Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਸਾਡਾ ਮੁੱਢਲਾ ਫਰਜ਼ : ਚੇਅਰਮੈਨ ਰਿੰਟੂ

170 ਦਿਵਿਆਂਗ ਵਿਅਕਤੀਆਂ ਨੂੰ ਕਰੀਬ 28 ਲੱਖ ਦੇ ਵੰਡੇ ਸਹਾਇਕ ਉਪਕਰਣ

Karamjit Singh Rintu, Chairman Improvement Trust Amritsar, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 05 Jan 2026

Last updated on: Jan 06, 2026, 13:57 IST

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ  ਸਰਕਾਰੀ ਪਹਿਲ ਸਕੂਲ ਰਿਸੋਰਸ ਸੈਂਟਰ ਕਰਮਪੁਰਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ: ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਮੈਂ ਇਨਾਂ ਲੋੜਵੰਦਾਂ ਦੇ ਕੰਮ ਆ ਸਕਿਆਂ ਹਾਂ। 

ਉਨਾਂ ਕਿਹਾ ਕਿ ਅੱਜ ਇਨਾਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ।  ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਸਾਡਾ ਮੁੱਢਲਾ ਫਰਜ਼ ਹੈ ਅਤੇ ਇਹ ਸਾਡੇ ਸਮਾਜ ਦਾ ਇਕ ਅਹਿਮ ਹਿੱਸਾ ਹਨ।

ਉਨਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ 170 ਦਿਵਿਆਂਗ ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਪਹਿਲ ਸਕੂਲ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 302 ਉਪਕਰਨ ਜੋ ਕਿ  ਕਰੀਬ 28 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ।

ਸ: ਰਿੰਟੂ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 28 ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈਸਾਈਕਲ, 34 ਵਿਅਕਤੀਆਂ ਨੂੰ ਟ੍ਰਾਈਸਾਈਕਲ, 40 ਵਿਅਕਤੀਆਂ ਨੂੰ ਵਹੀਲ ਚੇਅਰ, 4 ਵਿਅਕਤੀਆਂ ਨੂੰ ਸੀਪੀ. ਚੇਅਰ, 48 ਵਿਅਕਤੀਆਂ ਨੂੰ ਟੀ.ਐਲ.ਐਮ. ਕਿਡਜ਼, 32 ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, 50 ਵਿਅਕਤੀਆਂ ਨੂੰ ਬੈਸਾਖੀਆਂ, 4 ਵਿਅਕਤੀਆਂ ਨੂੰ ਵਿਜ਼ੂਐਲ ਕਿੱਟ, 6 ਵਿਅਕਤੀਆਂ ਨੂੰ ਵਾਕਿੰਗ ਸਟਿੱਕ, 13 ਵਿਅਕਤੀਆਂ ਨੂੰ ਵਾਕਰ, 13 ਵਿਅਕਤੀਆਂ ਨੂੰ ਰੋਲੇਟਰ, 15 ਵਿਅਕਤੀਆਂ ਨੂੰ ਕੁਸ਼ਨ, 1 ਵਿਅਕਤੀ ਨੂੰ ਟੇਟਰਾਪੋਡ ਅਤੇ 14 ਵਿਅਕਤੀਆਂ ਨੂੰ ਆਰਟੀਫਿਸ਼ੀਅਲ ਅੰਗ ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ: ਕਮਲਜੀਤ ਸਿੰਘ, ਕੌਂਸਲਰ ਹਰਪਨ ਔਜਲਾ, ਪ੍ਰੈਜਿਡੈਂਟ ਸਪੈਸ਼ਲ ਓਲੰਪਿਕ ਸ: ਕਮਲਜੀਤ ਸਿੰਘ ਗਿੱਲ, ਚੇਅਰਮੈਨ ਅੰਮ੍ਰਿ ਪਵਿਰਵਾਰ ਸ: ਗੁਰਮਹਿੰਦਰ ਸਿੰਘ, ਨੋਟਲ ਇੰਚਾਰਜ ਸ: ਧਰਮਿੰਦਰ ਸਿੰਘ, ਸ: ਪਰਮਿੰਦਰ ਸਿੰਘ ਕਡਿਆਲ, ਸੁਖਰਾਜ ਸਿੰਘ, ਮੇਜ਼ਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਿਵਿਆਂਗ ਵਿਅਕਤੀ ਹਾਜ਼ਰ ਸਨ।ਇਸ ਮੌਕੇ ਨੋਡਲ ਇੰਚਾਰਜ ਸ: ਧਰਮਿੰਦਰ ਸਿੰਘ ਨੇ ਦੱਸਿਆ ਕਿ 6 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਵਿਖੇ ਲੋੜਵੰਦਾਂ  ਨੂੰ ਸਹਾਇਕ ਉਪਕਰਨ ਵੰਡੇ ਜਾਣਗੇ।

 

Tags: Karamjit Singh Rintu , Chairman Improvement Trust Amritsar , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD