Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਪ੍ਰਮੁੱਖ ਏਜੰਡਾ: ਐਮ ਪੀ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Kulwant Singh

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Jan 2026

Last updated on: Jan 05, 2026, 11:33 IST

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (ਐਮ ਪੀ ਐਲ ਏ ਡੀ) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ਵਿੱਚ ਖੁੱਲ੍ਹੇ ਜਿਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ। 

ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਰੋਸ਼ਨੀ ਅਤੇ ਸੁਰੱਖਿਆ ਵਿੱਚ ਸੁਧਾਰ ਆਇਆ ਹੈ।ਇਸ ਮੌਕੇ ਸੰਬੋਧਨ ਕਰਦਿਆਂ, ਇੰਟਰ-ਯੂਨੀਵਰਸਿਟੀ ਬਾਸਕਟਬਾਲ ਦੇ ਗੋਲਡ ਮੈਡਲਿਸਟ ਰਹੇ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ। 

ਉਨ੍ਹਾਂ ਦੱਸਿਆ ਕਿ ਐਮ ਪੀ ਲੈਡ ਫੰਡ ਤਹਿਤ ਸ਼੍ਰੀ ਅੰਨਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਖੇਤਰ ਵਿੱਚ 2-3 ਵਾਲੀਬਾਲ ਮੈਦਾਨ, ਚਮਕੌਰ ਸਾਹਿਬ ਖੇਤਰ ਵਿੱਚ 2 ਬਾਸਕਟਬਾਲ ਗਰਾਊਂਡ ਅਤੇ ਖਿਜ਼ਰਾਬਾਦ ਵਿੱਚ ਇੱਕ ਬਾਸਕਟਬਾਲ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸੰਤੁਲਿਤ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਲੋਕ-ਹਿਤੈਸ਼ੀ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ਵਿੱਚ ਜੀਵਨ ਮਿਆਰ ਨੂੰ ਕਾਫ਼ੀ ਬਿਹਤਰ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3200 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 34 ਖੇਡ ਮੈਦਾਨ ਮੋਹਾਲੀ ਹਲਕੇ ਵਿੱਚ ਬਣਾਏ ਜਾਣਗੇ।

ਵਿਧਾਇਕ ਨੇ ਇਹ ਵੀ ਦੱਸਿਆ ਕਿ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਲਦ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇਗੀ।ਪਿੰਡ ਵਾਸੀਆਂ ਨੇ ਐਮ ਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਲੋਕ-ਭਲਾਈ ਕੰਮ ਲੋਕ ਅਰਪਿਤ ਕਰਨ ‘ਤੇ ਖੁਸ਼ੀ ਪ੍ਰਗਟ ਕੀਤੀ।

ਇਸ ਮੌਕੇ ਤੇ ਪਰਮਜੀਤ ਕੌਰ-ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ੍ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Kulwant Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD