Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਲਗਾਤਾਰ ਦੂਜੇ ਦਿਨ ਵੀ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪੱਟੀ/ਤਰਨ ਤਾਰਨ , 06 Jan 2026

Last updated on: Jan 07, 2026, 11:48 IST

ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ।

ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹੀ ਵਿਕਾਸ ਕੀਤਾ ਸੀ ਅਤੇ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਛੱਡਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿੱਚ ਦਹਾਕਿਆਂ ਤੋਂ ਪੈਡਿੰਗ ਪਏ ਕੰਮਾਂ ਨੂੰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ ਇਹ ਕਈ ਦਹਾਕਿਆਂ ਤੋਂ ਟੁੱਟੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਦੁੱਖ ਤਕਲੀਫ਼ ਤੋਂ ਭਲੀਭਾਂਤ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਮਾਨ ਸਰਕਾਰ ਵੱਲੋਂ ਲੋਕ ਹਿੱਤ ਦੇ ਕਾਰਜ ਪਹਿਲ ਦੇ ਅਧਾਰ 'ਤੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ।

ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿਲੋਂ, ਸੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਐਡਵੋਕੇਟ ਮਨਦੀਪ ਸਿੰਘ ਭੁੱਲਰ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਮੁਹਤਬਰ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD