Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਸੋਨਾ ਥਿੰਦ ਵੱਲੋਂ ਜ਼ਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ

ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 02 Jan 2026

Last updated on: Jan 02, 2026, 15:19 IST

ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਅਤੇ ਸਵੱਛਤਾ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ 'ਜਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ' ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ (ਫੇਜ਼-2) ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

ਮੀਟਿੰਗ ਦੀ ਸ਼ੁਰੂਆਤ ਵਿੱਚ ਕਾਰਜਕਾਰੀ ਇੰਜੀਨੀਅਰ ਇਸ਼ਾਨ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਸਵੱਛ ਭਾਰਤ ਮਿਸ਼ਨ ਅਧੀਨ ਹੋਈ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 83 ਪਿੰਡ 'ਓ.ਡੀ.ਐੱਫ. ਮਾਡਲ' ਕੈਟਾਗਰੀ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 277 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਪਲਾਂਟ ਸਫਲਤਾਪੂਰਵਕ ਸਥਾਪਿਤ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਤਰਲ ਕੂੜਾ ਪ੍ਰਬੰਧਨ ਲਈ ਮਾਡਲ ਪਿੰਡਾਂ ਵਿੱਚ ਥਾਪਰ ਮਾਡਲ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਇਹ ਪ੍ਰੋਜੈਕਟ ਜਲਦੀ ਮੁਕੰਮਲ ਕਰਨ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੰਚਾਇਤਾਂ ਨੂੰ ਸਾਂਝੇ ਪਖਾਨਾ ਘਰਾਂ ਦੀ ਉਸਾਰੀ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ, ਬੀ.ਡੀ.ਪੀ.ਓਜ਼, ਜਲ ਸਪਲਾਈ ਵਿਭਾਗ ਵੱਲੋਂ ਉਪ ਮੰਡਲ ਇੰਜੀਨੀਅਰ ਗੌਤਮ ਜਿੰਦਲ, ਜੂਨੀਅਰ ਇੰਜੀਨੀਅਰ ਨਿਰਮਲ ਕੁਮਾਰ, ਸੀ.ਡੀ.ਐਸ. ਸਪੈਸ਼ਲਿਸਟ ਸੁਖਦੀਪ ਸਿੰਘ, ਆਈ.ਈ.ਸੀ. ਸਪੈਸ਼ਲਿਸਟ ਕੇਵਲ ਕ੍ਰਿਸ਼ਨ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD