Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਅਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂਃ ਜੈ ਕ੍ਰਿਸ਼ਨ ਸਿੰਘ ਰੌੜੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 06 Jan 2026

Last updated on: Jan 07, 2026, 13:11 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ-ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ।

ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਇਨ੍ਹਾਂ 28 ਪਿੰਡਾਂ ਦੀਆਂ ਲਿੰਕ ਸੜਕਾਂ ਦੇ ਤਿਆਰ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਮਿਲੇਗੀ, ਵਿਦਿਆਰਥੀਆਂ ਲਈ ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚ ਆਸਾਨ ਹੋਵੇਗੀ ਅਤੇ ਆਮ ਲੋਕਾਂ ਦਾ ਸਮਾਂ ਤੇ ਖਰਚ ਦੋਵੇਂ ਬਚਣਗੇ। ਉਨ੍ਹਾਂ ਕਿਹਾ ਕਿ ਮਜ਼ਬੂਤ ਸੜਕਾਂ ਨਾ ਸਿਰਫ਼ ਵਿਕਾਸ ਦਾ ਪ੍ਰਤੀਕ ਹੁੰਦੀਆਂ ਹਨ, ਸਗੋਂ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਇਸ ਸਬੰਧੀ ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ।ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। 

ਚਾਹੇ ਸਿੱਖਿਆ ਹੋਵੇ, ਸਿਹਤ ਸਹੂਲਤਾਂ, ਪਾਣੀ, ਬਿਜਲੀ ਜਾਂ ਸੜਕਾਂ-ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਿੰਡ ਦਾ ਹਰ ਵਾਸੀ ਵਿਕਾਸ ਦਾ ਸਿੱਧਾ ਲਾਭ ਪ੍ਰਾਪਤ ਕਰੇ।ਸਮਾਗਮ ਦੌਰਾਨ ਸਥਾਨਕ ਲੋਕਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਲਿੰਕ ਸੜਕਾਂ ਦੀ ਮੰਗ ਕਈ ਸਾਲਾਂ ਤੋਂ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋਈ ਹੈ।

ਅਖੀਰ ਵਿੱਚ ਡਿਪਟੀ ਸਪੀਕਰ ਸ੍ਰੀ ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ ਅਤੇ ਹਲਕਾ ਗੜ੍ਹਸ਼ੰਕਰ ਨੂੰ ਵਿਕਾਸ ਪੱਖੋਂ ਇੱਕ ਮਾਡਲ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਬਲਦੀਪ ਸਿੰਘ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਇੰਦਰਜੀਤ ਸਿੰਘ ਬਰਿਆਣਾ, ਡਾ. ਹਰਭਜਨ ਮਹਿਮੀ, ਬਲਾਕ ਸਮਿਤੀ ਮੈਂਬਰ ਡਾ. ਪਰਮਜੀਤ ਪਾਲ, ਮਨਜੀਤ ਕੌਰ, ਸਰਪੰਚ ਸ੍ਰੀ ਜੂਝਾਰ ਸਿੰਘ ਨਾਗਰਾ, ਨੰਬਰਦਾਰ ਸ੍ਰੀ ਹਰੀ ਕ੍ਰਿਸ਼ਨ ਸਿੰਘ ਗੰਗੜ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਆਗੂ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD