Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਕੌਮੀ ਜਜ਼ਬੇ ਅਤੇ ਦੇਸ਼ ਭਗਤੀ ਨਾਲ ਮਨਾਇਆ ਜਾਵੇਗਾ - ਅਮਰਪ੍ਰੀਤ ਕੌਰ ਸੰਧੂ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 02 Jan 2026

Last updated on: Jan 02, 2026, 15:12 IST

ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਕੌਮੀ ਜਜ਼ਬੇ ਅਤੇ ਦੇਸ਼ ਭਗਤੀ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਸਬੰਧੀ ਅਗੇਤੇ ਪ੍ਰਬੰਧ ਕਰਨ ਹਿੱਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਸੁਭਾਸ਼ ਚੰਦਰ, ਐੱਸ.ਡੀ.ਐੱਮ ਫਾਜ਼ਿਲਕਾ ਵੀਰਪਾਲ ਕੌਰ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ। ਬੈਠਕ ਦੌਰਾਨ ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ। 

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਪਾਰਕਿੰਗ ਵਿਵਸਥਾ ਕਰਨ ਦੇ ਨਾਲ ਨਾਲ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਕਿਹਾ, ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦੀ ਤਾਇਨਾਤੀ ਤੇ ਦਵਾਈਆਂ ਆਦਿ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੀਡਬਲਯੂਡੀ ਨੂੰ ਬੈਰੀਕੇਟਿੰਗ ਤੇ ਸੜਕ ਦੀ ਰਿਪੇਅਰ, ਨਗਰ ਕੌਂਸਲ ਨੂੰ ਸਾਫ ਸਫਾਈ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਤੇ ਜਨਰੇਟਰ, ਸਿੱਖਿਆ ਵਿਭਾਗ ਨੂੰ ਸੱਭਿਆਚਾਰਕ ਪ੍ਰੋਗਰਾਮ, ਜ਼ਿਲ੍ਹਾ ਪ੍ਰੋਗਰਾਮ ਤੇ ਬਾਗਬਾਨੀ ਵਿਭਾਗ ਆਪਣੀ ਤਾਲਮੇਲ ਕਰਕੇ ਰੰਗੋਲੀ ਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਗਮ ਵਾਲੇ ਥਾਂ ਤੇ ਫਾਇਰ ਬ੍ਰਿਗੇਡ, ਪੀਣ ਵਾਲਾ ਸਾਫ ਪਾਣੀ, ਰਿਫਰੈਸਮੈਂਟ ਆਦਿ ਪ੍ਰਬੰਧ ਪੁਖਤਾ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਵਿਭਾਗਾਂ ਨੂੰ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਸਬੰਧੀ ਝਾਂਕੀਆਂ ਤਿਆਰ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਆਰੀਆਂ ਵਿਚ ਕੋਈ ਕੁਤਾਹੀ ਨਾ ਰਹੇ ਅਤੇ ਸਟੇਡੀਅਮ ਵਿਖੇ ਸਫਾਈ ਦੇ ਨਾਲ ਨਾਲ ਹੋਰ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ।

ਬੈਠਕ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰਪਾਲ ਸਿੰਘ, ਡੀ.ਈ.ਓ ਐਲੀਮੈਂਟਰੀ ਸਤੀਸ਼ ਕੁਮਾਰ, ਕਾਰਜ ਸਾਧਕ ਅਫਸਰ ਵਿਕਰਮ ਧੂੜੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD