Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਭਗਵੰਤ ਸਿੰਘ ਮਾਨ ਅਤੇ ਹਰਪਾਲ ਸਿੰਘ ਚੀਮਾ ਦਾ ਵਨ-ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਵਧਾਉਣ ਲਈ ਧੰਨਵਾਦ

ਵਪਾਰੀਆਂ ਨੂੰ 31 ਮਾਰਚ ਤੱਕ ਵਧਾਈ ਗਈ ਮਿਆਦ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anil Thakur, Punjab State Traders Commission

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Jan 2026

Last updated on: Jan 02, 2026, 15:26 IST

ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਭਾਈਚਾਰੇ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਨ-ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ–2025 ਨੂੰ 31 ਮਾਰਚ 2026 ਤੱਕ ਵਧਾਉਣ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ ਅਤੇ ਇਸਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਹਿਤੈਸ਼ੀ ਕਦਮ ਕਰਾਰ ਦਿੱਤਾ ਹੈ। ਸੂਬੇ ਭਰ ਦੇ ਵਪਾਰੀਆਂ ਦੀ ਤਰਫ਼ੋਂ ਧੰਨਵਾਦ ਪ੍ਰਗਟ ਕਰਦਿਆਂ, ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦਾ ਵਪਾਰੀ ਭਾਈਚਾਰੇ ਨਾਲ ਜੁੜੇ ਲੰਮੇ ਸਮੇਂ ਤੋਂ ਲਟਕੇ ਟੈਕਸ ਸੰਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਸੰਵੇਦਨਸ਼ੀਲ ਅਤੇ ਵਿਆਵਹਾਰਿਕ ਦ੍ਰਿਸ਼ਟੀਕੋਣ ਅਪਣਾਉਣ ਲਈ ਧੰਨਵਾਦ ਕੀਤਾ ਹੈ। 

ਉਹਨਾਂ ਕਿਹਾ ਕਿ ਇਸ ਸਬੰਧੀ ਵਪਾਰੀ ਭਾਈਚਾਰੇ ਦੀ ਮੰਗ ਪੰਜਾਬ ਸਰਕਾਰ ਤੱਕ ਪਹੁੰਚਾਈ ਗਈ ਸੀ ਤਾਂ ਜੋ ਵੱਧ ਤੋਂ ਵੱਧ ਵਪਾਰੀ ਵਰਗ ਇਸ ਦਾ ਲਾਭ ਲੈ ਸਕੇ। ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣਾ ਸੂਬਾ ਸਰਕਾਰ ਦੀ ਉਸ ਡੂੰਘੀ ਸਮਝ ਨੂੰ ਦਰਸਾਉਂਦਾ ਹੈ, ਜਿਸ ਤਹਿਤ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਖ਼ਾਸ ਕਰਕੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਭਾਰੀ "ਪਾਲਣਾ (ਕੰਪਲਾਇੰਸ) ਬੋਝ" ਅਤੇ ਪ੍ਰਕਿਰਿਆਤਮਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਜੀ.ਐੱਸ.ਟੀ. ਤੋਂ ਪਹਿਲਾਂ ਦੇ ਕਾਨੂੰਨਾਂ, ਜਿਵੇਂ ਕਿ ਵੈਟ ਅਤੇ ਕੇਂਦਰੀ ਵਿਕਰੀ ਕਰ (ਸੀ.ਐੱਸ.ਟੀ.) ਨਾਲ ਜੁੜੇ ਪੁਰਾਣੇ ਵਿਵਾਦਾਂ ਦਾ ਸਾਹਮਣਾ ਕਰ ਰਹੇ ਵਪਾਰਾਂ ਲਈ ਵੱਡੀ ਰਾਹਤ ਵਜੋਂ ਸਾਹਮਣੇ ਆਈ ਹੈ। ਸ਼੍ਰੀ ਠਾਕੁਰ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ 31 ਮਾਰਚ 2026 ਤੱਕ ਵਧਾਉਣ ਦਾ ਫੈਸਲਾ ਪੰਜਾਬ ਸਰਕਾਰ ਦੀ ਵਪਾਰ-ਹਿਤੈਸ਼ੀ ਮਾਹੌਲ ਬਣਾਉਣ ਅਤੇ ਸਵੈੱਛਿਕ ਪਾਲਣਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਵਿਆਜ, ਜੁਰਮਾਨਿਆਂ ਅਤੇ ਯੋਗ ਟੈਕਸ ਰਕਮ ’ਤੇ ਦਿੱਤੀਆਂ ਗਈਆਂ ਵੱਡੀਆਂ ਛੂਟਾਂ ਨਾਲ ਵਪਾਰੀਆਂ ਵਿੱਚ ਭਰੋਸਾ ਵਧਿਆ ਹੈ ਅਤੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਬਕਾਇਆ ਮਾਮਲੇ ਨਿਪਟਾਉਣ ਲਈ ਅੱਗੇ ਆਉਣ ਦੀ ਪ੍ਰੇਰਣਾ ਮਿਲੀ ਹੈ।” ਚੇਅਰਮੈਨ ਨੇ ਅੱਗੇ ਕਿਹਾ ਕਿ ਸਕੀਮ ਅਧੀਨ ਮਿਲੀਆਂ ਅਰਜ਼ੀਆਂ ਦੀ ਵੱਡੀ ਗਿਣਤੀ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਵਪਾਰੀ ਭਾਈਚਾਰੇ ਦੇ ਭਰੋਸੇ ਨੂੰ ਸਪਸ਼ਟ ਕਰਦੀ ਹੈ। 

ਉਨ੍ਹਾਂ ਨੇ ਦੱਸਿਆ ਕਿ ਮਿਆਦ ਵਧਣ ਨਾਲ ਬਾਕੀ ਯੋਗ ਵਪਾਰੀ ਆਪਣੇ ਟੈਕਸ ਬਕਾਇਆ ਦੀ ਢੁਕਵੀਂ ਸਮੀਖਿਆ ਕਰ ਸਕਣਗੇ ਅਤੇ ਬਿਨਾਂ ਕਿਸੇ ਬੇਵਜ੍ਹਾ ਦਬਾਅ ਦੇ ਇਸ ਇਕਮੁਸ਼ਤ ਮੌਕੇ ਦਾ ਲਾਭ ਉਠਾ ਸਕਣਗੇ। ਸ਼੍ਰੀ ਅਨਿਲ ਠਾਕੁਰ ਨੇ ਪੰਜਾਬ ਦੇ ਸਾਰੇ ਵਪਾਰੀਆਂ, ਉਦਯੋਗਪਤੀਆਂ ਅਤੇ ਚਾਵਲ ਮਿੱਲ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਧਾਈ ਗਈ ਮਿਆਦ ਦਾ ਸਮਝਦਾਰੀ ਅਤੇ ਸਦਭਾਵਨਾ ਨਾਲ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ਅੰਦਰ ਓ.ਟੀ.ਐੱਸ. ਸਕੀਮ ਅਧੀਨ ਸ਼ਾਮਲ ਹੋਣ। 

ਉਨ੍ਹਾਂ ਨੇ ਕਿਹਾ, “ਇਹ ਬਕਾਇਆ ਰਕਮਾਂ ਨਿਪਟਾਉਣ, ਭਵਿੱਖੀ ਮੁਕੱਦਮੇਬਾਜ਼ੀ ਤੋਂ ਬਚਣ ਅਤੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਸਾਫ਼ ਤੇ ਸਪੱਸ਼ਟ ਵਹੀ ਨਾਲ ਕਰਨ ਦਾ ਸੁਨਹੀਰੀ ਮੌਕਾ ਹੈ। ਵਪਾਰੀ ਭਾਈਚਾਰੇ ਨੂੰ ਸਰਕਾਰ ਦੀ ਹਾ-ਪੱਖੀ ਨੀਤੀ ਨੂੰ ਸਮੇਂ ਸਿਰ ਭਾਗੀਦਾਰੀ ਅਤੇ ਪਾਲਣਾ ਲਈ ਅਪਣਾਉਣਾ ਚਾਹੀਦਾ ਹੈ।”

ਸ਼੍ਰੀ ਠਾਕੁਰ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਪਾਰੀਆਂ ਪ੍ਰਤੀ ਪੂਰੇ ਸਮਰਥਨ ਨੂੰ ਦੁਹਰਾਉਂਦਿਆਂ ਕਿਹਾ ਕਿ ਕਮਿਸ਼ਨ ਸਕੀਮ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਸੁਚੱਜੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਵੇਗਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anil Thakur , Punjab State Traders Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD