Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਹੁਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੀਵਿਊ ਕੀਤਾ

ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 06 Jan 2026

Last updated on: Jan 07, 2026, 13:35 IST

ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਨ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਤੇ ਸਹੂਲਤ ਲੋਕਾਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ 62 ਪੰਚਾਇਤ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਪੰਚਾਇਤ ਘਰ ਮੁਕੰਮਲ ਹੋ ਗਿਆ ਹੈ, ਜਦਕਿ 44 ਪੰਚਾਇਤ ਘਰਾਂ ਦੀ ਉਸਾਰੀ ਚੱਲ ਰਹੀ ਹੈ। 

ਉਨ੍ਹਾਂ ਕਿਹਾ ਕਿ ਪ੍ਰਗਤੀ ਅਧੀਨ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਜਿਹੜੇ 17 ਪੰਚਾਇਤ ਘਰਾਂ ਦੀ ਉਸਾਰੀ ਲਈ ਕੁਝ ਤਕਨੀਕੀ ਅੜਚਨਾਂ ਹਨ ਉਨ੍ਹਾਂ ਨੂੰ ਦੂਰ ਕਰਕੇ ਉਨ੍ਹਾਂ ਦੀ ਉਸਾਰੀ ਵੀ ਜਲਦ ਸ਼ੁਰੂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 57 ਹੈੱਲਥ ਐਂਡ ਵੈੱਲਨੈੱਸ ਸੈਂਟਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 12 ਦਾ ਕੰਮ ਮੁਕੰਮਲ ਹੋ ਗਿਆ ਹੈ ਜਦਕਿ ਰਹਿੰਦੇ ਸੈਂਟਰਾਂ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 138 ਖੇਡ ਮੈਦਾਨਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੱਕ ਇਨ੍ਹਾਂ ਸਾਰੇ ਖੇਡ ਮੈਦਾਨਾਂ ਨੂੰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਪਿੰਡ ਸਭਰਾ ਵਿਖੇ ਸਪੋਰਟਸ ਨਰਸਰੀ ਬਣਾਈ ਜਾ ਰਹੀ ਹੈ ਜਿਸਦਾ 60 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਕੰਮ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਸੜਕਾਂ ਨੂੰ ਅਪਗਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ ਗਿਆ। 

ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਪ੍ਰੋਜੈਕਟ ਵੀ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਬਿਨ੍ਹਾਂ ਕਿਸੇ ਦੇਰੀ ਜਮ੍ਹਾਂ ਕਰਵਾਏ ਜਾਣ।

ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਾਗਬਾਨੀ ਹੇਠ ਰਕਬੇ ਨੂੰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਬਸਿੱਡੀਆਂ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਆਪਣੇ ਰਕਬੇ ਨੂੰ ਬਾਗਾਂ ਦੇ ਹੇਠ ਲਿਆਉਣ। 

ਇਸ ਮੌਕੇ ਉਨ੍ਹਾਂ ਮੱਛੀ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਛੱਪੜਾਂ ਨੂੰ ਵੀ ਮੱਛੀ ਪਾਲਣ ਲਈ ਵਿਕਸਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਹੋਰ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕੀਤੇ ਜਾਣ ਦਾ ਰੀਵਿਊ ਵੀ ਕੀਤਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਰਾਜਦੀਪ ਸਿੰਘ ਬਰਾੜ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਐੱਸ.ਡੀ.ਐੱਮ. ਭਿੱਖੀਵਿੰਡ/ਪੱਟੀ ਸ. ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਡਿਪਟੀ ਈ.ਐੱਸ.ਏ. ਡਾ. ਅਮਨਦੀਪ ਸਿੰਘ  ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD