Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 01 Jan 2026

Last updated on: Jan 01, 2026, 16:17 IST

ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। 

ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਫਰਜ਼ ਨੂੰ ਸਮਝਦਿਆਂ ਹੋਇਆ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾ ਦੱਸਿਆ ਕਿ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੇ ਮੱਦੇਨਜ਼ਰ ਸੁਖਮਨੀ ਸਾਹਿਬ ਜੀ ਦਾ ਪਾਠ ਰਖਵਾਇਆ ਗਿਆ ਹੈ ਜਿਸ ਦੌਰਾਨ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ, ਸ਼ਬਦ ਕੀਰਤਨ ਨਾਲ ਪਾਠੀ ਸਾਹਿਬਾਨਾਂ ਵੱਲੋਂ ਹਾਜਰੀਨ ਨੂੰ ਨਿਹਾਲ ਕੀਤਾ ਗਿਆ ਤੇ ਸਰਬਲ ਦੇ ਭਲੇ ਦੀ ਅਰਦਾਸ ਕੀਤੀ ਗਈ। 

ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD