Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

10 ਲੱਖ ਦੇ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ "ਆਪ" ਸਰਕਾਰ : ਮਨੋਰੰਜਨ ਕਾਲੀਆ

1 ਲੱਖ ਦਾ ਪ੍ਰੀਮੀਅਮ ਅਦਾ ਕਰਕੇ 10 ਲੱਖ ਰੁਪਏ ਦਾ ਬੀਮਾ ਦੱਸਕੇ ਸੂਬੇ ਦੇ ਲੋਕਾਂ ਨਾਲ ਕੀਤਾ ਜਾ ਰਿਹਾ ਧ੍ਰੋਹ

Vineet Joshi, Bharatiya Janata Party, BJP, BJP Punjab, Manoranjan Kalia

Web Admin

Web Admin

5 Dariya News

ਚੰਡੀਗੜ੍ਹ , 05 Jan 2026

Last updated on: Jan 06, 2026, 14:07 IST

ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਘੋਸ਼ਣਾ ਝੂਠ ਦਾ ਇਕ ਪੁਲਿੰਦਾ ਹੈ ਜਿਹਦੇ ਰਾਹੀਂ ਪੰਜਾਬੀਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਕਿਉਂਕਿ ਪੰਜਾਬ ਸਰਕਾਰ ਬੀਮਾ ਕੰਪਨੀ ਨੂੰ ਸਿਰਫ ਇਕ ਲੱਖ ਰੁਪਏ ਇਨਸ਼ੋਰੈਂਸ ਦਾ ਪ੍ਰੀਮੀਅਮ ਅਦਾ ਕਰ ਰਹੀ ਹੈ । ਜਦ ਸਰਕਰ ਇਕ ਲੱਖ ਦੀ ਇਨਸ਼ੋਰੈਂਸ ਦੇ ਪੈਸੇ ਕੰਪਨੀ ਨੂੰ ਦੇ ਰਹੀ ਹੈ ਤਾਂ ਕੰਪਨੀ 10 ਲੱਖ ਦਾ ਬੀਮਾ ਕਿਵੇਂ ਦੇਵੇਗੀ। ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ, ਸਾਬਕਾ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮੰਨੋਰੰਜਨ ਕਾਲੀਆ ਦਾ । ਇਸ ਮੌਕੇ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਹਾਜ਼ਰ ਸਨ।

ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਤਹਿਤ 3 ਕਰੋੜ ਦੀ ਆਬਾਦੀ ਲਈ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਲਈ ਯੂਨਾਈਟਡ ਇੰਡੀਆ ਇਨਸ਼ੋਰੈਂਸ ਕੰਪਨੀ ਨੂੰ 1 ਲੱਖ ਰੁਪਏ ਦਾ ਪ੍ਰੀਮੀਅਮ ਪੰਜਾਬ ਸਰਕਾਰ ਵਲੋਂ ਅਦਾ ਕੀਤਾ ਜਾਵੇਗਾ, ਜਦਕਿ ਬਾਕੀ ਦੀ ਰਕਮ ਦਾ ਭਾਰ ਸਟੇਟ ਹੈਲਥ ਏਜੰਸੀ ‘ਤੇ ਪਾਇਆ ਹੈ, ਜਿਹਦਾ ਮਤਲਬ ਹੈ ਕਿ ਸੂਬੇ ਦੇ ਖਜ਼ਾਨੇ ਤੇ ਪਾਇਆ ਗਿਆ। 

ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਸਰਕਾਰ ਕੋਲ ਬੁਢਾਪਾ ਤੇ ਵਿਧਵਾ ਪੈਨਸ਼ਨ ਦੇਣ ਲਈ ਪੈਸਾ ਨਹੀਂ, ਤਾਂ ਸੁਬੇ ਦੇ ਖਜ਼ਾਨੇ ਤੋਂ ਇਨਾ ਵੱਡਾ ਖਰਚਾ ਕਿਵੇਂ ਕਰੇਗੀ?ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਅੱਜ 4 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਹੇਠਾਂ ਦੱਬਿਆ ਹੋਇਆ ਹੈ ਅਤੇ ਪ੍ਰਤੀ ਵਿਅਕਤੀ ਕਰਜ਼ਾ 1 ਲੱਖ 23 ਹਜ਼ਾਰ 274 ਰੁਪਏ ਤੱਕ ਪਹੁੰਚ ਚੁੱਕਾ ਹੈ। ਜੀਐਸਟੀ ਵਿਚੋਂ ਸੂਬੇ ਦਾ 40.35 ਫ਼ੀਸਦੀ ਹਿੱਸਾ ਘਟ ਚੁੱਕਾ ਹੈ।

ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਦਾ 10,500 ਕਰੋੜ ਰੁਪਏ ਤੋਂ ਵੱਧ ਬਕਾਇਆ ਪਿਆ ਹੈ, ਤਾਂ ਸਮਝ ਤੋਂ ਪਰੇ ਹ ਕਿ ਸੂਬਾ ਸਰਕਾਰ ਖਜ਼ਾਨੇ ਤੋਂ ਲੋਕਾਂ ਦੇ ਇਲਾਜ ਤੇ ਪੈਸੇ ਕਿਵੇਂ ਦੇਵੇਗੀ।ਮਨੋਰੰਜਨ ਕਾਲੀਆ ਨੇ ਕਿਹਾ ਕਿ “ਆਪ” ਸਰਕਾਰ ਦੀ ਇਹ ਯੋਜਨਾ ਸਿਹਤ ਸੇਵਾ ਨਹੀਂ, ਸਗੋਂ ਖਾਲੀ ਲਾਰਿਆਂ ਅਤੇ ਗਲਤ ਦਾਅਵਿਆਂ ਦਾ ਪੁਲਿੰਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਹੁਣ ਸੱਚ ਸਮਝ ਚੁੱਕੇ ਹਨ ਅਤੇ ਸਰਕਾਰ ਨੂੰ ਇਸ ਧੋਖੇਬਾਜ਼ੀ ਦਾ ਹਿਸਾਬ ਦੇਣਾ ਪਵੇਗਾ।

 

Tags: Vineet Joshi , Bharatiya Janata Party , BJP , BJP Punjab , Manoranjan Kalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD