Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਕਿਹਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ ਦੇਸ਼ ਭਰ ਦੇ ਸਵਾ 6 ਕਰੋੜ ਰਵਿਦਾਸ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ

Jasvir Singh Garhi, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਜਲੰਧਰ , 01 Jan 2026

Last updated on: Jan 02, 2026, 11:32 IST

ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਨਵੇਂ ਸਾਲ ਮੌਕੇ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ 20 ਫਰਵਰੀ 2027 ਨੂੰ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਵਿੱਚ ਸੰਸਾਰ ਪੱਧਰ ’ਤੇ ਬਨਾਰਸ ਦੀ ਧਰਤੀ ’ਤੇ ਮਨਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮੁੱਚਾ ਰਵਿਦਾਸ ਭਾਈਚਾਰਾ ਇਕਜੁੱਟ ਹੋ ਕੇ ਮਨਾਵੇ, ਇਸ ਦੇ ਲਈ ਦੇਸ਼ ਭਰ ਵਿੱਚ ਰਵਿਦਾਸ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਸਾਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵਿੱਚ ਰਵਿਦਾਸ ਭਾਈਚਾਰੇ ਦੀ ਕਰੀਬ ਸਵਾ 6 ਕਰੋੜ ਆਬਾਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਲੋਕਾਈ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪਹੁੰਚਾਉਣ ਲਈ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਲਹਿਰ ਉਸਾਰੀ ਜਾਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ਵਿੱਚ ਰਵਿਦਾਸ ਭਾਈਚਾਰੇ ਤੋਂ ਕੀਤੀ ਜਾ ਰਹੀ ਹੈ। 

ਚੇਅਰਮੈਨ ਸ. ਗੜ੍ਹੀ ਨੇ ਕਿਹਾ ਕਿ ਇਸ ਲੜੀ ਤਹਿਤ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਨਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਡੇਰਿਆਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਸਭਨਾਂ ਨੂੰ ਇਕ ਲੜੀ ਵਿੱਚ ਪਿਰੋਦਿਆਂ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਮਰਿਆਦਾ ਅਨੁਸਾਰ ਸੁਚੱਜੇ ਢੰਗ ਨਾਲ ਮਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਮੰਨਣ ਵਾਲੀਆਂ ਸੰਸਥਾਵਾਂ ਸਮੇਤ ਵੱਖ-ਵੱਖ ਭਾਈਚਾਰਿਆਂ ਨੂੰ ਸ਼ਾਮਲ ਕਰਕੇ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਵਿੱਚ ਵੱਡੀ ਜਾਗਰੂਕਤਾ ਲਹਿਰ ਖੜ੍ਹੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਸ਼ੁਰੂਆਤ ਅੱਜ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਤੋਂ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਰਣਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD