Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਟਾਫ਼ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਤੇ ਨਵਾਂ ਸਾਲ

ਡਿਪਟੀ ਕਮਿਸ਼ਨਰ ਵੱਲੋਂ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 01 Jan 2026

Last updated on: Jan 01, 2026, 17:43 IST

ਨਵੇਂ ਵਰ੍ਹੇ 2026 ਦੀ ਆਮਦ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ 'ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ 'ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ।

ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ 'ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।

ਇਸ ਮੌਕੇ ਏ.ਡੀ.ਸੀ. (ਵਿਕਾਸ) ਸੁਖਚੈਨ ਸਿੰਘ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਐਸ.ਡੀ.ਐਮ. ਲਹਿਰਾ ਰਾਕੇਸ਼ ਪ੍ਰਕਾਸ਼, ਐਸ.ਡੀ.ਐਮ. ਦਿੜ੍ਹਬਾ ਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD