Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਪੰਜਾਬ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਤਾਰ ਕਰੇਗਾ: ਸੀ.ਐਚ.ਆਈ.ਏ.ਐਲ. ਨੇ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈਕ ਸੌਂਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Mundian, KAP Sinha, Chief Secretary, Chief Secretary of Punjab, Sakshi Sawhney

Web Admin

Web Admin

5 Dariya News

ਚੰਡੀਗੜ੍ਹ , 02 Jan 2026

Last updated on: Jan 02, 2026, 18:33 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਸੌਂਪਣ ਸਮੇਂ ਕੀਤੀਆਂ, ਜਿਸ ਨੂੰ ਉਨ੍ਹਾਂ ਨੇ ਹਵਾਈ ਅੱਡੇ ਦੇ ਟਿਕਾਊ ਵਿਕਾਸ ਅਤੇ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਮਾਣ ਦੱਸਿਆ। 

ਉਨ੍ਹਾਂ ਕਿਹਾ ਕਿ ਮੋਹਾਲੀ ਤੋਂ ਮਜ਼ਬੂਤ ਆਲਮੀ ਹਵਾਈ ਸੰਪਰਕ ਉੱਦਮੀਆਂ ਅਤੇ ਵਪਾਰੀਆਂ ਲਈ ਪਹੁੰਚ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰੇਗਾ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਕਾਰੋਬਾਰ ਅਤੇ ਸੈਰ-ਸਪਾਟੇ ਲਈ ਪਸੰਸਦੀਦਾ ਸਥਾਨ ਵਜੋਂ ਸਥਾਪਤ ਕਰੇਗਾ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਦੇ ਅਧਿਕਾਰੀਆਂ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈੱਕ ਭੇਟ ਕੀਤਾ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਨੂੰ ਵਿਸ਼ਵ ਦੇ ਵੱਖ-ਵੱਖ ਸਥਾਨਾਂ ਨਾਲ ਜੋੜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖਿੱਤੇ ਅਤੇ ਵਿਸ਼ਵ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸੂਬੇ ‘ਚ ਸੁਖਾਲੀ ਆਵਾਜਾਈ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਖੇਤਰ ਵਿੱਚ ਵਪਾਰ, ਵਣਜ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਨਾਲ ਹੀ ਇਹ ਕਦਮ ਦੁਨੀਆ ਭਰ ਦੇ ਮੋਹਰੀ ਉੱਦਮੀਆਂ ਨੂੰ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਕਰੇਗਾ। 

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਵਧੇਰੇ ਅਹਿਮ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪ੍ਰਦਰਸ਼ਿਤ ਕਰੇਗਾ। ਇਸ ਦੌਰਾਨ ਸੀਐਚਆਈਏਐਲ ਮੈਨੇਜਮੈਂਟ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੇ ਮਾਰਗਦਰਸ਼ਨ, ਸਮਰਥਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ, ਜਿਸ ਕਰਕੇ ਹਵਾਈ ਅੱਡੇ ਦੇ ਵਿਕਾਸ ਅਤੇ ਆਪ੍ਰੇਸ਼ਨਲ ਗਤੀਵਿਧੀਆਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੀ ਹੈ। 

ਲਾਭਅੰਸ਼ ਦਾ ਇਹ ਚੈਕ ਸੌਂਪਣਾ ਸੀਐਚਆਈਏਐਲ ਦੀ ਮਜ਼ਬੂਤ ਵਿੱਤੀ ਸਥਿਤੀ ਅਤੇ ਹਿੱਸੇਦਾਰਾਂ ਦਰਮਿਆਨ ਬਿਹਤਰ ਸਹਿਯੋਗ ਨੂੰ ਦਰਸਾਉਂਦਾ ਹੈ, ਜੋ ਵਾਧੂ ਅੰਤਰਰਾਸ਼ਟਰੀ ਰੂਟਾਂ ਸਮੇਤ ਭਵਿੱਖ ਦੇ ਵਿਸਥਾਰ ਲਈ ਰਾਹ ਪੱਧਰਾ ਕਰਦਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ਲਾਭਅੰਸ਼ ਸੀਐਚਆਈਏਐਲ ਬੋਰਡ ਦੁਆਰਾ 12 ਦਸੰਬਰ, 2025 ਨੂੰ ਐਲਾਨਿਆ ਗਿਆ ਸੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Mundian , KAP Sinha , Chief Secretary , Chief Secretary of Punjab , Sakshi Sawhney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD