Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਹਲਕੇ ਨੂੰ ਇਕ ਹੋਰ ਸੌਗਾਤ

ਤਕਰੀਬਨ 124 ਕਰੋੜ ਦੀ ਲਾਗਤ ਨਾਲ 91 ਕਿਲੋਮੀਟਰ ਨਵੀਆਂ ਸੜਕਾਂ ਅਤੇ 341 ਕਿਲੋਮੀਟਰ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ , 01 Jan 2026

Last updated on: Jan 01, 2026, 16:46 IST

ਸਾਲ 2026 ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕਾ ਜਲਾਲਾਬਾਦ ਦੇ ਵਸਨੀਕਾਂ ਨੂੰ ਇਕ ਵੱਡੀ ਸੌਗਾਤ ਪ੍ਰਦਾਨ ਕੀਤੀ ਗਈ ਹੈ ਜੋ ਕਿ ਪਿਛਲੇ 79 ਸਾਲਾਂ ਤੋਂ ਪੂਰੀ ਨਹੀ ਕੀਤੀ ਗਈ ਸੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਹਲਕੇ ਨੂੰ ਤਕਰੀਬਨ 124 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਵਿਚ ਸੜਕਾਂ ਦਾ ਨਵੀਨੀਕਰਨ, ਸੜਕਾਂ ਦੀ ਰਿਪੇਅਰ ਤੇ ਸੜਕਾਂ ਨੂੰ ਚੋੜਾ ਕੀਤਾ ਜਾਵੇਗਾ।

ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਅਧੀਨ ਆਉਂਦੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਵਿਖੇ 123 ਕਰੋੜ 98 ਲੱਖ ਦੀ ਲਾਗਤ ਨਾਲ 91 ਕਿਲੋਮੀਟਰ ਨਵੀਆਂ ਸੜਕਾਂ ਅਤੇ 340.55 ਕਿਲੋਮੀਟਰ ਰਿਪੇਅਰ ਅਤੇ 39.24 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਚੌੜੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 31 ਮਾਰਚ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਉਕਤ ਰਕਮ ਨਾਲ ਪੁਰਾਣੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਅਨੁਸਾਰ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਦਾ ਆਉਣਾ-ਜਾਣਾ ਸੁਖਾਲਾ ਹੋ ਜਾਵੇਗਾ, ਖਜਲ ਖੁਆਰੀ ਤੋਂ ਰਾਹਤ ਮਿਲੇਗੀ ਤੇ ਦੁਰਘਟਨਾਵਾਂ ਹੋਣ ਤੋਂ ਵੀ ਬਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਬਲਾਕ ਅਰਨੀਵਾਲਾ ਵਿਖੇ 20 ਕਰੋੜ 22 ਲੱਖ ਦੀ ਲਾਗਤ ਨਾਲ 65.65 ਕਿਲੋਮੀਟਰ ਦੀ ਲੰਬਾਈ ਦੀਆਂ ਪੁਰਨ ਪੱਟੀ ਤੋਂ ਚੱਕ ਜਾਨੀਸਰ, ਚੱਕ ਬੰਨ ਵਾਲਾ ਤੋਂ ਚੱਕ ਢਾਬ ਵਾਲਾ ਤੋਂ ਚਾਹਲਾਂ ਵਾਲੀ ਵਾਇਆ ਲਖ ਪਟੀਆਂ ਢਾਣੀ, ਪਾਕਾਂ ਤੋਂ ਜੰਡ ਵਾਲਾ ਭੀਮੇਸ਼ਾਹ ਆਦਿ ਹੋਰ ਵੱਖ-ਵੱਖ ਨਵੀਆਂ ਲਿੰਕ ਰੋਡ ਦੀ ੳਸਾਰੀ ਕੀਤੀ ਜਾਵੇਗੀ।

ਇਸੇ ਤਰ੍ਹਾਂ ਜਲਾਲਾਬਾਦ ਵਿਖੇ 10 ਕਰੋੜ ਦੀ ਲਾਗਤ ਨਾਲ 25.18 ਕਿਲੋਮੀਟਰ ਦੀ ਲੰਬਾਈ ਵਾਲੀ ਢੰਡੀ ਕਦੀਮ-ਢਾਣੀ ਨੱਥਾਂ ਸਿੰਘ ਤੋਂ ਢਾਣੀ ਅਮਰ ਸਿੰਘ ਰੋਡ, ਮੁਕਤਸਰ ਜਲਾਲਾਬਾਦ ਰੋਡ ਤੋਂ ਚੱਕ ਅਰਨਵੀਵਾਲਾ, ਅਰਨੀਵਾਲਾ ਤੋਂ ਜੰਡ ਵਾਲਾ, ਜਲਾਲਾਬਾਦ ਲਖੇ ਵਾਲੀ ਰੋਡ ਤੋਂ ਪੁਰਨ ਪੱਟੀ, ਲਖੋ ਵਾਲੀ ਤੋਂ ਛੱਪਰੀ ਵਾਲਾ, ਚੱਕ ਸਿੰਘੇ ਵਾਲਾ ਤੋਂ ਸੋਤਰੀਆ ਆਦਿ ਹੋਰ ਵੱਖ-ਵੱਖ ਸੜਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਬਲਾਕ ਜਲਾਲਾਬਾਦ ਵਿਖੇ 55 ਕਰੋੜ 23 ਲੱਖ ਦੀ ਲਾਗਤ ਨਾਲ 190.21 ਕਿਲੋਮੀਟਰ ਵੱਖ-ਵੱਖ ਸੜਕਾਂ ਦੀ ਰਿਪਅਰ ਕੀਤੀ ਜਾਵੇਗੀ। ਬਲਾਕ ਅਰਨੀਵਾਲਾ ਵਿਖੇ 26 ਕਰੋੜ 28 ਲੱਖ ਦੀ ਲਾਗਤ ਨਾਲ 150.35 ਕਿਲੋਮੀਟਰ ਸੜਕਾਂ ਦੀ ਮੁਰੰਮ ਕੀਤੀ ਜਾਵੇਗੀ। 

ਬਲਾਕ ਜਲਾਲਾਬਾਦ ਤੇ ਅਰਨੀਵਾਲਾ ਅਧੀਨ ਆਉਂਦੀ 22.32 ਕਿਲੋਮੀਟਰ ਸੜਕਾਂ ਨੂੰ 12 ਕਰੋੜ 31 ਲੱਖ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੀ ਉਚ ਗੁਣਵਤਾ ਨੂੰ ਧਿਆਨ ਵਿਚ ਰਖਦਿਆਂ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਟਾਸਕ ਫੋਰਸ ਦਾ ਵੀ ਗਠਨ ਕੀਤਾ ਹੋਇਆ ਜੋ ਨਿਰੰਤਰ ਸੜਕਾਂ ਦੇ ਮਟੀਰੀਅਲ ਦੀ ਚੈਕਿੰਗਾਂ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਵਿਚ ਜੋ ਮਟੀਰੀਅਲ ਵਰਤਿਆ ਜਾਣਾ ਹੈ ਉਸ ਦੀ ਕੁਆਲਟੀ ਉਚ ਹੋਵੇ, ਇਸ ਲਈ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਖਾਸ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ, ਕਿਸੇ ਵੀ ਪੜਾਅ *ਤੇ ਅਣਗਹਿਲੀ ਜਾਂ ਭ੍ਰਿਸ਼ਟਾਚਾਰ ਦੇਖਣ ਵਿਚ ਆਇਆ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਬੰਧਤਾ ਖਿਲਾਫ ਕਾਰਵਾਈ ਕੀਤੀ ਜਾਵੇਗੀ। 

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD