Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਨੂੰ ਵਿਕਾਸ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਨਾਉਣ ਦੇ ਵੱਲ ਅਗਰਸਰ ਡਬਲ ਇੰਜਨ ਸਰਕਾਰ : ਨਾਇਬ ਸਿੰਘ ਸੈਣੀ

ਨਵੇਂ ਸਾਲ ਵਿੱਚ ਸਰਕਾਰ ਅੰਤੋਂਦੇਯ ਦੇ ਤਿੰਨ ਮੂਲ ਮੰਤਰਾਂ 'ਤੇ ਧਿਆਨ ਕੇਂਦ੍ਰਿਤ ਕਰ ਕਰੇਗੀ ਕੰਮ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Arvind Sharma

Web Admin

Web Admin

5 Dariya News

ਚੰਡੀਗੜ੍ਹ , 01 Jan 2026

Last updated on: Jan 03, 2026, 09:49 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਡਬਲ ਇੰਜਨ ਸਰਕਾਰ ਸੂਬੇ ਨੂੰ ਵਿਕਾਸ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਨਾਉਣ ਦੇ ਵੱਲ ਅਗਰਸਰ ਹੈ। ਨਵੇਂ ਸਾਲ ਵਿੱਚ ਇਸ ਮੁਹਿੰਮ ਨੂੰ ਨਵੀਂ ਗਤੀ ਦੇਣ ਦਾ ਕੰਮ ਕੀਤਾ ਜਾਵੇਗਾ। ਸੂਬਾ ਸਰਕਾਰ ਅੰਤੋਂਦੇਯ ਉਥਾਨ ਦੇ ਨਾਲ-ਨਾਲ ਇਸ ਨਵੇਂ ਸਾਲ ਵਿੱਚ ਅੰਤੋਂਦੇਯ ਦੇ ਤਿੰਨ ਮੂਲ ਟੀਚਿਆਂ 'ਤੇ ਧਿਆਨ ਕੇਂਦ੍ਰਿਤ ਕਰ ਕੰਮ ਕਰੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੁੰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ੍ਰੇਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਸਹਿਕਾਰਤਾ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਵੀ ਮੌਜੂਦ ਰਹੇ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਪਹਿਲਾ ਟੀਚਾ ਮਹਿਲਾ ਸਸ਼ਕਤੀਕਰਣ ਕਰਨ ਦਾ ਹੈ। ਇਸ ਵਿੱਚ ਦੀਨਦਿਆਲ ਲਾਡੋ ਲਕਛਮੀ ਯੋਜਨਾ ਰਾਹੀਂ ਸਾਰੇ ਯੋਗ ਮਹਿਲਾਵਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। 

ਇਸ ਯੋਜਨਾ ਤਹਿਤ ਹੁਣ ਤੱਕ 8 ਲੱਖ ਮਹਿਲਾਵਾਂ ਨੂੰ ਦੋ ਕਿਸਤਾਂ ਵਿੱਚ 250 ਕਰੋੜ ਰੁਪਏ ਦੀ ਰਕਮ ਵੰਡੀ ਜਾ ਚੁੱਕੀ ਹੈ। ਉਨ੍ਹਾਂ ਨੇ ਸੂਬੇ ਦੀ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਰਜਿਸਟ੍ਰੇਸ਼ਣ ਕਰ ਇਸ ਯੋਜਨਾ ਦੇ ਨਾਲ ਜੁੜਨ ਅਤੇ ਇਸ ਦਾ ਲਾਭ ਚੁੱਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਦੂਜਾ ਟੀਚਾ ਨੌਜੁਆਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨਾ ਹੈ। 

ਸਰਕਾਰ ਨੇ 2026 ਲਈ ਡ੍ਰਿਵਨ ਰੋਡ ਮੈਪ ਤਿਆਰ ਕੀਤਾ ਹੈ। ਇਸ ਦੇ ਤਹਿਤ ਗੁਰੂਗ੍ਰਾਮ ਅਤੇ ਪੰਚਕੂਲਾ ਵਿੱਚ ਹਰਿਆਣਾ ਏਆਈ ਮਿਸ਼ਨ ਕੇਂਦਰ ਸਥਾਪਿਤ ਕੀਤੇ ਜਾਣਗੇ ਅਤੇ ਇੰਨ੍ਹਾਂ ਕੇਂਦਰਾਂ ਵਿੱਚ ਨੌਜੁਆਨ ਭਵਿੱਖ ਦੀ ਤਕਨੀਕ ਜਿਵੇਂ ਏਆਈ, ਕੁਸ਼ਲ ਰੋਬੋਟਿਕ ਵਿੱਚ ਨਿਪੁੰਣ ਬਣ ਸਕਣਗੇ। ਸਰਕਾਰ ਇਸ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਪੁਲਿਸ ਵਿਭਾਗ ਦੇ 5500 ਕਾਂਸਟੇਬਲ ਦੀ ਭਰਤੀ ਦਾ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਦਰਤ ਦੇ ਅਨੁਕੂਲ ਖੇਤੀ ਕਰਨ ਦਾ ਤੀਜਾ ਟੀਚਾ ਰੱਖਿਆ ਹੈ। ਇਸ ਦੇ ਤਹਿਤ ਝੋਨੇ ਦੇ ਸਥਾਨ 'ਤੇ ਹੋਰ ਫਸਲਾਂ ਉਗਾਉਣ 'ਤੇ ਕਿਸਾਨਾਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ। ਇਸ ਯੋ੧ਨਾ ਤਹਿਤ ਇੱਕ ਲੱਖ ਏਕੜ ਭੁਮੀ ਨੂੰ ਕੁਦਰਤੀ ਖੇਤੀ ਤਹਿਤ ਲਿਆਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸੀ ਸਾਲ ਵਿੱਚ ਹਰਿਆਣਾ ਆਰਬਿਟਲ ਰੇਲ ਕੋਰੀਡੋਰ ਨੂੰ ਤੇਜੀ ਨਾਲ ਪੂਰਾ ਕਰਵਾਉਣਾ ਵੀ ਸਰਕਾਰ ਦਾ ਟੀਚਾ ਹੈ। 

ਇਹ ਪ੍ਰੋਜੈਕਟ ਬਿਹਤਰ ਕਨੈਕਟੀਵਿਟੀ ਲਈ ਰਿਕਾਰਡ ਸਥਾਪਿਤ ਕਰੇਗਾ, ਜਿਸ ਨਾਲ ਦਿੱਲੀ ਦੇ ਚਾਰੋਂ ਅਤੇ ਐਨਸੀਆਰ ਖੇਤਰ ਵਿੱਚ ਟ੍ਰੈਫਿਕ ਦਾ ਦਬਾਅ ਘੱਟ ਹੋਵੇਗਾ ਅਤੇ ਉਦਯੋਗਿਕ ਵਿਕਾਸ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਜਿਹੇ ਹੀ ਕਈ ਨਵੀਂ ਪਰਿਯੋਜਨਾਵਾਂ ਨੂੰ ਨਵੇਂ ਸਾਲ ਵਿੱਚ ਤੇ੧ੀ ਦੇਣ ਦਾ ਕੰਮ ਕਰੇਗੀ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਖੇਤਰ ਦੇ ਸਮੂਚੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਲਈ ਸਰਕਾਰ ਨੇ ਕੁੰਜਪੁਰਾ (ਕਰਨਾਲ), ਮਤਲੋਡਾ (ਪਾਣੀਪਤ) ਅਤੇ ਸ਼ਹਿਜਾਦਪੁਰ (ਅੰਬਾਲਾ) ਨੁੰ ਨਗਰ ਪਾਲਿਕਾ ਦਾ ਦਰਜਾ ਦਿੱਤਾ ਹੈ।

ਇਸ ਮੌਕੇ 'ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ ਅਨੁਪਮਾ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਦੇਸ਼ਕ ਸ੍ਰੀ ਪਾਰਥ ਗੁਪਤਾ, ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ ਅਤੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Arvind Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD