Thursday, 23 July 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 01 Jan 2026

Last updated on: Jan 01, 2026, 16:17 IST

ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। 

ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਫਰਜ਼ ਨੂੰ ਸਮਝਦਿਆਂ ਹੋਇਆ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾ ਦੱਸਿਆ ਕਿ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੇ ਮੱਦੇਨਜ਼ਰ ਸੁਖਮਨੀ ਸਾਹਿਬ ਜੀ ਦਾ ਪਾਠ ਰਖਵਾਇਆ ਗਿਆ ਹੈ ਜਿਸ ਦੌਰਾਨ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ, ਸ਼ਬਦ ਕੀਰਤਨ ਨਾਲ ਪਾਠੀ ਸਾਹਿਬਾਨਾਂ ਵੱਲੋਂ ਹਾਜਰੀਨ ਨੂੰ ਨਿਹਾਲ ਕੀਤਾ ਗਿਆ ਤੇ ਸਰਬਲ ਦੇ ਭਲੇ ਦੀ ਅਰਦਾਸ ਕੀਤੀ ਗਈ। 

ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD