Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੇਂ ਸਾਲ 2026 ਦੀ ਆਮਦ : ਅਮਨ ਅਰੋੜਾ ਵੱਲੋਂ ਚੜ੍ਹੇ ਸਾਲ ਹਲਕਾ ਸੁਨਾਮ ਨੂੰ 55 ਕਰੋੜ ਰੁਪਏ ਦਾ ਤੋਹਫ਼ਾ

21.17 ਕਰੋੜ ਰੁਪਏ ਨਾਲ ਹੋਵੇਗੀ ਸ਼ਹੀਦ ਊਧਮ ਸਿੰਘ ਸ਼ਹੀਦੀ ਸਮਾਰਕ ਦੀ ਕਾਇਆ ਕਲਪ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 01 Jan 2026

Last updated on: Jan 01, 2026, 17:59 IST

ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਾਲ 2026 ਦੇ ਪਹਿਲੇ ਦਿਨ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਨੂੰ 54.40 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ। ਇਹਨਾਂ ਵਿਕਾਸ ਕਾਰਜਾਂ ਵਿੱਚ ਸ਼ਹੀਦ ਊਧਮ ਸਿੰਘ ਸ਼ਹੀਦੀ ਯਾਦਗਾਰ ਦਾ ਨਵੀਨੀਕਰਨ, ਦੋ ਸ਼ਹੀਦੀ ਗੇਟ, ਸੁਨਾਮ ਸ਼ਹਿਰ ਦੇ 3500 ਦੇ ਕਰੀਬ ਘਰਾਂ ਨੂੰ ਸੀਵਰੇਜ ਸਹੂਲਤ ਨਾਲ ਜੋੜਨ ਤੋਂ ਇਲਾਵਾ ਹੋਰ ਕਈ ਵਿਕਾਸ ਕਾਰਜ ਸ਼ਾਮਿਲ ਹਨ। 

ਇਸ ਮੌਕੇ ਐੱਸ ਡੀ ਐੱਮ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਧਿਕਾਰੀ ਵੀ ਹਾਜ਼ਰ ਸਨ। ਸ਼ਹੀਦ ਊਧਮ ਸਿੰਘ ਸ਼ਹੀਦੀ ਯਾਦਗਾਰ ਵਿਖੇ ਸ਼ਹੀਦ ਊਧਮ ਸਿੰਘ ਨੂੰ ਨਤਮਸਤਕ ਹੋਣ ਅਤੇ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਯਾਦਗਾਰ ਦੀ ਮੁਕੰਮਲ ਕਾਇਆ ਕਲਪ ਕੀਤੀ ਜਾਣੀ ਹੈ। 

ਜਿਸ ਉੱਤੇ 21.17 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਇਲਾਕੇ ਵਿੱਚ ਦੋ ਵਿਸ਼ਾਲ ਗੇਟ ਉਸਾਰੇ ਜਾਣਗੇ। ਸ਼ਹੀਦੀ ਯਾਦਗਾਰ ਦੇ ਨਵੀਨੀਕਰਨ ਤਹਿਤ ਜਿੱਥੇ ਇਸ ਵਿੱਚ ਬੁਨਿਆਦੀ ਢਾਂਚੇ ਦਾ ਵਾਧਾ ਕੀਤਾ ਜਾਵੇਗਾ ਉਥੇ ਹੀ ਮੁਕੰਮਲ ਸੁੰਦਰੀਕਰਨ ਵੀ ਕੀਤਾ ਜਾਵੇਗਾ। 

ਇਸੇ ਤਰ੍ਹਾਂ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਦੋ ਵਿਸ਼ਾਲ ਗੇਟ ਲੋਕਾਂ ਦੀ ਇੱਛਾ ਅਨੁਸਾਰ ਬਣਾਏ ਜਾਣਗੇ। ਉਹਨਾਂ ਕਿਹਾ ਕਿ ਉਹਨਾਂ ਦੀ ਇੱਛਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਹਮੇਸ਼ਾਂ ਚੇਤਿਆਂ ਵਿੱਚ ਰੱਖਣ ਦੇ ਨਾਲ ਨਾਲ ਸਮਝਣ ਅਤੇ ਮਹਿਸੂਸ ਕਰਨ।

ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀਆਂ ਬਰਤਾਨੀਆ ਵਿੱਚ ਪਈਆਂ ਆਖਰੀ ਵਸਤਾਂ/ਨਿਸ਼ਾਨੀਆਂ ਨੂੰ ਭਾਰਤ ਵਾਪਿਸ ਲਿਆਉਣ ਲਈ ਕੇਂਦਰ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਇਸ ਬਾਰੇ ਬਰਤਾਨੀਆ ਸਰਕਾਰ ਨਾਲ ਗੱਲ ਕੀਤੀ ਜਾਵੇ। 

ਉਹ ਹੁਣ ਫੇਰ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਇਹਨਾਂ ਵਸਤਾਂ/ਨਿਸ਼ਾਨੀਆਂ ਨੂੰ ਭਾਰਤ ਵਾਪਿਸ ਲਿਆਂਦਾ ਜਾਵੇ। ਤਾਂ ਜੋ ਇਹਨਾਂ ਵਸਤਾਂ/ਨਿਸ਼ਾਨੀਆਂ ਨੂੰ ਸ਼ਹੀਦੀ ਯਾਦਗਾਰ ਵਿਖੇ ਸਤਿਕਾਰ ਸਹਿਤ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਸੁਨਾਮ ਦੇ ਵੋਟਰਾਂ ਨੇ ਉਹਨਾਂ ਨੂੰ ਬਹੁਤ ਹੀ ਉਮੀਦ ਨਾਲ ਰਿਕਾਰਡਤੋੜ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ। 

ਇਸ ਲਈ ਉਹ ਆਪਣੀ ਡਿਊਟੀ ਨੂੰ ਸੇਵਾ ਸਮਝ ਕੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਵਿਕਾਸ ਦੀ ਗੁੜ੍ਹਤੀ ਆਪਣੇ ਪਿਤਾ ਮਰਹੂਮ ਸ਼੍ਰੀ ਭਗਵਾਨ ਦਾਸ ਅਰੋੜਾ ਤੋਂ ਮਿਲੀ ਹੈ। ਉਹ ਆਪਣੇ ਨਿੱਜ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਉਮੀਦਾਂ ਉੱਤੇ ਖ਼ਰਾ ਉਤਰਨਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਦੇ ਚੱਲਦਿਆਂ ਅੱਜ ਵੀ ਸੁਨਾਮ ਸ਼ਹਿਰ ਦੇ 3500 ਦੇ ਕਰੀਬ ਘਰਾਂ ਕੋਲ ਸੀਵਰੇਜ ਦੀ ਸਹੂਲਤ ਨਹੀਂ ਹੈ। ਉਹਨਾਂ ਕਿਹਾ ਕਿ ਅੱਜ ਇਹਨਾਂ ਬਾਕੀ ਰਹਿੰਦੇ 3500 ਘਰਾਂ ਨੂੰ ਜਲਦ ਹੀ ਸੀਵਰੇਜ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ। 

ਇਸ ਪ੍ਰੋਜੈਕਟ ਤਹਿਤ 29.54 ਕਰੋੜ ਰੁਪਏ ਦੀ ਲਾਗਤ ਨਾਲ 30 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ। ਜਿਸ ਉਪਰੰਤ ਪੂਰਾ ਸ਼ਹਿਰ ਸੀਵਰੇਜ ਦੀ ਸਹੂਲਤ ਨਾਲ ਜੁੜ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕੇ ਵਿੱਚ 85 ਕਰੋੜ ਰੁਪਏ ਦੇ ਕੰਮ ਪੂਰੇ ਜ਼ੋਰਾਂ ਉੱਤੇ ਚੱਲ ਰਹੇ ਹਨ। 

ਉਹਨਾਂ ਕਿਹਾ ਕਿ ਇਹ ਸਾਰੇ ਵਿਕਾਸ ਕੰਮ, ਜੋ ਕਿ 140 ਕਰੋੜ ਰੁਪਏ ਦੇ ਬਣਦੇ ਹਨ, 31 ਜੁਲਾਈ, 2026 ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਸ਼ਹਿਰ ਵਿੱਚ ਕਰੀਬ 5 ਕਰੋੜ ਰੁਪਏ ਦੇ ਹੋਰ ਵੀ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ। 

ਇਹਨਾਂ ਕਾਰਜਾਂ ਵਿੱਚ ਸਤੀ ਸ਼ਿਵਾਲਾ ਮੰਦਿਰ ਜਖੇਪਲ ਰੋਡ ਵਿਖੇ ਕਮਰਿਆਂ ਦਾ ਉਦਘਾਟਨ, ਫਤਿਹ ਨਗਰ ਬਖਸ਼ੀਵਾਲਾ ਮੋੜ ਵਿਖੇ ਨਵੇਂ ਕੰਮਾਂ ਦੀ ਸ਼ੁਰੂਆਤ, ਪੀਰ ਬੰਨਾ ਬਨੋਈ ਰੋਡ ਨੇੜੇ ਐਚ 9 ਹੋਟਲ ਵਿਖੇ ਨਵੇਂ ਕੰਮਾਂ ਦੀ ਸ਼ੁਰੂਆਤ, ਰੇਗਰ ਧਰਮਸ਼ਾਲਾ ਵਿਖੇ ਨਵੇਂ ਕੰਮਾਂ ਦੀ ਸ਼ੁਰੂਆਤ, ਗੀਤਾ ਭਵਨ ਰੋਡ 'ਤੇ ਗੇਟ ਦਾ ਨੀਂਹ ਪੱਥਰ ਅਤੇ ਚੌਕ ਮਹੰਤਾਂ ਦਾ ਡੇਰਾ ਨਵੇਂ ਕੰਮਾਂ ਦੀ ਸ਼ੁਰੂਆਤ ਸ਼ਾਮਿਲ ਹੈ। 

ਇਸ ਮੌਕੇ ਉਹਨਾਂ ਵਿਰੋਧੀ ਪਾਰਟੀਆਂ ਨੂੰ ਵੀ ਨਸੀਹਤ ਦਿੱਤੀ ਕਿ ਜੇਕਰ ਉਹ ਵਿਕਾਸ ਕਾਰਜਾਂ ਵਿੱਚ ਯੋਗਦਾਨ ਨਹੀਂ ਪਾ ਸਕਦੇ ਤਾਂ ਅੜਿੱਕੇ ਵੀ ਨਾ ਲਾਉਣ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD