Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਢੇ 6 ਸਾਲਾ ਦੌੜਾਕ ਨੂੰ ਦਿੱਤੀ ਰਾਹੁਲ ਚਾਬਾ ਨੇ ਹੱਲਾਸ਼ੇਰੀ

10 ਸਾਲਾ ਬੱਚਿਆਂ ਦੀਆਂ ਖੇਡਾਂ ਵਿੱਚ ਦੌੜਾਕ ਜਸਰਾਜ ਸਿੰਘ ਨੇ ਜਿੱਤਿਆ ਸੀ ਸੋਨੇ ਦਾ ਤਮਗਾ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 06 Jan 2026

Last updated on: Jan 07, 2026, 15:04 IST

ਲੰਘੇ ਦਿਨੀਂ ਪਿੰਡ ਘਰਾਚੋਂ ਵਿੱਚ ਪ੍ਰਸਿੱਧ ਖੇਡ ਪ੍ਰਮੋਟਰ ਪਿੰਕਾ ਜਰਗ ਵੱਲੋਂ ਕਰਵਾਈਆਂ ਗਈਆਂ 10 ਸਾਲਾ ਬੱਚਿਆਂ ਦੀਆਂ ਖੇਡਾਂ ਵਿੱਚ ਦੌੜਾਕ ਜਸਰਾਜ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ ਸੀ। ਦੌੜਾਕ ਜਸਰਾਜ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਮੰਗਵਾਲ ਦਾ ਖ਼ਿਡਾਰੀ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਅੱਜ ਦੌੜਾਕ ਜਸਰਾਜ ਸਿੰਘ ਨੂੰ ਆਪਣੇ ਦਫ਼ਤਰ ਬੁਲਾ ਕੇ ਵਿਸ਼ੇਸ਼ ਤੌਰ ਉੱਤੇ ਹੱਲਾਸ਼ੇਰੀ ਦਿੱਤੀ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੂੰ ਜਸਰਾਜ ਸਿੰਘ ਦੇ ਪਿਤਾ ਜਗਪਾਲ ਸਿੰਘ ਨੇ ਦੱਸਿਆ ਕਿ ਜਸਰਾਜ ਸਿੰਘ ਦੀ ਉਮਰ ਇਸ ਵੇਲੇ ਸਾਢੇ 6 ਸਾਲ ਹੈ ਅਤੇ ਉਹ ਸਥਾਨਕ ਸਕੂਲ ਵਿੱਚ ਪਹਿਲੀ ਜਮਾਤ ਦਾ ਵਿਦਿਆਰਥੀ ਹੈ। 

ਉਹ ਜਨਮ ਤੋਂ ਹੀ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਰੱਖਦਾ ਹੈ। ਉਸਦੀ ਖੇਡਾਂ ਪ੍ਰਤੀ ਰੁਚੀ ਨੂੰ ਦੇਖਦੇ ਹੋਏ ਉਸਨੂੰ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਕੋਚਿੰਗ ਲਈ ਭੇਜਿਆ ਗਿਆ ਸੀ ਤਾਂ ਉਸਦੀ ਪ੍ਰਤਿਭਾ ਵਿੱਚ ਲਗਾਤਾਰ ਨਿਖ਼ਾਰ ਆ ਰਿਹਾ ਹੈ। ਮੌਜੂਦਾ ਸਮੇਂ ਉਹ ਡਿਸਟ੍ਰਿਕਟ ਐਥਲੈਟਿਕ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ ਅਤੇ ਕੋਚ ਸ਼੍ਰੀ ਸੰਜੇ ਕੁਮਾਰ ਕੋਲੋਂ ਸਿਖ਼ਲਾਈ ਪ੍ਰਾਪਤ ਕਰ ਰਿਹਾ ਹੈ।

ਕਿੱਤੇ ਵਜੋਂ ਖੇਤੀਬਾੜੀ ਨਾਲ ਜੁੜੇ ਪਿਤਾ ਜਗਪਾਲ ਸਿੰਘ ਨੇ ਇੱਛਾ ਜਤਾਈ ਕਿ ਉਹ ਜਸਰਾਜ ਸਿੰਘ ਨੂੰ ਦੇਸ਼ ਲਈ ਉਲੰਪਿਕ ਵਿੱਚ ਖੇਡਦਾ ਦੇਖਣਾ ਚਾਹੁੰਦਾ ਹੈ।ਉਸਨੇ ਦੱਸਿਆ ਕਿ ਉਹ ਆਪਣੇ ਸਕੂਲ ਦੀ ਲੌਂਗ ਜੰਪ ਟੀਮ ਦਾ ਵੀ ਮੋਹਰੀ ਮੈਂਬਰ ਹੈ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੌੜਾਕ ਜਸਰਾਜ ਸਿੰਘ ਨੂੰ ਉਸਦੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 

ਉਹਨਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣਾ ਚਾਹੀਦਾ ਹੈ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD