Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਵਾਮੀ ਚੇਤਨਾ ਨੰਦ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਰਕਬਾ ਧਾਮ ‘ਚ ਨਵੇਂ ਸਾਲ 2026 ਦਾ ਸਮਾਗਮ

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 01 Jan 2026

Last updated on: Jan 01, 2026, 18:28 IST

ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ  ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ ਨਵੇਂ ਸਾਲ 2026 'ਤੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਸ਼ਵ ਸੁਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। 

ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਆਈ ਸੰਗਤ ਨੂੰ ਅਧਿਆਤਮਿਕ ਪ੍ਰਵਚਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਅਧਿਆਤਮਿਕ ਪ੍ਰਵਚਨ ਸਰਵਣ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਆਖਿਆ ਕਿ ਰਕਬਾ ਧਾਮ ਵਿਖੇ ਨਤਮਸਤਕ ਹੋ ਕੇ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੱਥੇ ਮੱਥਾ ਟੇਕ ਕਿ ਸੂਬੇ ਵਿੱਚ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਕਬਾ ਧਾਮ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ ਦਾ ਇਹ ਮਹਾਨ ਆਸ਼ਰਮ, ਜਿਥੇ ਮਹਾਰਾਜ ਲਾਲਜੀ ਦਾਸ ਰਕਬੇ ਵਾਲਿਆਂ ਦਾ ਜਨਮ ਅਸਥਾਨ ਹੈ। ਅੱਜ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਮੌਜੂਦਾ ਗੁਰਗੱਦੀ 'ਤੇ ਬਿਰਾਜਮਾਨ, ਹਰ ਸਾਲ ਇੱਥੇ ਸਮੁੱਚੀ ਲੋਕਾਈ ਦੇ ਭਲੇ ਲਈ ਗਰੀਬਦਾਸੀ ਪ੍ਰੰਪਰਾ ਦੇ ਤਹਿਤ, ਮਹਾਰਾਜ ਗਰੀਬ ਦਾਸ ਦੀ ਬਾਣੀ ਦੇ ਭੋਗ ਪਾਉਂਦੇ ਹਨ। 

ਅੱਜ ਸਾਲ ਦੇ ਪਹਿਲੇ ਦਿਨ ਬਾਣੀ ਦੇ ਅਖੰਡ ਪਾਠ ਦਾ ਭੋਗ ਪਿਆ। ਸੰਤ ਗਰੀਬ ਦਾਸ ਜੀ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਹੋਇਆ। ਗਊਆਂ ਵਾਲੇ ਮਹਾਰਾਜ ਬ੍ਰਹਮਾ ਨੰਦ ਜੀ ਨੇ ਵਿਦਿਆ ਦਾ ਲੰਗਰ ਸ਼ੁਰੂ ਕੀਤਾ। ਮਰੀਜ਼ਾਂ ਲਈ ਹਸਪਤਾਲ ਖੋਲਣ ਦੀ ਪਰੰਪਰਾ ਸ਼ੁਰੂ ਕੀਤੀ।

ਇਸ ਪਰੰਪਰਾ ਨੂੰ ਮਹਾਰਾਜ ਚੇਤਨਾ ਨੰਦ ਜੀ ਭੂਰੀ ਵਾਲੇ ਅੱਗੇ ਵਧਾ ਰਹੇ ਹਨ। 5 ਡਿਗਰੀ ਕਾਲਜ, 5 ਪ੍ਰਾਇਮਰੀ ਸਕੂਲ ਅਤੇ ਲੜਕੀਆਂ ਲਈ ਮੁਫਤ ਸਿੱਖਿਆ ਦਾ ਪ੍ਰਬੰਧ ਕਰਨਾ ਅਤੇ ਪਿਛਲੇ 10 ਸਾਲਾਂ ਵਿੱਚ ਲਗਾਤਾਰ ਪੀ.ਜੀ.ਆਈ ਨੂੰ ਲੰਗਰ ਭੇਜਣਾ, ਪੀ.ਜੀ.ਆਈ ਤੱਕ ਮਰੀਜ਼ਾਂ ਲਈ ਮੁਫਤ ਬੱਸ ਸੇਵਾ ਇੱਕ ਬਹੁਤ ਵੱਡੀ ਗੱਲ ਹੈ। 

ਇੱਥੇ ਪਹੁੰਚ ਕੇ ਮਹਾਰਾਜ ਚੇਤਨਾ ਨੰਦ ਜੀ ਦੇ ਦਰਸ਼ਨ ਕਰਨੇ ਮੇਰੇ ਲਈ ਬਹੁਤ ਸੁਭਾਗਾ ਸਮਾਂ ਸੀ। ਨਵੇਂ ਸਾਲ ਦੀਆਂ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਜਸਵੀਰ ਸਿੰਘ ਗੜ੍ਹੀ ਨੇ ਪੰਜਾਬੀਆਂ ਲਈ ਖੁਸ਼ਹਾਲ, ਸ਼ਾਂਤੀਪੂਰਨ ਅਤੇ ਖੁਸ਼ਹਾਲ ਨਵੇਂ ਸਾਲ-2026 ਦੀ ਕਾਮਨਾ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਸਮੁੱਚੇ ਵਿਕਾਸ ਅਤੇ ਇਸ ਦੇ ਵਸਨੀਕਾਂ ਦੀ ਭਲਾਈ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। 

ਉਮੀਦ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਲ 2026 ਸਾਰੇ ਪੰਜਾਬੀਆਂ ਲਈ ਖੁਸ਼ੀ, ਸ਼ਾਂਤੀ ਅਤੇ ਸਫਲਤਾ ਲਿਆਏਗਾ ਅਤੇ ਪੰਜਾਬ ਨੂੰ ਦੇਸ਼ ਵਿੱਚ ਇੱਕ ਮੋਹਰੀ ਰਾਜ ਵਜੋਂ ਸਥਾਪਤ ਕਰਨ ਲਈ ਸਮੂਹਿਕ ਤੌਰ 'ਤੇ ਪ੍ਰਣ ਕਰਨ ਦਾ ਸੱਦਾ ਦਿੱਤਾ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD