Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਅਭਿਜੀਤ ਕਪਲਿਸ਼ ਨੇ ਕੀਤੀ ਅਹਿਮ ਮੀਟਿੰਗ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 06 Jan 2026

Last updated on: Jan 07, 2026, 12:24 IST

ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਾ ਮਾਘੀ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਵਾਲਾ ਸਮਾਗਮ ਵੀ ਹੈ, ਜਿਸ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ, ਸੁਚਾਰੂ ਅਤੇ ਆਪਸੀ ਤਾਲਮੇਲ ਨਾਲ ਪੂਰੀਆਂ ਕੀਤੀਆਂ ਜਾਣ।

ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ

ਐਸ ਐਸ ਪੀ ਨੇ ਦੱਸਿਆ ਕਿ ਮੇਲੇ ਦੌਰਾਨ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ,ਵੱਖ-ਵੱਖ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ, ਟ੍ਰੈਫ਼ਿਕ ਪ੍ਰਬੰਧਾਂ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ,ਪਾਰਕਿੰਗ ਸਥਲਾਂ, ਡਾਇਵਰਸ਼ਨ ਅਤੇ ਐਮਰਜੈਂਸੀ ਰੂਟ ਪਹਿਲਾਂ ਤੋਂ ਨਿਸ਼ਚਿਤ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਦਿੱਤੀਆਂ ਮੁੱਖ ਹਦਾਇਤਾਂ

ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਨਗਰ ਕੌਂਸਲ ਮੇਲਾ ਖੇਤਰ ਅਤੇ ਆਲੇ-ਦੁਆਲੇ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ,ਅਸਥਾਈ ਸ਼ੌਚਾਲਿਆਂ ਦੀ ਵਿਵਸਥਾ, ਕੂੜਾ ਇਕੱਠਾ ਕਰਨ ਅਤੇ ਨਿਯਮਿਤ ਨਿਸ਼ਕਾਸ਼ਨ,ਪੀਣ ਵਾਲੇ ਪਾਣੀ ਦੇ ਸਾਫ਼ ਅਤੇ ਸੁਚਾਰੂ ਪ੍ਰਬੰਧ ਕਰਨਗੇ।

ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਮੇਲਾ ਸਥਲ ਤੱਕ ਪਹੁੰਚ ਵਾਲੀਆਂ ਸੜਕਾਂ ਦੀ ਮੁਰੰਮਤ, ਟੁੱਟੀਆਂ ਸੜਕਾਂ, ਗੱਡੇ ਅਤੇ ਫੁੱਟਪਾਥਾਂ ਦੀ ਤੁਰੰਤ ਮਰੰਮਤ, ਅਸਥਾਈ ਪੁਲ ਅਤੇ ਬੈਰੀਕੇਡਿੰਗ ਦੀ ਤਿਆਰੀ ਕਰਨਗੇ। ਉਨ੍ਹਾਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਾ ਖੇਤਰ ਵਿੱਚ ਲਗਾਤਾਰ ਬਿਜਲੀ ਸਪਲਾਈ, ਅਸਥਾਈ ਲਾਈਟਾਂ, ਹਾਈ ਮਾਸਟ ਲਾਈਟਾਂ ਦੀ ਸਥਾਪਨਾ, ਬੈਕਅਪ ਪ੍ਰਬੰਧ ਅਤੇ ਫਾਲਟ ਰਿਪੇਅਰ ਟੀਮਾਂ ਦੀ ਤਾਇਨਾਤੀ ਕੀਤੀ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕੈਂਪਾਂ ਦੀ ਸਥਾਪਨਾ,ਐਂਬੂਲੈਂਸਾਂ ਦੀ 24 ਘੰਟੇ ਉਪਲਬਧਤਾ, ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਦਵਾਈਆਂ ਦੀ ਪੂਰੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਵਾਟਰ ਸਪਲਾਈ ਅਤੇ ਸੈਨਿਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਪੀਣ ਯੋਗ ਪਾਣੀ ਦੀ ਸਪਲਾਈ, ਪਾਣੀ ਦੀ ਗੁਣਵੱਤਾ ਦੀ ਨਿਰੰਤਰ ਜਾਂਚ, ਸੀਵਰੇਜ ਅਤੇ ਨਿਕਾਸੀ ਪ੍ਰਬੰਧ ਆਦਿ ਦਾ ਧਿਆਨ ਰੱਖਿਆ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਅੱਗ ਬੁਝਾਉਂ ਵਾਹਨਾਂ ਦੀ ਤਾਇਨਾਤੀ, ਮੇਲਾ ਖੇਤਰ ਵਿੱਚ ਫਾਇਰ ਸੇਫ਼ਟੀ ਮਿਆਰਾਂ ਦੀ ਪਾਲਣਾ, ਐਮਰਜੈਂਸੀ ਸਥਿਤੀ ਲਈ ਤਿਆਰੀ, ਆਵਾਜਾਈ ਅਤੇ ਟ੍ਰੈਫ਼ਿਕ ਲਈ ਪਾਰਕਿੰਗ ਯੋਜਨਾ ਲਾਗੂ ਕਰਨੀ, ਬੱਸ ਸਟੈਂਡ ਅਤੇ ਆਰਜ਼ੀ ਬੱਸ ਰੂਟਾਂ ਦਾ ਪ੍ਰਬੰਧ, ਟ੍ਰੈਫ਼ਿਕ ਨਿਯੰਤਰਣ ਅਤੇ ਦਿਸ਼ਾ ਸੂਚਕ ਬੋਰਡ ਆਦਿ ਦਾ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਉਣ ਕਿ ਮੇਲਾ ਮਾਘੀ ਸ਼ਾਂਤੀਪੂਰਕ, ਸੁਰੱਖਿਅਤ ਅਤੇ ਸਫਲ ਢੰਗ ਨਾਲ ਆਯੋਜਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਸਡੀਐਮ ਮਲੋਟ ਜੁਗਰਾਜ ਸਿੰਘ ਕਾਹਲੋਂ, ਐਸਡੀਐਮ ਗਿੱਦੜਬਾਹਾ ਜਸਪਾਲ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD