Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 05 Jan 2026

Last updated on: Jan 06, 2026, 13:32 IST

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਰਮਲ ਸਿੰਘ ਇੱਕ ਨਿਰਸਵਾਰਥ, ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਨੇ ਕਦੇ ਵੀ ਕਿਸੇ ਲੋੜਵੰਦ ਭਾਵੇਂ ਉਹ ਉਨ੍ਹਾਂ ਦੇ ਪਿੰਡ ਦਾ ਹੋਵੇ ਜਾਂ ਇਲਾਕੇ ਦਾ, ਨੂੰ ਖ਼ਾਲੀ ਨਹੀਂ ਮੋੜਿਆ ਸੀ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਸਾਡੇ ਤੋਂ ਹੀਰਾ ਬੰਦਾ ਖੋਹ ਲਿਆ ਹੈ। ਜਰਮਲ ਸਿੰਘ ਵਰਗੇ ਲੋਕ ਅੱਜ-ਕੱਲ੍ਹ ਲੱਭੇ ਤੋਂ ਵੀ ਨਹੀਂ ਮਿਲਦੇ। 

ਸਾਫ਼-ਸੁਥਰੀ ਸ਼ਖ਼ਸੀਅਤ ਤੇ ਲੋਕਾਂ ਦੇ ਦਿਲ ‘ਚ ਵਸਣ ਵਾਲਾ ਵਿਅਕਤੀ ਹੀ ਤਿੰਨ ਵਾਰ ਸਰਪੰਚ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨੇਕ ਰੂਹ ਦਾ ਚਲਿਆ ਜਾਣਾ ਸਮਾਜ ਲਈ ਵੱਡਾ ਘਾਟਾ ਹੈ। ਇਸ ਘਟਨਾ ਪਿਛਲੇ ਅਪਰਾਧੀਆਂ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਕਾਨੂੰਨ-ਵਿਵਸਥਾ ਨੂੰ ਭੰਗ ਕਰਦਿਆਂ ਇਸ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਸਰਗਰਮੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਕਾਨੂੰਨ ਦੇ ਕਟਹਿਰੇ ਵਿੱਚ ਹੋਣਗੇ। ਸੂਬੇ ਵਿੱਚ ਗੈਂਗਸਟਰਵਾਦ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 10-15 ਸਾਲਾਂ ਦੌਰਾਨ ਤਤਕਾਲੀ ਸਰਕਾਰਾਂ ਦੇ ਕੁਸ਼ਾਸਨ ਅਤੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਨੇ ਇਹ ਹਾਲਾਤ ਪੈਦਾ ਕੀਤੇ ਹਨ। 

ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਵਾਦ ਨਾਂ ਦਾ ਇਹ ਕੋਹੜ ਪਿਛਲੇ ਦਹਾਕਿਆਂ ਦੌਰਾਨ ਪਾਲਿਆ ਅਤੇ ਫੈਲਾਇਆ ਗਿਆ। ਉਸ ਦੌਰ ਦੀ ਸਿਆਸੀ ਪੁਸ਼ਤਪਨਾਹੀ ਇਸ  ਖ਼ਤਰਨਾਕ ਵਰਤਾਰੇ ਨੂੰ ਐਨੇ ਵੱਡੇ ਪੱਧਰ ’ਤੇ ਵਧਣ ਦੇਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕਿਹਾ ਕਿ ਸਾਡੀ ਸਰਕਾਰ ਜਾਂ ਪਾਰਟੀ ਵਿੱਚ ਕੋਈ ਵੀ ਵਿਅਕਤੀ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਅਪਰਾਧੀਆਂ ਦੀ ਸਰਪ੍ਰਸਤੀ ਨਹੀਂ ਕਰਦਾ। 

ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਜਿਹੇ ਤੱਤਾਂ ਲਈ ਰਾਜਸੀ ਸੁਰੱਖਿਆ ਦੀ ਪ੍ਰਣਾਲੀ ਪੂਰੀ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਅਪਰਾਧ-ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮਾਨ ਸਰਕਾਰ ਗੈਂਗਸਟਰਵਾਦ ਅਤੇ ਗੁੰਡਾਗਰਦੀ ਦੀ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮਿਸ਼ਨ ਵਿੱਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ। 

ਅਸੀਂ ਰਾਜ ਵਿੱਚ ਅਪਰਾਧੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕਰ ਰਹੇ ਹਾਂ, ਦੂਜੇ ਰਾਜਾਂ ਜਾਂ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ, ਜਿਨਾਂ ਦੇ ਇਸ਼ਾਰੇ ਤੇ ਇੱਥੇ ਅਪਰਾਧਿਕ ਗਤੀਵਿਧੀਆਂ ਹੁੰਦੀਆਂ ਹਨ, ਵੀ ਵੱਡੀ ਚੁਣੌਤੀ ਹਨ। ਉਨ੍ਹਾਂ  ਨੇ  ਵਿਦੇਸ਼ਾਂ ਵਿੱਚ ਸਰਗਰਮ ਅਜਿਹੇ ਭਗੌੜਿਆਂ ਦੀ ਹਵਾਲਗੀ ਵਿੱਚ ਕੇਂਦਰ ਸਰਕਾਰ ਨੂੰ ਹੋਰ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਗੁਜਰਾਤ ਦੀ ਜੇਲ੍ਹ ਵਿੱਚ ਬੈਠਾ ਬਿਸ਼ਨੋਈ ਵਰਗਾ ਗੈਂਗਸਟਰ, ਜਾਂ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ ਭਾਰਤ ਵਿੱਚ ਵਾਰਦਾਤਾਂ ਕਰਵਾਉਂਦੇ ਹਨ, ਤਾਂ ਕੇਂਦਰ ਸਰਕਾਰ ਦੀ ਭੂਮਿਕਾ ਸਭ ਤੋਂ ਅਹਿਮ ਹੋ ਜਾਂਦੀ ਹੈ। 

ਸਾਨੂੰ ਇਨ੍ਹਾਂ ਅਪਰਾਧੀਆਂ ਦੇ ਅੰਤਰਰਾਸ਼ਟਰੀ ਸਬੰਧਾਂ ਨੂੰ ਤੋੜਨ ਲਈ ਕੇਂਦਰ ਦੇ ਪੂਰੇ ਅਤੇ ਬੇਰੋਕ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸਰਪੰਚ ’ਤੇ ਹਮਲਾ ਨਹੀਂ ਹੈ ਸਗੋਂ ਸੂਬੇ ਦੀ ਅਮਨ ਸ਼ਾਂਤੀ ’ਤੇ ਹਮਲਾ ਹੈ। ਰਾਜ ਸਰਕਾਰ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਇਸ ਅਪਰਾਧ ਅਤੇ ਹਿੰਸਾ ਦੇ ਇਸ ਵਿਸ਼ਾਲ ਨੈੱਟਵਰਕ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਨਹੀਂ ਖੜ੍ਹਾ ਕਰਦੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD