Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਪਾਲ ਸਿੰਘ ਚੀਮਾ ਦਾ ਵਨ-ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਵਧਾਉਣ ਲਈ ਧੰਨਵਾਦ

ਵਪਾਰੀਆਂ ਨੂੰ 31 ਮਾਰਚ ਤੱਕ ਵਧਾਈ ਗਈ ਮਿਆਦ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸੰਗਰੂਰ , 03 Jan 2026

Last updated on: Jan 05, 2026, 11:29 IST

ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਭਾਈਚਾਰੇ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਨ-ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ–2025 ਨੂੰ 31 ਮਾਰਚ 2026 ਤੱਕ ਵਧਾਉਣ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ ਅਤੇ ਇਸਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਹਿਤੈਸ਼ੀ ਕਦਮ ਕਰਾਰ ਦਿੱਤਾ ਹੈ।ਸੂਬੇ ਭਰ ਦੇ ਵਪਾਰੀਆਂ ਦੀ ਤਰਫ਼ੋਂ ਧੰਨਵਾਦ ਪ੍ਰਗਟ ਕਰਦਿਆਂ, ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦਾ ਵਪਾਰੀ ਭਾਈਚਾਰੇ ਨਾਲ ਜੁੜੇ ਲੰਮੇ ਸਮੇਂ ਤੋਂ ਲਟਕੇ ਟੈਕਸ ਸੰਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਸੰਵੇਦਨਸ਼ੀਲ ਅਤੇ ਵਿਆਵਹਾਰਿਕ ਦ੍ਰਿਸ਼ਟੀਕੋਣ ਅਪਣਾਉਣ ਲਈ ਧੰਨਵਾਦ ਕੀਤਾ ਹੈ। 

ਉਹਨਾਂ ਕਿਹਾ ਕਿ ਇਸ ਸਬੰਧੀ ਵਪਾਰੀ ਭਾਈਚਾਰੇ ਦੀ ਮੰਗ ਪੰਜਾਬ ਸਰਕਾਰ ਤੱਕ ਪਹੁੰਚਾਈ ਗਈ ਸੀ ਤਾਂ ਜੋ ਵੱਧ ਤੋਂ ਵੱਧ ਵਪਾਰੀ ਵਰਗ ਇਸ ਦਾ ਲਾਭ ਲੈ ਸਕੇ।ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣਾ ਸੂਬਾ ਸਰਕਾਰ ਦੀ ਉਸ ਡੂੰਘੀ ਸਮਝ ਨੂੰ ਦਰਸਾਉਂਦਾ ਹੈ, ਜਿਸ ਤਹਿਤ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਖ਼ਾਸ ਕਰਕੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਭਾਰੀ "ਪਾਲਣਾ (ਕੰਪਲਾਇੰਸ) ਬੋਝ" ਅਤੇ ਪ੍ਰਕਿਰਿਆਤਮਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਜੀ.ਐੱਸ.ਟੀ. ਤੋਂ ਪਹਿਲਾਂ ਦੇ ਕਾਨੂੰਨਾਂ, ਜਿਵੇਂ ਕਿ ਵੈਟ ਅਤੇ ਕੇਂਦਰੀ ਵਿਕਰੀ ਕਰ (ਸੀ.ਐੱਸ.ਟੀ.) ਨਾਲ ਜੁੜੇ ਪੁਰਾਣੇ ਵਿਵਾਦਾਂ ਦਾ ਸਾਹਮਣਾ ਕਰ ਰਹੇ ਵਪਾਰਾਂ ਲਈ ਵੱਡੀ ਰਾਹਤ ਵਜੋਂ ਸਾਹਮਣੇ ਆਈ ਹੈ।ਸ਼੍ਰੀ ਠਾਕੁਰ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ 31 ਮਾਰਚ 2026 ਤੱਕ ਵਧਾਉਣ ਦਾ ਫੈਸਲਾ ਪੰਜਾਬ ਸਰਕਾਰ ਦੀ ਵਪਾਰ-ਹਿਤੈਸ਼ੀ ਮਾਹੌਲ ਬਣਾਉਣ ਅਤੇ ਸਵੈੱਛਿਕ ਪਾਲਣਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਵਿਆਜ, ਜੁਰਮਾਨਿਆਂ ਅਤੇ ਯੋਗ ਟੈਕਸ ਰਕਮ ’ਤੇ ਦਿੱਤੀਆਂ ਗਈਆਂ ਵੱਡੀਆਂ ਛੂਟਾਂ ਨਾਲ ਵਪਾਰੀਆਂ ਵਿੱਚ ਭਰੋਸਾ ਵਧਿਆ ਹੈ ਅਤੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਬਕਾਇਆ ਮਾਮਲੇ ਨਿਪਟਾਉਣ ਲਈ ਅੱਗੇ ਆਉਣ ਦੀ ਪ੍ਰੇਰਣਾ ਮਿਲੀ ਹੈ।” ਚੇਅਰਮੈਨ ਨੇ ਅੱਗੇ ਕਿਹਾ ਕਿ ਸਕੀਮ ਅਧੀਨ ਮਿਲੀਆਂ ਅਰਜ਼ੀਆਂ ਦੀ ਵੱਡੀ ਗਿਣਤੀ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਵਪਾਰੀ ਭਾਈਚਾਰੇ ਦੇ ਭਰੋਸੇ ਨੂੰ ਸਪਸ਼ਟ ਕਰਦੀ ਹੈ। 

ਉਨ੍ਹਾਂ ਨੇ ਦੱਸਿਆ ਕਿ ਮਿਆਦ ਵਧਣ ਨਾਲ ਬਾਕੀ ਯੋਗ ਵਪਾਰੀ ਆਪਣੇ ਟੈਕਸ ਬਕਾਇਆ ਦੀ ਢੁਕਵੀਂ ਸਮੀਖਿਆ ਕਰ ਸਕਣਗੇ ਅਤੇ ਬਿਨਾਂ ਕਿਸੇ ਬੇਵਜ੍ਹਾ ਦਬਾਅ ਦੇ ਇਸ ਇਕਮੁਸ਼ਤ ਮੌਕੇ ਦਾ ਲਾਭ ਉਠਾ ਸਕਣਗੇ।ਸ਼੍ਰੀ ਅਨਿਲ ਠਾਕੁਰ ਨੇ ਪੰਜਾਬ ਦੇ ਸਾਰੇ ਵਪਾਰੀਆਂ, ਉਦਯੋਗਪਤੀਆਂ ਅਤੇ ਚਾਵਲ ਮਿੱਲ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਧਾਈ ਗਈ ਮਿਆਦ ਦਾ ਸਮਝਦਾਰੀ ਅਤੇ ਸਦਭਾਵਨਾ ਨਾਲ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ਅੰਦਰ ਓ.ਟੀ.ਐੱਸ. ਸਕੀਮ ਅਧੀਨ ਸ਼ਾਮਲ ਹੋਣ। 

ਉਨ੍ਹਾਂ ਨੇ ਕਿਹਾ, “ਇਹ ਬਕਾਇਆ ਰਕਮਾਂ ਨਿਪਟਾਉਣ, ਭਵਿੱਖੀ ਮੁਕੱਦਮੇਬਾਜ਼ੀ ਤੋਂ ਬਚਣ ਅਤੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਸਾਫ਼ ਤੇ ਸਪੱਸ਼ਟ ਵਹੀ ਨਾਲ ਕਰਨ ਦਾ ਸੁਨਹੀਰੀ ਮੌਕਾ ਹੈ। ਵਪਾਰੀ ਭਾਈਚਾਰੇ ਨੂੰ ਸਰਕਾਰ ਦੀ ਹਾ-ਪੱਖੀ ਨੀਤੀ ਨੂੰ ਸਮੇਂ ਸਿਰ ਭਾਗੀਦਾਰੀ ਅਤੇ ਪਾਲਣਾ ਲਈ ਅਪਣਾਉਣਾ ਚਾਹੀਦਾ ਹੈ।”ਸ਼੍ਰੀ ਠਾਕੁਰ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਪਾਰੀਆਂ ਪ੍ਰਤੀ ਪੂਰੇ ਸਮਰਥਨ ਨੂੰ ਦੁਹਰਾਉਂਦਿਆਂ ਕਿਹਾ ਕਿ ਕਮਿਸ਼ਨ ਸਕੀਮ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਸੁਚੱਜੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਵੇਗਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD