Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) 2.0 ਤਹਿਤ ਪੰਜਾਬ ਸਰਕਾਰ ਵੱਲੋਂ ਹਰ ਲਾਭਪਾਤਰੀ ਨੂੰ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਪ੍ਰਵਾਨਗੀ-ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 03 Jan 2026

Last updated on: Jan 03, 2026, 16:39 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲਾਭਪਾਤਰੀ ਨੂੰ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਨੇ ਲਾਭਪਾਤਰੀਆਂ ਨੂੰ ਨਵੇਂ ਸਾਲ ਤੇ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਸਹਾਇਤਾ ਮਿਲਣ ਦੀ ਵੀ ਵਧਾਈ ਦਿਤੀ। ਹਲਕਾ ਵਿਧਾਇਕ ਨੇ ਦੱਸਿਆ ਕਿ ਇਕੱਲੇ ਹਲਕਾ ਸਮਾਣਾ ਅੰਦਰ 1000 ਦੇ ਕਰੀਬ ਲੋੜਵੰਦਾਂ ਨੂੰ ਆਪਣੇ ਮਕਾਨ ਬਣਾਉਣ ਲਈ ਸਹਾਇਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਲੋੜਵੰਦ ‌‌ਵਿਅਕਤੀ ਲਈ ਸਿਰ ਦੀ ਛੱਤ ਮਿਲ ਜਾਵੇ ਤਾਂ ਉਸ ਲਈ ਬਹੁਤ ਵੱਡੀ ਸਹਾਇਤਾ ਹੋ ਜਾਂਦੀ ਹੈ ਅਤੇ ਇਹ ਕਾਰਜ ਕਰਕੇ ਪੰਜਾਬ ਸਰਕਾਰ ਨੇ ਲੋੜਵੰਦਾਂ ਦੀ ਬਾਂਹ ਫੜੀ ਹੈ। 

ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕਿਸੇ ਸਿਫ਼ਾਰਸ਼ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਕਾਰਜ ਬਿਨ੍ਹਾਂ ਕਿਸੇ ਵਿਤਕਰੇ ਦੇ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦਾ ਲਾਭ ਦੇਣ ਦੇ ਕੀਤੇ ਗਏ ਫੈਸਲੇ ਨੂੰ ਲੋਕ ਪੱਖੀ ਤੇ ਅਹਿਮ ਫੈਸਲਾ ਦੱਸਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਦਾ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ  65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਦੇਵ ਸਿੰਘ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕੌਂਸਲਰ ਸਹਿਬਾਨ ਸਮੇਤ ਗੋਪਾਲ ਕ੍ਰਿਸ਼ਨ, ਸ਼ੰਕਰ ਜਿੰਦਲ, ਦੀਪਕ ਵਧਵਾ, ਰਣਜੀਤ ਸਿੰਘ ਰਾਣਾ ਮਿਆਲਾ, ਸੁਨੈਨਾ ਮਿੱਤਲ, ਰਾਜ ਕੁਮਾਰ, ਵਿਸ਼ਾਲ ਜਿੰਦਲ, ਸੰਦੀਪ ਲੂੰਬਾ, ਸੰਜੇ ਮੰਤਰੀ, ਸੰਜੇ ਸਾਹਨੀ, ਅਨਿਲ ਗੋਇਲ, ਵਿਕਾਸ ਵਰਮਾ, ਸੁਰਜੀਤ ਦਹੀਆ, ਪਾਰਸ ਸ਼ਰਮਾ, ਅਮਿਤ ਧਾਲੀਵਾਲ, ਰਵਿੰਦਰ ਸੋਹਲ, ਰਵੀ ਰੰਧਾਵਾ, ਰੰਮੀ ਸ਼ਰਮਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD