Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਜਪਾ ਵੱਲੋਂ 'ਵਿਕਸਤ ਭਾਰਤ ਜੀ ਰਾਮ ਜੀ' ਯੋਜਨਾ ਸਬੰਧੀ ਜਨਜਾਗਰੂਕਤਾ ਮੁਹਿੰਮ ਦੀ ਫਾਜ਼ਿਲਕਾ ਤੋਂ ਸ਼ੁਰੂਆਤ

ਹੁਣ ਮਜਦੂਰ ਦਾ ਪੈਸਾ ਮਿਲੇਗਾ ਮਜਦੂਰ ਨੂੰ, ਰੋਜਗਾਰ ਦੇ ਦਿਨ ਵੀ ਹੋਏ 125-ਸੁਨੀਲ ਜਾਖੜ

Sunil Jakhar, BJP, Bharatiya Janata Party, BJP Punjab

Web Admin

Web Admin

5 Dariya News

ਫਾਜ਼ਿਲਕਾ , 07 Jan 2026

Last updated on: Jan 07, 2026, 17:29 IST

ਭਾਰਤੀ ਜਨਤਾ ਪਾਰਟੀ ਵੱਲੋਂ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਨੂੰ ਲੈ ਕੇ ਆਪ ਅਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਫੈਲਾਏ ਜਾ ਰਹੇ ਭਰਮ ਤੋਂ ਲੋਕ ਨੂੰ ਸੁਚੇਤ ਕਰਨ ਲਈ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖਿਓਵਾਲੀ ਢਾਬ ਤੋਂ ਰਾਜ ਵਿਆਪੀ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੂਬਾ ਭਾਜਪਾ ਪ੍ਰਧਾਨ ਨੇ ਆਖਿਆ ਕਿ ਨਵੀਂ ਯੋਜਨਾ ਤਹਿਤ ਇਕ ਯਕੀਨੀ ਬਣਾਇਆ ਗਿਆ ਹੈ ਕਿ ਗਰੀਬ ਮਜਦੂਰ ਦੇ ਹੱਕ ਦਾ ਪੈਸਾ ਉਸ ਨੂੰ ਮਿਲੇ ਅਤੇ ਰੋਜਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕੀਤੇ ਗਏ ਹਨ। 

ਉਨ੍ਹਾਂ ਨੇ ਕਿਹਾ ਕਿ ਨਵਾਂ ਕਾਨੂੰਨ ਇਸ ਯੋਜਨਾ ਵਿਚੋਂ ਭ੍ਰਿਸ਼ਟਾਚਾਰ ਰਾਹੀਂ ਗਰੀਬਾਂ ਦਾ ਹੱਕ ਖਾਣ ਵਾਲਿਆਂ ਤੇ ਨਕੇਲ ਕਸਦਾ ਹੈ ਇਸੇ ਕਾਰਨ ਆਪ, ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਸੂਬਾ ਪ੍ਰਧਾਨ ਨੇ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਨੂੰ ਗਰੀਬਾਂ ਦੇ ਹਿੱਤ ਵਿਚ ਭਾਰਤ ਸਰਕਾਰ ਦੀ ਵੱਡੀ ਪਹਿਲ ਦੱਸਦਿਆਂ ਕਿਹਾ ਕਿ ਹੁਣ ਗਰੀਬਾਂ ਦਾ ਪੈਸਾ ਠੇਕੇਦਾਰਾਂ ਅਤੇ ਲੀਡਰਾਂ ਦੀ ਜੇਬ ਵਿਚ ਨਹੀਂ ਜਾਵੇਗਾ ਸਗੋਂ ਮਜਦੂਰ ਦੇ ਬੈਂਕ ਖਾਤੇ ਵਿਚ ਆਵੇਗਾ।

ਉਨ੍ਹਾਂ ਨੇ ਕਿਹਾ ਕਿ ਯੋਜਨਾ ਵਿਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਗਿਆ ਇਸੇ ਕਾਰਨ ਪੁਰਾਣੀ ਨਰੇਗਾ ਸਕੀਮ ਵਿਚੋਂ ਭ੍ਰਿਸ਼ਟ ਤਰੀਕਿਆਂ ਨਾਲ ਲਾਭ ਕਮਾਉਣ ਵਾਲੇ ਲੋਕ ਕੁਰਲਾ ਉਠੇ ਹਨ, ਕਿਉਂਕਿ ਹੁਣ ਉਨ੍ਹਾਂ ਦੀ ਇਹ ਭ੍ਰਿਸ਼ਟ ਆਮਦਨ ਬੰਦ ਹੋਣ ਵਾਲੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਨਰੇਗਾ ਵਿਚ ਭ੍ਰਿਸ਼ਟਾਚਾਰ ਦੇ 6500 ਤੋਂ ਵਧੇਰੇ ਮਾਮਲੇ ਉਜਾਗਰ ਹੋਏ ਪਰ ਭਗਵੰਤ ਮਾਨ ਨੇ ਗਰੀਬਾਂ ਦੇ ਹੱਕਾਂ ਤੇ ਡਾਕਾ ਮਾਰਨ ਵਾਲੇ ਕਿਸੇ ਵੀ ਭ੍ਰਿਸ਼ਟਾਚਾਰੀ ਤੇ ਕੋਈ ਕਾਰਵਾਈ ਨਹੀਂ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪਣਾ ਤਿੱਖਾ ਹਮਲਾ ਜਾਰੀ ਰੱਖਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਰਕਾਰ ਨੇ ਇਸ ਸਾਲ ਪੁਰਾਣੀ ਨਰੇਗਾ ਸਕੀਮ ਜਿਸ ਦੀ ਇਹ ਲੋਕ ਵਕਾਲਤ ਕਰ ਰਹੇ ਹਨ ਤਹਿਤ ਸਿਰਫ 26 ਦਿਨ ਦਾ ਰੁਜਗਾਰ ਦਿੱਤਾ ਹੈ ਅਤੇ ਫਾਜ਼ਿਲਕਾ ਜ਼ਿਲ੍ਹੇ ਵਿਚ ਤਾਂ ਇਹ ਔਸਤ ਸਿਰਫ 17 ਦਿਨ ਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਜੇਕਰ ਪੁਰਾਣੀ ਯੋਜਨਾ ਠੀਕ ਸੀ ਤਾਂ ਫਿਰ 100 ਦਿਨ ਦਾ ਰੋਜਗਾਰ ਕਿਉਂ ਨਹੀਂ ਮੁਹਈਆ ਕਰਵਾਇਆ ਗਿਆ। 

ਉਨ੍ਹਾਂ ਆਖਿਆ ਕਿ ਅਸਲ ਵਿਚ ਪਿੱਛਲੀ ਯੋਜਨਾ ਵਿਚ ਕਿਸੇ ਦੀ ਜਿੰਮੇਵਾਰੀ ਤੈਅ ਨਹੀਂ ਸੀ ਹੁੰਦੀ ਜਦ ਕਿ ਇਸ ਨਵੇਂ ਕਾਨੂੰਨ ਤਹਿਤ ਜਿੰਮੇਵਾਰ ਤੈਅ ਹੋਣੀ ਹੈ ਇਸੇ ਲਈ ਸੂਬਾ ਸਰਕਾਰ ਵਿਰਲਾਪ ਕਰ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾਂ ਯਾਦ ਕਰਵਾਉਂਦਿਆਂ ਕਿਹਾ ਕਿ ਦਿੱਲੀ ਦੇ ਜਿੰਨ੍ਹਾਂ ਆਗੂਆਂ ਕੋਲ ਉਨ੍ਹਾਂ ਨੇ ਸਰਕਾਰ ਗਹਿਣੇ ਰੱਖ ਛੱਡੀ ਹੈ, ਉਹ ਤਾਂ ਚਲੇ ਜਾਣਗੇ ਪਰ ਪੰਜਾਬ ਦੇ ਲੋਕਾਂ ਦੀਆਂ ਬਦ ਦੁਆਵਾਂ ਤੁਹਾਨੁੰ ਹੀ ਝੱਲਣੀਆਂ ਪੈਣੀਆਂ ਹਨ। 

ਉਨ੍ਹਾਂ ਨੇ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਮੁੱਖ ਮੰਤਰੀ ਰਾਜ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਦੀ ਸਾਰ ਲੈਣ ਅਤੇ ਲੋਕ ਹਿੱਤ ਲਈ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਯੋਜਨਾ ਵੀ ਇਕ ਜਨ ਸੰਪਰਕ ਅਭਿਆਨ ਬਣ ਕੇ ਰਹਿ ਗਈ ਹੈ ਅਤੇ ਧਰਾਤਲੀ ਤੌਰ ਤੇ ਨਾ ਨਸ਼ਿਆਂ ਨੂੰ ਲਗਾਮ ਲੱਗੀ ਹੈ ਅਤੇ ਨਾ ਹੀ ਗੈਂਗਸਟਰਵਾਦ ਨੂੰ ਨਕੇਲ ਪਈ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਆਪ ਸਰਕਾਰ ਦੀਆਂ ਅਨਾੜੀ ਨੀਤੀਆਂ ਕਾਰਨ ਅੱਜ ਪੰਜਾਬ ਜਿਸ ਦੋਰਾਹੇ ਤੇ ਆ ਖੜ੍ਹਾ ਹੈ ਇੱਥੋਂ ਇਸ ਨੂੰ ਕੋਈ ਮਜਬੂਤ ਸਰਕਾਰ ਹੀ ਕੱਢ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝਣ ਲੱਗੇ ਹਨ ਕਿ ਇਹ ਮਜਬੂਤ ਵਿਕਲਪ ਭਾਜਪਾ ਹੀ ਹੈ, ਜੋ ਰਾਜ ਨੂੰ ਆਰਥਿਕ ਦਿਵਾਲੀਆਪਨ ਤੋਂ ਕੱਢ ਕੇ ਸਭ ਵਰਗਾਂ ਦੀ ਤਰੱਕੀ ਲਈ ਕੰਮ ਕਰਦੇ ਹੋਏ ਰਾਜ ਨੂੰ ਅਮਨ ਸਾਂਤੀ ਵਾਲਾ ਸਥਿਰ ਪ੍ਰਸ਼ਾਸਨ ਦੇ ਸਕਦੀ ਹੈ ਜਿਸ ਵਿਚ ਪੰਜਾਬ ਮੁੜ ਤੋਂ ਪੁਰਾਣੀ ਸ਼ਾਨ ਬਹਾਲ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਸਕੇ।

ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਸੰਦੀਪ ਜਾਖੜ, ਵੰਦਨਾ ਸਾਂਗਵਾਨ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਇਲਾਕੇ ਤੋਂ ਕੜਾਕੇ ਦੀ ਠੰਡ ਦੇ ਬਾਵਜੂਦ ਵੱਡੀ ਸੰਖਿਆਂ ਵਿਚ ਲੋਕ ਇਸ ਜਾਗਰੂਕਤਾ ਸਮਾਗਮ ਦੇ ਗਵਾਹ ਬਣੇ। ਬਾਅਦ ਵਿਚ ਸੁਨੀਲ ਜਾਖੜ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ ਦੇ ਬਿਲਕੁਲ ਨਾਲ ਉਸ ਬਾਧਾ ਝੀਲ ਵਾਲੀ ਥਾਂ ਦਾ ਵੀ ਦੌਰਾ ਕੀਤਾ ਜਿੱਥੇ ਪੁਰਾਣੀ ਨਰੇਗਾ ਸਕੀਮ ਦੇ ਨਾਂਅ ਤੇ ਕਰੋੜ ਰੁਪਏ ਦਾ ਗਬਨ ਹੋਇਆ ਹੈ ਅਤੇ ਮੌਕੇ ਤੇ ਇੱਥੇ ਕੋਈ ਝੀਲ ਵੀ ਨਹੀਂ ਬਣੀ ਜਦ ਕਿ ਸਰਕਾਰ ਖਜਾਨੇ ਵਿਚੋਂ ਅਦਾਇਗੀਆਂ ਹੋ ਚੁੱਕੀਆਂ ਹਨ।

 

Tags: Sunil Jakhar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD