲਾਰਿਆਂ ਨੇ ਵਿਭਾਗ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੰਚ ਸੰਚਾਲਨ ਲੋਕ ਸੰਪਰਕ ਅਧਿਕਾਰੀ ਇਕਬਾਲ ਸਿੰਘ ਬਰਾੜ ਨੇ ਕੀਤਾ।

 

Tags: Arvinder Singh , Information and Public Relations Department , Public Relations Department , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD