Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੁਲਜੀਤ ਸਿੰਘ ਬੇਦੀ ਦੇ ਉਪਰਾਲਿਆਂ ਨੂੰ ਪਿਆ ਬੂਰ

ਸੈਕਟਰ 70–71 ਅਤੇ ਮਟੌਰ ਦੀ ਸਾਲਾਂ ਪੁਰਾਣੀ ਬਰਸਾਤੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ, 7 ਕਰੋੜ ਦੀ ਪਾਈਪਲਾਈਨ ਨੂੰ ਮਿਲੀ ਮਨਜ਼ੂਰੀ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 06 Jan 2026

Last updated on: Jan 07, 2026, 15:06 IST

ਸੈਕਟਰ 70, 71, ਮਟੌਰ, ਫੇਜ਼-7 ਅਤੇ ਫੇਜ਼-3B2 ਦੇ ਵਸਨੀਕਾਂ ਲਈ ਬਰਸਾਤੀ ਅਤੇ ਟਿਊਬਵੈੱਲ ਦੇ ਪਾਣੀ ਦੀ ਸਾਲਾਂ ਪੁਰਾਣੀ ਸਮੱਸਿਆ ਦਾ ਆਖ਼ਰਕਾਰ ਸਥਾਈ ਹੱਲ ਨਿਕਲ ਆਇਆ ਹੈ। ਇਲਾਕੇ ਵਿੱਚ ਪਾਣੀ ਦੀ ਨਿਕਾਸੀ ਲਈ 7 ਕਰੋੜ ਰੁਪਏ ਦੀ ਲਾਗਤ ਨਾਲ ਮਟੌਰ ਚੌਂਕ ਤੋਂ ਐਨ-ਚੌਂਕ ਤੱਕ ਵੱਡੀ ਡਾਇਮੀਟਰ ਦੀ ਪਾਈਪਲਾਈਨ ਪਾਈ ਜਾਵੇਗੀ। 

ਇਸ ਸਬੰਧੀ ਬਕਾਇਦਾ ਐਸਟੀਮੇਟ ਨੂੰ ਪ੍ਰਵਾਨਗੀ ਸਥਾਨਕ ਸਰਕਾਰ ਵਿਭਾਗ ਵੱਲੋਂ ਦੇ ਦਿੱਤੀ ਗਈ ਹੈ ਜੋ ਪਿਛਲੇ ਕਾਫੀ ਸਮੇਂ ਤੋਂ ਰੋਕੀ ਹੋਈ ਸੀ ਅਤੇ ਕੁਲਜੀਤ ਸਿੰਘ ਬੇਦੀ ਨੇ ਇਸ ਦੇ ਖਿਲਾਫ ਸਥਾਨਕ ਸਰਕਾਰ ਵਿਭਾਗ ਦੇ ਦਫਤਰ ਅੱਗੇ ਧਰਨਾ ਦੇਣ ਦਾ ਵੀ ਐਲਾਨ ਕੀਤਾ ਸੀ। ਇਸ ਸਬੰਧੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਬਰਸਾਤਾਂ ਦੌਰਾਨ ਪਾਣੀ ਦਾ ਕੁਦਰਤੀ ਵਹਾਅ ਪਿੱਛੋਂ ਆਉਂਦਾ ਸੀ, ਜਦਕਿ ਅੱਗੇ ਸੜਕਾਂ ਉੱਚੀਆਂ ਹੋਣ ਕਾਰਨ ਨਿਕਾਸੀ ਰੁਕ ਜਾਂਦੀ ਸੀ।

“ਟਿਊਬਵੈੱਲਾਂ ਨਾਲ ਨੀਵੇਂ ਇਲਾਕਿਆਂ ਵਿੱਚੋਂ ਜੋਂ ਪਾਣੀ ਕੱਢਿਆ ਜਾਂਦਾ ਸੀ ਇਹ ਪਾਣੀ ਵੀ ਅੱਗੇ ਨਾ ਜਾ ਸਕਣ ਕਰਕੇ ਘਰਾਂ ਵਿੱਚ ਵੜ ਜਾਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਹੁੰਦਾ ਸੀ। ਉਨ੍ਹਾਂ ਦੱਸਿਆ ਕਿ ਇਹ ਮਸਲਾ ਪਿਛਲੇ ਕਈ ਸਾਲਾਂ ਤੋਂ ਲਟਕਿਆ ਹੋਇਆ ਸੀ ਅਤੇ ਲੋਕਾਂ ਵੱਲੋਂ ਲਗਾਤਾਰ ਦਬਾਅ ਸੀ। 

ਉਹਨਾਂ ਕਿਹਾ ਕਿ ਮੈਂ ਇਸ ਮਸਲੇ ਲਈ ਲੰਬੀ ਲੜਾਈ ਲੜੀ। ਇੱਥੋਂ ਤੱਕ ਕਿ ਧਰਨਾ ਦੇਣ ਦਾ ਐਲਾਨ ਵੀ ਕੀਤਾ ਸੀ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਸਕੀਮ ਦੇ ਤਹਿਤ ਇਸ ਵੱਡੀ ਪਾਈਪਲਾਈਨ ਰਾਹੀਂ ਕੁਦਰਤੀ ਵਹਾਅ ਦਾ ਪਾਣੀ ਵੀ ਨਿਕਲੇਗਾ ਅਤੇ ਟਿਊਬਵੈੱਲਾਂ ਦਾ ਪਾਣੀ ਵੀ, ਜਿਸ ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ ਸੈਕਟਰ 70–71 ਹੀ ਨਹੀਂ, ਸਗੋਂ “ਫੇਜ਼-7, ਫੇਜ਼-3B2 ਅਤੇ ਮਟੌਰ ਸਮੇਤ ਪੂਰੇ ਇਲਾਕੇ ਦੇ ਲੋਕਾਂ ਲਈ ਰਾਹਤ ਲੈ ਕੇ ਆਵੇਗਾ ਅਤੇ ਸਾਰੇ ਇਲਾਕੇ ਦੇ ਵਸਨੀਕ ਚੈਨ ਦੀ ਨੀਂਦ ਸੌਂ ਸਕਣਗੇ।” ਉਨ੍ਹਾਂ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ। 

ਉਹਨਾਂ ਕਿਹਾ ਕਿ ਕਈ ਇਤਰਾਜ਼ਾਂ ਅਤੇ ਮਹੀਨਿਆਂ ਦੀ ਦੇਰੀ ਤੋਂ ਬਾਅਦ ਅਫਸਰ ਸਾਹਿਬਾਨ ਨੇ ਮੇਰੀ ਬੇਨਤੀ ਮੰਨੀ, ਜਿਸ ਨਾਲ ਅੱਜ ਇਹ ਕਾਮਯਾਬੀ ਮਿਲੀ। ਉਨ੍ਹਾਂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਪੂਰਾ ਸਹਿਯੋਗ ਦਿੱਤਾ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD