Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹਲਕਾ ਪਾਇਲ ਵਿੱਚ ਸਿਹਤ ਸੇਵਾਵਾਂ ਵਿੱਚ ਇਤਿਹਾਸਕ ਸੁਧਾਰ ਹੋਏ

ਮੇਰਾ ਸੁਪਨਾ ਕਿ ਹਲਕੇ ਅੰਦਰ ਮੈਡੀਕਲ ਕਾਲਜ ਬਣੇ : ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਇਲ (ਲੁਧਿਆਣਾ) , 02 Jan 2026

Last updated on: Jan 02, 2026, 16:13 IST

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪਾਇਲ ਅੰਦਰ ਸਿਹਤ ਖੇਤਰ ਵਿੱਚ ਬੇਮਿਸਾਲ ਬਦਲਾਅ ਵੇਖਣ ਨੂੰ ਮਿਲਿਆ ਹੈ। ਇਸ ਸਬੰਧ ਵਿੱਚ ਹਲਕੇ ਵਿੱਚ ਨਵੇਂ ਤਾਇਨਾਤ ਹੋਏ 44 ਡਾਕਟਰਾਂ ਅਤੇ ਨਰਸ ਸਹਿਬਾਨਾਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ ਪੰਚਾ ਸਰਪੰਚਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤੇ ਲੋਕਾਂ ਵੱਲੋਂ ਭਰਪੂਰ ਹੌਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਹਲਕੇ ਦੇ ਐਮ ਐਲ ਏ ਇੰਜੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਗਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਹਲਕੇ ਦੀ ਸਿਹਤ ਵਿਵਸਥਾ ਬਿਲਕੁਲ ਢਹਿ ਚੁੱਕੀ ਸੀ। ਉਸ ਵੇਲੇ ਪੂਰੇ ਹਲਕੇ ਵਿੱਚ ਕੇਵਲ 4 ਡਾਕਟਰ ਹੀ ਮੌਜੂਦ ਸਨ ਅਤੇ ਸਰਕਾਰੀ ਹਸਪਤਾਲ ਖਾਲੀ ਪਏ ਰਹਿੰਦੇ ਸਨ। 

ਲੋਕਾਂ ਨੂੰ ਇਲਾਜ ਲਈ ਮਹਿੰਗੇ ਨਿੱਜੀ ਹਸਪਤਾਲਾਂ ਦਾ ਸਹਾਰਾ ਲੈਣਾ ਪੈਂਦਾ ਸੀ , ਕਾਂਗਰਸੀ ਐਮ ਐਲ ਏ ਨਕਲੀ ਸਰਾਬਾ ਵੇਚ ਪੈਸੇ ਬਚਾਉਣ ਵਿੱਚ ਮਗਨ ਸਨ। ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਹਲਕਾ ਪਾਇਲ ਵਿੱਚ ਸਿਹਤ ਸਹੂਲਤਾਂ ਨੂੰ ਪਹਿਲ ਦਿੱਤੀ ਗਈ ਹੈ। 

ਡਾਕਟਰਾਂ ਅਤੇ ਨਰਸਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਅੱਜ ਲੋਕਾਂ ਨੂੰ ਮੁਫ਼ਤ ਅਤੇ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਸਰਕਾਰੀ ਹਸਪਤਾਲਾਂ ਵਿੱਚ ਹੀ ਮਿਲ ਰਹੀਆਂ ਹਨ। ਛੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਦੋਰਾਹਾ ਵਿਖੇ ਨਵਾਂ ਬਣਿਆ ਸਰਕਾਰੀ ਹਸਪਤਾਲ, ਜੋ ਪਿਛਲੀਆਂ ਸਰਕਾਰਾਂ ਦੌਰਾਨ ਅਧਵਾਟੇ ਖੜਾ ਸੀ ,ਹੁਣ ਪੂਰੀ ਤਰ੍ਹਾਂ ਸਰਗਰਮ ਹੋ ਰਿਹਾ ਹੈ। 

ਇਸ ਹਸਪਤਾਲ ਲਈ 41 ਨਵੀਆਂ ਪੋਸਟਾਂ ਨੂੰ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਹੁਣ ਵੀ ਉਸ ਹਸਪਤਾਲ ਵਿੱਚ 10 ਸਪੈਸਲਿਸਟ ਡਾਕਟਰ ਤੈਨੈਤ ਹਨ ,ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸਨਮਾਨ ਸਮਾਰੋਹ ਦੌਰਾਨ ਗਿਆਸਪੁਰਾ ਨੇ ਇਹ ਵੀ ਕਿਹਾ ਗਿਆ ਕਿ “ਮੇਰਾ ਸੁਪਨਾ ਹੈ ਕਿ ਹਲਕੇ ਪਾਇਲ ਵਿੱਚ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਕਰਵਾਈ ਜਾਵੇ ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਡਾਕਟਰੀ ਸਿੱਖਿਆ ਅਤੇ ਲੋਕਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਆਪਣੇ ਹਲਕੇ ਵਿੱਚ ਹੀ ਮਿਲ ਸਕੇ।”

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਗਤ ਦੇ ਆਸ਼ੀਰਵਾਦ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਦੀ ਰਹਿਨੁਮਾਈ ਹੇਠ ਇਹ ਸੁਪਨਾ ਵੀ ਜਲਦ ਹਕੀਕਤ ਬਣੇਗਾ। ਅੰਤ ਵਿੱਚ ਨਵੇਂ ਆਏ ਡਾਕਟਰਾਂ ਅਤੇ ਨਰਸ ਸਹਿਬਾਨਾਂ ਨੂੰ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਰਕਾਰ ਦੀ ਸਿਹਤ ਪੱਖੀ ਨੀਤੀਆਂ ਦੀ ਭਰਪੂਰ ਸਾਰਾਹਨਾ ਕੀਤੀ ਗਈ।

ਇਸ ਮੋਕੇ ਸਟੇਜ ਦਾ ਸੰਚਾਲਨ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਵਲੋਂ ਕੀਤਾ ਗਿਆ। ਸੀ ਐਮ ਓ ਲੁਧਿਆਣਾ ਰਮਨਦੀਪ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD