Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਸਰਕਾਰ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮਿਆਰੀ, ਪਹੁੰਚਯੋਗ ਅਤੇ ਨਕਦੀ ਰਹਿਤ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Jan 2026

Last updated on: Jan 07, 2026, 13:10 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇੱਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਹਰ ਪਰਿਵਾਰ ਨੂੰ ਮਿਆਰੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਪ੍ਰਧਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। 

ਐਮ.ਐਮ.ਐਸ.ਵਾਈ. ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿਸਦਾ ਉਦੇਸ਼ ਆਮ ਆਦਮੀ ਦੇ ਮੋਢਿਆਂ ਤੋਂ ਡਾਕਟਰੀ ਇਲਾਜ ਦੇ ਵਿੱਤੀ ਬੋਝ ਨੂੰ ਦੂਰ ਕਰਨਾ ਹੈ।ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਪੰਜਾਬ ਦਾ ਕੋਈ ਵੀ ਨਿਵਾਸੀ ਫੰਡਾਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ।  ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ ਅਤੇ ਇਸਦੀ ਸਫ਼ਲਤਾ ਲਈ ਨਿੱਜੀ ਹਸਪਤਾਲਾਂ ਦੀ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।

ਇਸ ਗੱਲ 'ਤੇ ਜ਼ੋਰ ਦਿੰਦੇ ਦਿੰਦਿਆਂ ਕਿ ਪ੍ਰਾਈਵੇਟ ਹਸਪਤਾਲ ਐਮਐਮਐਸਵਾਈ ਦੇ ਸਫ਼ਲ ਲਾਗੂਕਰਨ ਵਿੱਚ ਮਹੱਤਵਪੂਰਨ ਭਾਈਵਾਲ ਹਨ, ਸਿਹਤ ਮੰਤਰੀ ਨੇ ਕਿਹਾ ਕਿ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਤੋਂ ਮਿਲ ਰਿਹਾ ਉਤਸ਼ਾਹਜਨਕ ਹੁੰਗਾਰਾ ਪੰਜਾਬ ਭਰ ਵਿੱਚ ਇਸ ਯੋਜਨਾ ਦੀ ਪਹੁੰਚ ਵਧੇਰੇ ਮਜ਼ਬੂਤੀ ਦੇਵੇਗਾ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਨੂੰ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲ ਦੇ ਨਜ਼ਰੀਏ ਤੋਂ ਪੂਰੀ ਸੋਚ-ਵਿਚਾਰ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸਦਾ ਲਾਭ ਜ਼ਮੀਨੀ ਪੱਧਰ 'ਤੇ ਪੰਜਾਬ ਦੇ ਹਰ ਨਿਵਾਸੀ ਤੱਕ ਪਹੁੰਚੇ ।

ਉਨ੍ਹਾਂ ਨੇ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਅਧੀਨ ਸੂਚੀਬੱਧ ਹੋਣ ਸਬੰਧੀ ਰਸਮੀ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਨਿਵਾਸੀਆਂ ਨੂੰ ਜਲਦ ਤੋਂ ਜਲਦ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਸਕੇ।ਇਸ ਮੀਟਿੰਗ ਵਿੱਚ ਮੈਕਸ, ਫੋਰਟਿਸ, ਸ਼ਾਲਬੀ ਅਤੇ ਲਿਵਾਸਾ ਹਸਪਤਾਲ ਸਮੇਤ ਹੋਰ ਉੱਚ-ਪੱਧਰੀ ਨਿੱਜੀ ਸਿਹਤ ਸੰਭਾਲ ਪ੍ਰਦਾਤਾਵਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। 

ਇਨ੍ਹਾਂ ਹਸਪਤਾਲਾਂ ਦੇ ਪ੍ਰਤੀਨਿਧੀਆਂ ਨੇ ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਡੂੰਘੀ ਦਿਲਚਸਪੀ ਦਿਖਾਈ ਅਤੇ ਇੱਕ ਸਹਿਯੋਗੀ ਤੇ ਲੋਕ-ਕੇਂਦਰਿਤ ਸਿਹਤ ਸੰਭਾਲ ਮਾਡਲ ਤਿਆਰ ਕਰਨ ਲਈ ਰਾਜ ਸਰਕਾਰ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ।ਇਸ ਗੱਲਬਾਤ ਸੈਸ਼ਨ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜ ਸਿਹਤ ਏਜੰਸੀ ਦੇ ਸੀਈਓ ਸੰਯਮ ਅਗਰਵਾਲ ਨੇ ਇਨ੍ਹਾਂ ਹਸਪਤਾਲਾਂ ਦੇ ਨੁਮਾਇੰਦਿਆਂ ਦੁਆਰਾ ਇਲਾਜ ਪੈਕੇਜਾਂ, ਸੂਚੀਬੱਧ ਹੋਣ ਦੀ ਪ੍ਰਕਿਰਿਆ ਅਤੇ ਕੈਸ਼ਲੈੱਸ ਇੰਟਰਫੇਸ ਦੇ ਤਕਨੀਕੀ ਪੱਖਾਂ ਬਾਰੇ ਉਠਾਏ ਗਏ ਵੱਖ-ਵੱਖ ਸਵਾਲਾਂ ਦਾ ਜਵਾਬ ਵੀ ਦਿੱਤਾ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD