Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਪੋਰਟਸ ਯੂਨੀਵਰਸਿਟੀ ਰਾਈ ਸਿਖਿਆ ਦਾ ਕੇਂਦਰ ਨਹੀਂ, ਸਗੋ ਭਾਵੀ ਓਲੰਪਿਅਨ ਅਤੇ ਕੌਮਾਂਤਰੀ ਖਿਡਾਰੀ ਤਿਆਰ ਕਰਨ ਦੀ ਹੋਵੇਗੀ ਲੈਬ : ਗੌਰਵ ਗੌਤਮ

114 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਖੇਡ ਸਟੇਡੀਅਮਾਂ ਦੀ ਹੋਵੇਗੀ ਮੁਰੰਮਤ ਤੇ ਕਾਇਆਕਲਪ

Gaurav Gautam, Haryana, Bharatiya Janata Party, BJP, BJP Haryana,Tau Devi Lal Stadium, Panchkula

Web Admin

Web Admin

5 Dariya News

ਚੰਡੀਗੜ੍ਹ , 02 Jan 2026

Last updated on: Jan 03, 2026, 13:18 IST

ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਸਪੋਰਟਸ ਯੂਨੀਵਰਸਿਟੀ ਰਾਈ (ਸੋਨੀਪਤ) 491 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੀ ਜਾਵੇਗੀ। ਇਹ ਯੂਨੀਵਰਸਿਟੀ ਸਿਰਫ ਸਿਖਿਆ ਦਾ ਕੇਂਦਰ ਨਹੀਂ, ਸਗੋ ਭਾਵੀ ਓਲੰਪਿਅਨ ਅਤੇ ਕੌਮਾਂਤਰੀ ਖਿਡਾਰੀ ਤਿਆਰ ਕਰਨ ਦੀ ਲੈਬ ਹੋਵੇਗੀ। ਇੱਥੇ ਖੇਡ ਮੈਦਾਨਾਂ, ਸਿਖਲਾਈ ਸਹੂਲਤਾਂ, ਰਹਿਣ ਅਤੇ ਖਾਣ ਦੀ ਕੌਮਾਂਤਰੀ ਮਾਨਕਾਂ ਦੇ ਅਨੁਰੂਪ ਸਹੂਲਤਾਂ ਉਪਲਬਧ ਹੋਣਗੀਆਂ।

ਖੇਡ ਮੰਤਰੀ ਅੱਜ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿੱਚ ਖੇਡ ਵਿਭਾਗ, ਸਪੋਰਟਸ ਯੂਨੀਵਰਸਿਟੀ, ਰਾਈ (ਸੋਨੀਪਤ) ਦੇ ਅਧਿਕਾਰੀਆਂ, ਲੋਕ ਨਿਰਮਾਣ ਵਿਭਾਗ (ਪੀਡਬਲਿਯੂਡੀ) ਦੇ ਅਧਿਕਾਰੀਆਂ ਆਯੋਜਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਦੌਰਾਨ ਅੱਤਆਧੁਨਿਕ ਖੇਡ ਇੰਫ੍ਰਾਸਟਕਚਰ ਦੀ ਡਰਾਇੰਗ ਤੇ ਡਿਜਾਇਨ ਨੂੰ ਆਖੀਰੀ ਰੂਪ ਦੇਣ 'ਤੇ ਵੀ ਚਰਚਾ ਕੀਤੀ ਗਈ।

ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਵਧੀਆ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣਾ ਹੈ। ਇਸੀ ਸੋਚ ਦੇ ਤਹਿਤ ਹਰਿਆਣਾ ਸਰਕਾਰ ਵੱਲੋਂ ਖੇਡ ਵਿਭਾਗ ਰਾਹੀਂ ਪੂਰੇ ਸੂਬੇ ਦੇ ਖੇਡ ਸਟੇਡੀਅਮਾਂ ਦੀ ਮੁਰੰਮਤ ਅਤੇ ਕਾਇਆਕਲਪ ਲਈ 114 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇੰਨ੍ਹਾਂ ਵਿੱਚੋਂ ਕਈ ਥਾਵਾਂ 'ਤੇ ਕੰਮ ਸ਼ੁਰੂ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਦਸਿਆ ਕਿ ਖੇਡ ਮੈਦਾਨਾਂ ਦੀ ਜੋ ਗੇ੍ਰਡਿੰਗ ਕੀਤੀ ਗਈ ਹੈ, ਉਸ ਵਿੱਚ ਹੋਰ ਵੱਧ ਸੁਧਾਰ ਲਿਆਉਣ ਲਈ ਡੀਐਸਸੀ (ਡਿਸਟ੍ਰਿਕ ਸਪੋਰਸਟ ਕੌਂਸਲ) ਤੋਂ ਵੱਧ ਸਰੋਤ ਖਰਚ ਕੀਤੇ ਜਾਣਗੇ, ਜਿਸ ਦੀ ਵਿਸਤਾਰ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ।

ਖੇਡ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਆਪਣੇ-ਆਪਣੇ ਨਿਰਧਾਰਿਤ ਜਿਲ੍ਹਿਆਂ ਦੇ ਸਟੇਡੀਅਮਾਂ ਦਾ ਮਹੀਨੇ ਵਿੱਚ ਘੱਟ ਤੋਂ ਘੱਟ ਦੋ ਵਾਰ ਅਚਾਨਕ ਨਿਰੀਖਣ ਕਰਣਗੇ। ਨਿਰੀਖਣ ਦੌਰਾਨ ਸਾਹਮਣੇ ਆਉਣ ਵਾਲੀ ਕਮੀਆਂ ਨੂੰ ਸਮੇਂਬੱਧ ਢੰਗ ਨਾਲ ਦੂਰ ਕੀਤਾ ਜਾਵੇਗਾ ਅਤੇ ਇਸ ਦੇ ਲਈ ਸਬੰਧਿਤ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਖੇਡ ਢਾਂਚੇ ਦੀ ਨਿਯਮਤ ਨਿਗਰਾਨੀ ਨਾਲ ਹੀ ਜਮੀਨੀ ਪੱਧਰ 'ਤੇ ਮੌਜੂਦਾ ਸੁਧਾਰ ਸੰਭਵ ਹਨ।

ਉਨ੍ਹਾਂ ਨੇ ਕਿਹਾ ਕਿ ਅਗਾਮੀ ਬਜਟ ਵਿੱਚ ਖੇਡਾਂ ਲਈ ਹੋਰ ਵੱਧ ਫੰਡ ਦਾ ਪ੍ਰਾਵਧਾਨ ਕੀਤਾ ਜਾਵੇਗਾ, ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹੋਰ ਵੱਧ ਮੈਡਲ ਜਿੱਤ ਕੇ ਦੇਸ਼ ਤੇ ਹਰਿਆਣਾ ਦਾ ਨਾਮ ਰੋਸ਼ਨ ਕਰ ਸਕਣ।ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਕੁੜੀਆਂ ਲਗਾਤਾਰ ਦੇਸ਼ ਅਤੇ ਵਿਦੇਸ਼ ਵਿੱਚ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਖਿਡਾਰੀਆਂ ਦੇ ਪੱਧਰ ਵਿੱਚ ਸੁਧਾਰ ਲਈ ਖੇਡ ਨਰਸਰੀਆਂ ਅਹਿਮ ਕੜੀ ਹਨ। 

ਇਸੀ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਡ ਨਰਸਰੀਆਂ ਵਿੱਚ ਬਿਹਤਰ ਸਹੂਲਤਾਂ ਦੇਣ ਲਈ ਖੇਡ ਵਿਭਾਗ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ਵਿੱਚ ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੈ ਸਿੰਘ ਦਹੀਆ, ਖੇਡ ਵਿਭਾਗ ਦੇ ਨਿਦੇਸ਼ਕ ਸ੍ਰੀ ਪਾਰਥ ਗੁਪਤਾ, ਸਪੋਰਟਸ ਯੂਨੀਵਰਸਿਟੀ, ਰਾਈ (ਸੋਨੀਪਤ) ਦੇ ਵਾਇਸ ਚਾਂਸਲਰ ਸ੍ਰੀ ਅਸ਼ੋਕ ਕੁਮਾਰ ਤੇ ਹੋਰ ਅਧਿਕਾਰੀ ਮੋਜੂਦ ਰਹੇ।

 

Tags: Gaurav Gautam , Haryana , Bharatiya Janata Party , BJP , BJP Haryana , Tau Devi Lal Stadium , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD