Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਨਵੇਂ ਸਾਲ 'ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 01 Jan 2026

Last updated on: Jan 01, 2026, 16:31 IST

ਨਵਾਂ ਸਾਲ-2026 ਦੀ ਸ਼ੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ  ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ 'ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ 'ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਤੇ ਐਸ.ਐਸ.ਪੀ. ਸ਼੍ਰੀ ਅਜੈ ਗਾਂਧੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2026 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਉਹਨਾਂ ਕਿਹਾ ਕਿ ਇਸ ਸਾਲ ਨੂੰ ਸਮਾਜਿਕ-ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ। 

ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗਾ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਨਵੇਂ ਮੁਕਾਮਾਂ ਤੱਕ ਲਿਆਂਦਾ ਜਾਵੇਗਾ। ਉਹਨਾਂ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇੱਕ ਦੇ ਜੀਵਨ ਵਿੱਚ ਖੁਸ਼ਹਾਲੀ, ਤੰਦਰੁਸਤੀ ਅਤੇ ਸਫਲਤਾ ਲੈ ਕੇ ਆਵੇ। ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਮੋਗਾ, ਸੁਪਰਡੈਂਟ ਗਰੇਡ-1 ਦਫਤਰ ਡਿਪਟੀ ਕਮਿਸ਼ਨਰ ਮੋਗਾ ਜੋਗਿੰਦਰ ਸਿੰਘ, ਜਨਰਲ ਸਕੱਤਰ ਸੰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਰੱਖਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਜੈਦਕਾ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਵੀ ਮੌਜੂਦ ਸਨ।  

 

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD