Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ ਦੀ ਰਿਪੋਰਟ ਤੇ ਝੂਠ ਬੋਲ ਰਹੇ ਨੇ ਹਰਪਾਲ ਚੀਮਾ- ਅਨਿਲ ਸਰੀਨ

ਮਨਰੇਗਾ ਮਜਦੂਰਾਂ ਨੂੰ ਪਿਛਲੇ 4 ਸਾਲ ਚ ਹਰ ਸਾਲ 100 ਦਿਨ ਦੀ ਦਿਹਾੜੀ ਕਿਉ ਨਹੀ ਦੇ ਪਾਏ ਹਰਪਾਲ ਚੀਮਾ – ਸਰੀਨ

Web Admin

Web Admin

5 Dariya News

ਚੰਡੀਗੜ੍ਹ , 01 Jan 2026

Last updated on: Jan 01, 2026, 22:16 IST

ਮਨਰੇਗਾ ਤਹਿਤ ਕੇਂਦਰ ਵੱਲੋਂ 23,446 ਕਰੋੜ ਰੁਪਏ ਬਕਾਇਆ ਹੋਣ ਦੀ ਝੂਠੀ ਗੱਲ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ  ਸਰਕਾਰ ਮਨਰੇਗਾ ਮਾਮਲੇ ’ਚ ਪੰਜਾਬ ਨੂੰ ਗੁਮਰਾਹ ਕਰ ਰਹੀ ਹੈ |ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ (2024-2025) ਦੀ ਰਿਪੋਰਟ ਦੇ ਆਕੜੇ ਗਲਤ ਤਰੀਕੇ ਨਾਲ ਪੇਸ਼ ਕਰ ਰਹੀ ਹੈ | ਕਿਉਂਕਿ ਜਿਸ ਰਿਪੋਰਟ ਦੇ ਪਹਿਲੇ ਪੰਨੇ ਨੂੰ ਹਰਪਾਲ ਚੀਮਾ ਪੇਸ਼ ਕਰ ਰਿਹਾ ਹੈ ਉਸੇ ਰਿਪੋਰਟ ਦੇ ਅਗਲੇ ਪੰਨੇ ਤੇ ਸ਼ਪੱਸਟ ਕੀਤਾ ਗਿਆ ਹੈ ਕਿ 24-25 ਦੀ ਮਨਰੇਗਾ ਮਜਦੂਰਾਂ ਦੀ ਦਿਹਾੜੀ ਦਾ ਕਿਸੇ ਵੀ ਸੂਬੇ ਦਾ ਬਕਾਇਆ ਨਹੀ ਹੈਗਾ | 

ਉਹਨਾ ਦੇ ਅੱਗੇ ਦੱਸਿਆ ਕਿ ਮਨੇਰਗਾ ਦੇ ਤਹਿਤ ਹਰ ਵਿੱਚ ਸਾਲ ਵਿੱਚ 1 ਅਪ੍ਰੈਲ ਦੇ ਪਹਿਲੇ ਪਖਵਾੜੇ ਵਿੱਚ ਹੀ ਪਹਿਲੀ ਕਿਸ਼ਤ ਭੇਜ ਦਿੱਤੀ ਜਾਦੀ ਹੈ | ਇਸਤੋਂ ਬਾਅਦ ਅਗਲੀ ਕਿਸ਼ਤ ਸੂਬੇ  ਨੂੰ  ਭੇਜੀ ਰਕਮ ਦੀ ਨਿਯਮ ਅਨੁਸਾਰ ਵਰਤੋਂ ਕੀਤੇ ਜਾਣ ਦਾ ਸਰਟੀਫਿਕੇਟ ਭੇਜਣ ਤੋਂ ਬਾਅਦ ਤੋਂ ਬਾਅਦ ਤਰੁੰਤ ਜਾਰੀ ਕਰ ਦਿੱਤੀ ਜਾਦੀ ਹੈ | ਪਰ ਜੇ ਕੋਈ ਸੂਬਾ ਨਿਯਮ ਅਨੁਸਾਰ ਵਰਤੋਂ ਸਰਟੀਫਿਕੇਟ ਨਹੀ ਭੇਜਦਾ ਤਾਂ ਫਿਰ ਕੇਂਦਰ ਮਨੇਰਗਾ ਕਾਨੂੰਨ ਅਨੁਸਾਰ ਅਗਲੀ ਕਿਸ਼ਤ ਨਹੀ ਭੇਜ ਸਕਦੀ |

ਸਰੀਨ ਨੇ ਕਿਹਾ ਕਿ ਸੂਬੇ ਦੀਆਂ 13,304 ਪੰਚਾਇਤਾਂ ਵਿਚੋਂ 5,915 ਪੰਚਾਇਤਾਂ ਦਾ ਅਜੇ ਤੱਕ ਆਡਿਟ ਹੀ ਨਹੀਂ ਹੋਇਆ। ਉਨ੍ਹਾਂ ਦਾਅਵਾ ਕੀਤਾ ਕਿ ਮਨਰੇਗਾ ਸਕੀਮ ਅਧੀਨ 10,653 ਫਰੌਡ/ ਫਰਜੀਵਾੜੇ ਸਾਹਮਣੇ ਆਏ, ਇਹਨਾ ਤੇ ਪੰਜਾਬ ਦੀ ਆਪ ਸਰਕਾਰ ਕਾਰਵਾਈ ਕਰਨ ਤੋਂ ਬਚ ਰਹੀ ਹੈ ਕਿਹਨਾ ਨੂੰ ਬਚਾ ਰਹੀ ਹੈ ਅਤੇ ਫਰਜ਼ੀ ਕਾਰਡਾਂ ਰਾਹੀਂ ਕਰੋੜਾਂ ਰੁਪਏ ਦੀ ਦੁਰਵਰਤੋਂ ਹੋਈ।ਸਰੀਨ ਨੇ ਦੱਸਿਆ ਕਿ ਮਨਰੇਗਾ ਵਿਚ ਹੋ ਰਹੀ ਘੁਟਾਲੇ ਦੀ ਜਾਣਕਾਰੀ ਯੂਨੀਅਨ ਦੇ ਆਗੂਆਂ ਵੱਲੋਂ ਪਹਿਲਾਂ ਹੀ ਕੇਂਦਰੀ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਦੇ ਦਿੱਤੀ ਗਈ ਸੀ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵੇ ਖਾਲੀ ਬਿਆਨਾਂ ਤੱਕ ਸੀਮਿਤ ਹਨ, ਜਦਕਿ ਜ਼ਮੀਨੀ ਹਕੀਕਤ ਪੂਰੀ ਤਰ੍ਹਾਂ ਵੱਖਰੀ ਹੈ।ਉਨ੍ਹਾਂ ਆਟਾ-ਦਾਲ ਸਕੀਮ ਨੂੰ ਲੈ ਕੇ ਵੀ ਆਪ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਪਣੇ ਆਪ ਨੂੰ ਦਲਿਤਾਂ ਦੀ ਹਿਮਾਇਤੀ ਦੱਸਣ ਵਾਲੀ ਸਰਕਾਰ ਇਹ ਸਪਸ਼ਟ ਕਰੇ ਕਿ ਆਟਾ-ਦਾਲ ਸਕੀਮ ਕਿਸ ਨੇ ਵਾਪਸ ਲਈ ਅਤੇ ਕਿਉਂ ਬੰਦ ਕੀਤੀ ਗਈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਹੱਕਾਂ ਨਾਲ ਸਮਝੌਤਾ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਸਰੀਨ ਨੇ ਉਨ੍ਹਾਂ ਦਾਅਵਾ ਕੀਤਾ ਕਿ 100 ਦਿਨਾਂ ਦਾ ਰੁਜ਼ਗਾਰ ਦੇਣ ਦੀ ਥਾਂ ਪੰਜਾਬ ਸਰਕਾਰ ਸੂਬੇ ਵਿੱਚ ਸਿਰਫ਼ 36 ਦਿਨਾਂ ਦਾ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ।ਆਖ਼ਰ ’ਚ ਅਨਿਲ ਸਰੀਨ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਭਾਜਪਾ ਹਰ ਮੰਚ ’ਤੇ ਆਪ ਸਰਕਾਰ ਦੇ ਝੂਠਾਂ ਦਾ ਪਰਦਾਫਾਸ਼ ਕਰੇਗੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦੀ ਜਨਤਾ ਸਾਹਮਣੇ ਸਹੀ ਅੰਕੜੇ ਰੱਖਣੇ ਪੈਣਗੇ।

 

Tags: Vineet Joshi , Bharatiya Janata Party , BJP , BJP Punjab , Anil Sarin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD