Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਰਾਜਪੁਰਾ ਵਿੱਚ ਹੈਲਥ ਤੇ ਵੈਲਨੈਸ ਸੈਂਟਰ ਦੇ ਕੰਮ ਦੀ ਸ਼ੁਰੂਆਤ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ/ ਭਵਾਨੀਗੜ੍ਹ , 05 Jan 2026

Last updated on: Jan 06, 2026, 13:50 IST

ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਰਾਜਪੁਰਾ ਵਿਖੇ ਕਰੀਬ 35 ਲੱਖ ਰੁਪਏ ਨਾਲ ਤਿਆਰ ਹੋਣ ਵਾਲੇ ਹੈਲਥ ਤੇ ਵੈਲਨੈਸ ਸੈਂਟਰ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਉਦਘਾਟਨੀ ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਦੀ ਵੱਡੀ ਹਾਜ਼ਰੀ ਨੇ ਇਸ ਗੱਲ ਦਾ ਪ੍ਰਮਾਣ ਦਿੱਤਾ ਕਿ ਇਸ ਸਿਹਤ ਕੇਂਦਰ ਦੀ ਸਥਾਪਨਾ ਪਿੰਡ ਲਈ ਕਿੰਨੀ ਮਹੱਤਵਪੂਰਨ ਅਤੇ ਲੰਬੇ ਸਮੇਂ ਤੋਂ ਲੋੜੀਂਦੀ ਸੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਸਰੂਟ ਲੈਵਲ 'ਤੇ ਗੁਣਵੱਤਾ-ਯੁਕਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪੁਰਾ ਵਰਗੇ ਪਿੰਡਾਂ ਵਿੱਚ ਨਵੇਂ ਹੈਲਥ ਤੇ ਵੈਲਨੈਸ ਸੈਂਟਰ ਖੁੱਲ੍ਹਣ ਨਾਲ ਲੋਕਾਂ ਨੂੰ ਛੋਟੇ–ਮੋਟੇ ਇਲਾਜ, ਰੋਗਾਂ ਦੀ ਜਾਂਚ ਅਤੇ ਦਵਾਈਆਂ ਲਈ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਪ੍ਰੋਜੈਕਟ ਸਮੇਂ-ਸਮੇਂ ਤੇ ਚੱਲਣ ਵਾਲੀਆਂ ਸਰਕਾਰੀ ਹੈਲਥ ਮੁਹਿੰਮਾਂ ਜਿਵੇਂ ਟੀਕਾਕਰਨ, ਐਨੀਮੀਆ ਰੋਕਥਾਮ, ਮਾਤਾ–ਬੱਚਾ ਸਿਹਤ, ਅਤੇ ਬਜ਼ੁਰਗਾਂ ਦੀ ਸਿਹਤ ਸੰਭਾਲ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗਾ।ਹਲਕਾ ਵਿਧਾਇਕ ਨੇ ਕਿਹਾ ਕਿ ਸਿਹਤ ਸੇਵਾਵਾਂ ਦੀ ਮਜ਼ਬੂਤੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਉਹ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਇਸੇ ਤਰ੍ਹਾਂ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮੇਂ-ਸਿਰ, ਇਮਾਨਦਾਰੀ ਅਤੇ ਮਿੱਠੇ ਸੁਭਾਵ ਨਾਲ ਇਲਾਜ ਮੁਹੱਈਆ ਕਰਵਾਇਆ ਜਾਵੇ।

ਪਿੰਡ ਵਾਸੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਿਹਤ ਸਹੂਲਤ ਬਣਨ ਨਾਲ ਪਿੰਡ ਦੀ ਕਈ ਸਾਲਾਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਹਤ ਕੇਂਦਰ ਪਿੰਡ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗਾ।ਉਦਘਾਟਨ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਆਸ਼ਾ ਵਰਕਰਾਂ, ਆਂਗਣਵਾੜੀ ਸਟਾਫ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਨਾਗਰਿਕ ਮੌਜੂਦ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD