Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟਰੇਸ਼ਨ ਪ੍ਰਕਿਰਿਆ

ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 02 Jan 2026

Last updated on: Jan 02, 2026, 15:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਰੂਪ ਵਿੱਚ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਯੋਜਨਾ ਦੀ ਰੂਪ-ਰੇਖਾ ਉਲੀਕਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਨਾਲ ਆਮ ਲੋਕਾਂ ਨੂੰ ਮਹਿੰਗੇ ਹਸਪਤਾਲਾਂ ਦੇ ਖਰਚਿਆਂ ਤੋਂ ਵੱਡੀ ਰਾਹਤ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਪਰਿਵਾਰਾਂ ਦੀ ਰਜਿਸਟਰੇਸ਼ਨ 8 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਨੇ ਦਸਤਾਵੇਜ਼ਾਂ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਬਾਲਗਾਂ ਲਈ ਰਜਿਸਟਰੇਸ਼ਨ ਕਰਵਾਉਣ ਸਮੇਂ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ ਜਦ ਕਿ ਬੱਚਿਆਂ ਦੀ ਰਜਿਸਟਰੇਸ਼ਨ ਲਈ ਸਿਰਫ਼ ਉਨ੍ਹਾਂ ਦਾ ਜਨਮ ਪ੍ਰਮਾਣ ਪੱਤਰ ਹੀ ਕਾਫ਼ੀ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਸਮੇਂ ਸਿਰ ਕਰਵਾਉਣ। 

ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ 15 ਜਨਵਰੀ ਤੱਕ ਜਾਰੀ ਰਹੇਗੀ। ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਜਿਸਟਰੇਸ਼ਨ ਕੈਂਪ ਲਿਖ ਕੇ ਜਾਣ ਅਤੇ ਲੋਕਾਂ ਨੂੰ ਇਸ ਬਾਰੇ ਨਿਰੰਤਰ ਜਾਗਰੂਕ ਕੀਤਾ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸਡੀਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ,  ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸਮੂਹ ਤਹਿਸੀਲਦਾਰ, ਬੀਡੀਪੀਓ ਅਤੇ ਨਗਰ ਕੌਂਸਲਾਂ ਦੇ ਈਓ, ਸਿਹਤ ਵਿਭਾਗ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD