Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 01 Jan 2026

Last updated on: Jan 01, 2026, 16:53 IST

ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ।

ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਇਸ ਸਬੰਧੀ ਪਾਇਲਟ ਪ੍ਰੋਜੈਕਟ ਲਾਗੂ ਕਰਨ ਅਤੇ ਜ਼ਿਲ੍ਹਿਆਂ ਵਿੱਚ ਏਆਈ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। 

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਟੋਮੈਟਿਕ ਵੈਦਰ (ਮੌਸਮ) ਸਟੇਸ਼ਨਾਂ ਦੀ ਸਥਾਪਨਾ, ਫੀਲਡ ਡੇਟਾ ਇਕੱਠਾ ਕਰਨ ਲਈ ਕਿਸਾਨਾਂ ਦੀ ਸ਼ਮੂਲੀਅਤ, ਬਾਗਬਾਨੀ ਕਲੱਸਟਰਾਂ ਨੂੰ ਸਹਾਇਤਾ ਅਤੇ ਏਆਈ-ਅਧਾਰਤ ਪਸ਼ੂਧਨ ਉਤਪਾਦਕਤਾ ਹੱਲਾਂ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਖੇਤੀਬਾੜੀ ਮੰਤਰੀ ਨੇ ਆਈਆਈਟੀ ਰੋਪੜ ਵੱਲੋਂ ਖੇਤੀ ਸੈਕਟਰ ਵਿੱਚ ਖੇਤੀਬਾੜੀ ਦੇ ਸਹੀ ਢੰਗ-ਤਕੀਕਿਆਂ ਅਤੇ ਏਆਈ ਦੀ ਢੁਕਵੀਂ ਵਰਤੋਂ ਸਬੰਧੀ ਨੈਸ਼ਨਲ-ਲੈਵਲ ਦੇ ਕੋਰਸ ਸ਼ੁਰੂ ਕਰਨ ਦੀ ਪਹਿਲਕਦਮੀ ਦਾ ਵੀ ਸਵਾਗਤ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਦਾ ਹੁਨਰ ਵਿਕਾਸ ਅਤੇ ਸਰਕਾਰੀ ਅਧਿਕਾਰੀਆਂ ਦੇ ਸਮਰੱਥਾ ਨਿਰਮਾਣ ਵਿੱਚ ਵਾਧਾ ਕਰਨਾ ਹੈ। 

ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਲਈ ਸੀਟਾਂ ਦਾ ਵਿਸ਼ੇਸ਼ ਰਾਖਵਾਂਕਰਨ ਖੇਤੀਬਾੜੀ-ਤਕਨਾਲੋਜੀ ਵਿੱਚ ਰਾਜ ਦੇ ਮਨੁੱਖੀ ਸਰੋਤ ਅਧਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਹਿਯੋਗ ਪੰਜਾਬ ਨੂੰ ਏਆਈ-ਅਧਾਰਤ ਖੇਤੀਬਾੜੀ ਸੁਧਾਰਾਂ ਦੇ ਖੇਤਰ ਵਿੱਚ ਇੱਕ ਮੋਹਰੀ ਅਤੇ ਮਾਡਲ ਰਾਜ ਵਜੋਂ ਸਥਾਪਿਤ ਕਰੇਗਾ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਸਰੋਤ ਕੁਸ਼ਲਤਾ, ਜਲਵਾਯੂ-ਅਨੁਕੂਲਤਾ ਅਤੇ ਟਿਕਾਊ ਵਿਕਾਸ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਆਈਆਈਟੀ, ਰੋਪੜ ਦੇ ਐਸੋਸੀਏਟ ਪ੍ਰੋਫੈਸਰ ਡਾ. ਪੁਸ਼ਪੇਂਦਰ ਪੀ ਸਿੰਘ ਨੇ ਸੈਂਟਰ ਆਫ ਐਕਸੀਲੈਂਸ, ਜਿਸ ਲਈ ਭਾਰਤ ਸਰਕਾਰ ਵੱਲੋਂ ਲਗਭਗ 310 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਦੇ ਅਧੀਨ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏਆਈ-ਅਧਾਰਤ ਫਸਲ ਸਲਾਹਕਾਰ ਪ੍ਰਣਾਲੀਆਂ, ਬਹੁ-ਭਾਸ਼ਾਈ ਕਿਸਾਨ ਚੈਟਬੋਟਸ, ਫਸਲਾਂ ਦੇ ਡਿਜੀਟਲ ਟਵਿਨਸ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਇੰਟੈਲੀਜੈਂਸ ਟੂਲ ਅਤੇ ਸਮਾਰਟ ਪਸ਼ੂਧਨ ਪ੍ਰਬੰਧਨ ਐਪਲੀਕੇਸ਼ਨ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਡਾਇਰੈਕਟਰ ਖੇਤੀਬਾੜੀ ਵਿਭਾਗ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD